ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮਾਣਹਾਨੀ ਮਾਮਲਾ : ਭਾਜਪਾ ਵਿਧਾਇਕ ਦੀ ਪਟੀਸ਼ਨ ’ਤੇ ਦਿੱਲੀ ਦੇ ਸਾਬਕਾ ਮੰਤਰੀ ਨੂੰ ਨੋਟਿਸ

Ad Position 21
No active advertisement
ਅਜੀਤ ਡੈਸਕ 05-07-2026

ਨਵੀਂ ਦਿੱਲੀ,4 ਜੁਲਾਈ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵੀਨਿਊ ਕੋਰਟ ਦੇ ਸਪੈਸ਼ਲ ਜੱਜ ਜਿਤੇਂਦਰ ਸਿੰਘ ਨੇ ਮਾਣਹਾਨੀ ਦੇ ਇੱਕ ਮਾਮਲੇ ’ਚ ਭਾਜਪਾ ਵਿਧਾਇਕ ਕਰਨੈਲ ਵਲੋਂ ਦਾਇਰ ਰਿਵੀਜ਼ਨ ਪਟੀਸ਼ਨ ’ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਨੋਟਿਸ ਜਾਰੀ ਕੀਤਾ ਹੈ । ਕਰਨੈਲ ਸਿੰਘ ਨੇ ਜੈਨ ਵਲੋਂ ਦਾਇਰ ਮਾਣਹਾਨੀ ਦੀ ਸ਼ਿਕਾਇਤ ’ਤੇ ਅਦਾਲਤ ਵਲੋਂ ਨੋਟਿਸ ਲੈਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ । ਇਸ ਮਾਮਲੇ ਵਿਚ ਅਗਲੀ ਸੁਣਵਾਈ 28 ਜੁਲਾਈ ਨੂੰ ਹੋਵੇਗੀ । ਜੱਜ ਜਿਤੇਂਦਰ ਸਿੰਘ ਨੇ ਸੁਣਵਾਈ ਕਰ ਰਹੀ ਅਦਾਲਤ ਦਾ ਰਿਕਾਰਡ ਮੰਗਾਇਆ ਹੈ । ਦੱਸਣਯੋਗ ਹੈ ਕਿ ਰਾਊਜ਼ ਐਵੀਨਿਊ ਅਦਾਲਤ ਨੇ 29 ਮਈ ਨੂੰ ਭਾਜਪਾ ਵਿਧਾਇਕ ਕਰਨੈਲ ਸਿੰਘ ਦੇ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ’ਤੇ ਨੋਟਿਸ ਲਿਆ ਸੀ ਅਤੇ ਵਿਧਾਇਕ ਕਰਨੈਲ ਸਿੰਘ ਨੂੰ 6 ਜੂਨ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਲਈ ਸੰਮਨ ਜਾਰੀ ਕਰਨ ਦਾ ਆਦੇਸ਼ ਦਿੱਤਾ ਸੀ । ਇਸੇ ਆਦੇਸ਼ ਨੂੰ ਕਰਨੈਲ ਸਿੰਘ ਨੇ ਸੈਸ਼ਨ ਕੋਰਟ ਵਿਚ ਚੁਣੌਤੀ ਦਿੱਤੀ ਹੈ । ਇਸ ਮਾਮਲੇ ਵਿਚ ਸਾਬਕਾ ਮੰਤਰੀ ਸਤੇਂਦਰ ਜੈਨ ਨੇ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਸੀ ਕਿ ਕਰਨੈਲ ਸਿੰਘ ਨੇ 19 ਜਨਵਰੀ, 2025 ਨੂੰ ਇੱਕ ਚੈਨਲ ’ਤੇ ਇੰਟਰਵਿਊ ਦੇ ਦੌਰਾਨ ਉਨ੍ਹਾਂ ਦੀ ਮਾਣਹਾਨੀ ਕਰਨ ਵਾਲਾ ਬਿਆਨ ਦਿੱਤਾ ਸੀ ।
Ad Position 22
No active advertisement
ਪਿਛਲੀ ਖ਼ਬਰ ਟੈਲੀਗ੍ਰਾਮ ਪਾਈਰੇਟਿਡ ਸਮੱਗਰੀ ’ਤੇ ਰੋਕ ਲਗਾਵੇ-ਸਰਕਾਰ ਅਗਲੀ ਖ਼ਬਰ ਰਾਮ ਮੰਦਰ ’ਚੋਂ ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ-ਕੇਜਰੀਵਾਲ
Ad Position 24
No active advertisement