02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪੰਥਕ ਇਕੱਤਰਤਾ ਵਲੋਂ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਹੋਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 06-07-2026

ਸਿੱਖ ਸੰਸਥਾਵਾਂ, ਨਿਹੰਗ ਸਿੰਘ ਦਲ ਪੰਥਾਂ, ਸੰਪ੍ਰਦਾਵਾਂ, ਟਕਸਾਲਾਂ, ਨਿਰਮਲੇ, ਉਦਾਸੀ ਸੰਤਾਂ ਮਹਾਂਪੁਰਸ਼ਾਂ, ਕਿਸਾਨ ਆਗੂਆਂ ਤੇ ਵਿਦਵਾਨਾਂ ਨੇ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀ ਵਚਨਬੱਧਤਾ ਦੁਹਰਾਈ
ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ

ਅੰਮ੍ਰਿਤਸਰ, 5 ਜੁਲਾਈ-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ‘ਗੁਰੂ ਦੋਖੀ, ਖ਼ਾਲਸਾ ਪੰਥ ਵਿਰੋਧੀ’ ਜਾਰੀ ਹੋਏ ਆਦੇਸ਼ ਦੀ ਪ੍ਰੋੜ੍ਹਤਾ ਤੇ ਮੌਜੂਦਾ ਸਮੇਂ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਵਿਚਾਰ ਚਰਚਾ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਪੰਥਕ ਇਕੱਤਰਤਾ ਕੀਤੀ ਗਈ, ਜਿਸ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਵਲੋਂ ਗਿਆਨੀ ਪਰਮਵੀਰ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ, ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁਖੀ ਬਾਬਾ ਜੋਗਾ ਸਿੰਘ, ਬਾਬਾ ਮੇਜਰ ਸਿੰਘ ਸੋਢੀ ਤਰਨਾ ਦਲ, ਦਮਦਮੀ ਟਕਸਾਲ ਵਲੋਂ ਬੁਲਾਰੇ ਭਾਈ ਸੁਖਦੇਵ ਸਿੰਘ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੇ ਐਡਵੋਕੇਟ ਪੂਰਨ ਸਿੰਘ ਹੁੰਦਲ ਸਮੇਤ ਪੰਥਕ ਸੰਸਥਾਵਾਂ, ਨਿਰਮਲੇ, ਉਦਾਸੀ ਸੰਤਾਂ ਮਹਾਂਪੁਰਸ਼ਾਂ ਤੇ ਸੰਗਤਾਂ ਨੇ ਸ਼ਿਰਕਤ ਕੀਤੀ। ਕਰੀਬ ਚਾਰ ਘੰਟੇ ਚੱਲੀ ਪੰਥਕ ਇਕੱਤਰਤਾ ਦੇ ਅਖੀਰ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰਮਤਾ ਪੇਸ਼ ਕੀਤਾ, ਜਿਸ ਨੂੰ ਪੰਥਕ ਜਥੇਬੰਦੀਆਂ ਦੇ ਆਗੂਆਂ ਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਦੌਰਾਨ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗੁਰਮਤੇ ਵਿਚ ਸਮੁੱਚੇ ਖ਼ਾਲਸਾ ਪੰਥ, ਸਿੱਖ ਜਥੇਬੰਦੀਆਂ, ਸੰਪਰਦਾਵਾਂ, ਗੁਰਦੁਆਰਾ ਕਮੇਟੀਆਂ ਅਤੇ ਵਿਸ਼ਵ ਭਰ ਵਿਚ ਵੱਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਥ ਵਿਰੋਧੀ ਹਰਕਤ ਕਰਕੇ ਸਿੱਖਾਂ ਨੂੰ ਵੰਗਾਰਿਆ ਹੈ ਤੇ ਆਪਣੀ ਭੁੱਲ ਨੂੰ ਸਵੀਕਾਰ ਕਰਨ ਦੀ ਥਾਂ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਕਾਲ ਤਖ਼ਤ ਸਾਹਿਬ ਦੀ ਸਰਵਉੱਚ ਪੰਥਕ ਅਥਾਰਟੀ ਨੂੰ ਚੁਣੌਤੀ ਦੇ ਰਹੇ ਹਨ। ਗੁਰਮਤੇ ਵਿਚ ਕਿਹਾ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਹਰ ਹਲਕੇ ਦੇ ਪਿੰਡ-ਪਿੰਡ ਗੁਰਸਿੱਖਾਂ ਦੀਆਂ ਕਮੇਟੀਆਂ ਗਠਿਤ ਕੀਤੀਆਂ ਜਾਣਗੀਆਂ, ਜਿਨ੍ਹਾਂ ਦਾ ਮਨੋਰਥ ਸਿੱਖੀ ਦੀਆਂ ਰਵਾਇਤਾਂ ਅਤੇ ਪਰੰਪਰਾਵਾਂ ਪ੍ਰਤੀ ਚੇਤਨਾ ਪੈਦਾ ਕਰਨਾ ਹੋਵੇਗਾ। ਇਸ ਗੁਰਮਤੇ ਵਿਚ ਸਮੂਹ ਸਿੱਖ ਜੱਥੇਬੰਦੀਆਂ ਅਤੇ ਸਮੁੱਚੇ ਖ਼ਾਲਸਾ ਪੰਥ ਨੂੰ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕੱਠੇ ਹੋਣ ਦੀ ਵੀ ਅਪੀਲ ਕੀਤੀ ਗਈ। ਪੰਥਕ ਇਕੱਠ ਦੌਰਾਨ ਇਹ ਵਿਸ਼ੇਸ਼ ਗੱਲ ਰਹੀ ਕਿ ਅੱਜ ਦਾ ਜੋ ਇਕੱਠ ਅਕਾਲ ਤਖ਼ਤ ਸਾਹਿਬ ਵਲੋਂ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਦੇ ਫ਼ੈਸਲੇ ਦੀ ਪ੍ਰੋੜਤਾ ਲਈ ਸੱਦਿਆ ਗਿਆ ਸੀ ਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ੁਰੂ ਵਿਚ ਇਸ ਸੰਬੰਧੀ ਏਜੰਡਾ ਵੀ ਦੱਸ ਦਿੱਤਾ ਸੀ, ਪਰ ਕੁਝ ਇਕ ਨੂੰ ਛੱਡ ਕੇ ਬਹੁਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਇਸ ਏਜੰਡੇ ’ਤੇ ਖੁੱਲ੍ਹ ਕੇ ਗੱਲ ਕਰਨ ਤੋਂ ਟਾਲਾ ਵੱਟਦਿਆਂ ਸਰਕਾਰ ਵਲੋਂ ਪਾਸ ਕੀਤੇ ਬੇਅਦਬੀ ਸੋਧ ਐਕਟ ਅਤੇ ਹੋਰ ਪੰਥਕ ਮਾਮਲਿਆਂ ਬਾਰੇ ਹੀ ਵਿਚਾਰ ਰੱਖੇ। ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਮੇਂ ਦੀਆਂ ਹਕੂਮਤਾਂ ਵਲੋਂ ਕਈ ਵਾਰ ਇਸ ਤਖ਼ਤ ’ਤੇ ਹਮਲੇ ਹੋਏ, ਜਿਸ ਦਾ ਖ਼ਾਲਸੇ ਨੇ ਹਮੇਸ਼ਾ ਡੱਟ ਕੇ ਮੁਕਾਬਲਾ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਕਿ ਤਖ਼ਤ ਸਾਹਿਬਾਨ ਦੀ ਮਰਯਾਦਾ ਅਤੇ ਸਿੱਖ ਸੰਸਥਾਵਾਂ ਦੇ ਖ਼ਿਲਾਫ਼, ਜੋ ਮੋਹਾਲੀ ਤੇ ਚੰਡੀਗੜ੍ਹ ਵਿਚ ਸਥਾਪਿਤ ਕੀਤੇ ਦਫ਼ਤਰਾਂ ਵਿਚ ਬਾਹਰੋਂ ਲਿਆਂਦੇ ਲੋਕ ਪ੍ਰਚਾਰ ਕਰ ਰਹੇ ਹਨ, ਇਨ੍ਹਾਂ ਨੂੰ 10 ਦਿਨਾਂ ਅੰਦਰ ਬੰਦ ਕੀਤਾ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਮੀਰੀ-ਪੀਰੀ ਦਿਵਸ ਮੌਕੇ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੱਕ ਖ਼ਾਲਸਾ ਵਹੀਰ ਚਲਾਈ ਜਾਵੇਗੀ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਸਰਕਾਰਾਂ ਆਪਹੁਦਰੇਪਣ ਨਾਲ ਕਾਨੂੰਨ ਬਣਾ ਕੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦਾ ਯਤਨ ਕਰ ਰਹੀਆਂ ਹਨ। ਖ਼ਾਲਸਾ ਪੰਥ ਨੂੰ ਅਜਿਹੇ ਏਜੰਡਿਆਂ ਤੋਂ ਸੁਚੇਤ ਹੋ ਕੇ ਇਕਜੁੱਟਤਾ ਨਾਲ ਟਾਕਰਾ ਕਰਨ ਦੀ ਲੋੜ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੋਈ ਵੀ ਕੌਮੀ ਫ਼ੈਸਲਾ ਕਰਦੇ ਹੋਏ ਉਸ ਨੂੰ ਗੁਰਮਤੇ ਨਾਲ ਅਤੇ ਸਾਰੀਆਂ ਨਿਹੰਗ ਜਥੇਬੰਦੀਆਂ ਨੂੰ ਨਾਲ ਲੈ ਕੇ ਸਰਵਪ੍ਰਵਾਨਿਤ ਫ਼ੈਸਲੇ ਕੀਤੇ ਜਾਣੇ ਚਾਹੀਦੇ ਹਨ। ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਜੋ ਵੀ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਵੇ ਉਸ ਖਿੜੇ ਮੱਥੇ ਪ੍ਰਵਾਨ ਕਰਨ ਲਈ ਤਤਪਰ ਰਹਿਣਾ ਚਾਹੀਦਾ ਹੈ। ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਵਲੋਂ ਜੋ ਵੀ ਹੁਕਮ ਲਗਾਇਆ ਜਾਵੇਗਾ ਨਿਹੰਗ ਸਿੰਘਾਂ ਵਲੋ ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਖ਼ਿਲਾਫ਼ ਮੁਹਿੰਮ ਚਲਾਉਣ ਦੀ ਲੋੜ ਹੈ ਜਿਸ ਦੇ ਸਾਰਥਿਕ ਸਿੱਟੇ ਸਾਹਮਣੇ ਆਉਣਗੇ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਕਾਲ ਤਖ਼ਤ ਸਾਹਿਬ ਨੂੰ ਝੂਠਾ ਸਾਬਤ ਕਰਨ ਲਈ ਕਈ ਯਤਨ ਕੀਤੇ ਗਏ ਪਰ ਸਾਰੇ ਯਤਨ ਫ਼ੇਲ੍ਹ ਸਿੱਧ ਹੋਏ ਹਨ। ਦਮਦਮੀ ਟਕਸਾਲ ਮਹਿਤਾ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਟਕਸਾਲ ਦੇ ਬੁਲਾਰੇ ਭਾਈ ਸੁਖਦੇਵ ਸਿੰਘ ਨੇ ਕਿਹਾ ਕਿ ਟਕਸਾਲ ਤਖ਼ਤ ਸਹਿਬ ਦਾ ਹਰ ਫ਼ੈਸਲਾ ਸਵੀਕਾਰ ਕਰੇਗੀ। ਐਡਵੋਕੇਟ ਪੂਰਨ ਸਿੰਘ ਹੁੰਦਲ ਨੇ ਕਿਹਾ ਕਿ ਇਕਜੁੱਟ ਹੋ ਕੇ ਸਰਕਾਰ ਨੂੰ ਸੁਨੇਹਾ ਦਿੱਤਾ ਜਾਵੇ ਕਿ ਉਹ ਸਿੱਖ ਧਰਮ ’ਚ ਦਖ਼ਲਅੰਦਾਜ਼ੀ ਨਾ ਕਰੇ। ਬਾਬਾ ਪ੍ਰੀਤਮ ਸਿੰਘ ਡੁਮੇਲੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਵਿਰੁੱਧ ਬੋਲਣ ਵਾਲੇ ਦਾ ਕਦੇ ਭਲਾ ਨਹੀਂ ਹੋਇਆ ਅਤੇ ਉਹ ਸਾਡਾ ਕੁਝ ਵੀ ਨਹੀਂ ਲੱਗਦਾ। ਨਿਰਮਲ ਸੰਪ੍ਰਦਾਇ ਦੇ ਬਾਬਾ ਤੇਜਾ ਸਿੰਘ ਨੇ ਸਿੱਖ ਪੰਥ ਪ੍ਰਤੀ ਅਪਣਾਈਆਂ ਜਾ ਰਹੀਆਂ ਸਾਜਿਸ਼ਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਜੇਕਰ ਕੋਈ ਅਕਾਲ ਤਖ਼ਤ ਸਾਹਿਬ ਵੱਲ ਉਂਗਲ ਕਰੇਗਾ ਉਸ ਦਾ ਟਾਕਰਾ ਕੀਤਾ ਜਾਵੇਗਾ। ਬਾਬਾ ਹਾਕਮ ਸਿੰਘ ਨਿਰਮਲ ਨੇ ਕਿਹਾ ਕਿ ਨਿਰਮਲੇ ਸੰਪਰਦਾਇ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ । ਇੱਥੋਂ ਹੋਣ ਵਾਲਾ ਹਰ ਹੁਕਮ ਇਲਾਹੀ ਹੁੰਦਾ ਹੈ। ਇਸ ਮੌਕੇ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਅਮਰੀਕ ਸਿੰਘ ਬੱਲੋਵਾਲ, ਕਥਾਵਾਚਕ ਭਾਈ ਜਸਵੰਤ ਸਿੰਘ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਨੇ ਵੀ ਸੰਬੋਧਨ ਕੀਤਾ।
ਧਾਮੀ ਵਲੋਂ ਪੇਸ਼ ਤੇ ਪਾਸ ਕੀਤੇ ਗੁਰਮਤੇ
‘ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਜੁੜਿਆ ਅੱਜ ਦਾ ਪੰਥਕ ਇਕੱਠ ਪੂਰੀ ਦ੍ਰਿੜ੍ਹਤਾ ਨਾਲ ਆਖਦਾ ਹੈ ਕਿ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ, ਪ੍ਰਭੂਸੱਤਾ ਸੰਪੰਨ ਅਤੇ ਆਜ਼ਾਦ ਪੰਥਕ ਹਸਤੀ ਦਾ ਪ੍ਰਤੀਕ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਨਿੰਦਣਯੋਗ ਹਰਕਤ ਵਿਰੁੱਧ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਉਸ ਨੂੰ ‘ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ’ ਕਰਾਰ ਦਿੱਤੇ ਜਾਣ ਦੇ ਆਦੇਸ਼ ਨੂੰ ਗੁਰੂ ਪੰਥ ਦੀ ਸਾਂਝੀ ਆਵਾਜ਼ ਵਜੋਂ ਸਵੀਕਾਰ ਕਰਦਾ ਹੈ। ਪੰਥਕ ਇਕੱਠ ਸਪੱਸ਼ਟ ਕਰਦਾ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਤੇ ਗੁਰਮਤਿਆਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਧਾਰਮਿਕ ਅਤੇ ਕੌਮੀ ਫ਼ਰਜ਼ ਹੈ। ਇਹ ਪੰਥਕ ਇਕੱਠ ਸਮੁੱਚੇ ਖ਼ਾਲਸਾ ਪੰਥ, ਸਿੱਖ ਜਥੇਬੰਦੀਆਂ, ਸੰਪਰਦਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਵਿਸ਼ਵ ਭਰ ਵਿਚ ਵੱਸਦੇ ਸਿੱਖਾਂ ਨੂੰ ਅਪੀਲ ਕਰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਥ ਵਿਰੋਧੀ ਹਰਕਤ ਕਰਕੇ ਸਿੱਖਾਂ ਨੂੰ ਵੰਗਾਰਿਆ ਹੈ। ਸਮਾਗਮ ’ਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ ਸਿੰਘ, ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਗੁਰਪ੍ਰੀਤ ਸਿੰਘ ਝੱਬਰ, ਮੰਗਵਿੰਦਰ ਸਿੰਘ ਖਾਪੜਖੇੜੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ, ਗੁਰਬਚਨ ਸਿੰਘ ਕਰਮੂੰਵਾਲਾ, ਅਜਮੇਰ ਸਿੰਘ ਖੇੜਾ, ਭੁਪਿੰਦਰ ਸਿੰਘ ਭਲਵਾਨ, ਗੁਰਮੀਤ ਸਿੰਘ ਬੂਹ, ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖ਼ਾਲਸਾ, ਗੁਰਨਾਮ ਸਿੰਘ ਜੱਸਲ, ਕੇਵਲ ਸਿੰਘ ਬਾਦਲ, ਖ਼ੁਸ਼ਵਿੰਦਰ ਸਿੰਘ ਭਾਟੀਆ, ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਅਮਰਜੀਤ ਸਿੰਘ ਬੰਡਾਲਾ, ਜਸਮੇਰ ਸਿੰਘ ਲਾਛੜੂ, ਪਰਮਜੀਤ ਸਿੰਘ ਲੱਖੇਵਾਲ, ਅਮਰਜੀਤ ਸਿੰਘ ਭਲਾਈਪੁਰ, ਰਘਬੀਰ ਸਿੰਘ ਸਹਾਰਨ ਮਾਜਰਾ, ਬਲਜੀਤ ਸਿੰਘ ਜਲਾਲਉਸਮਾ, ਨਤਵੇਜ ਸਿੰਘ ਕਾਉਣੀ, ਪ੍ਰੀਤਮ ਸਿੰਘ ਮਲਸੀਹਾਂ, ਪ੍ਰਿਤਪਾਲ ਸਿੰਘ ਪਾਲੀ, ਬੀਬੀ ਗੁਰਪ੍ਰੀਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਰਜਿੰਦਰ ਕੌਰ, ਸਤਪਾਲ ਸਿੰਘ ਤਲਵੰਡੀ ਭਾਈ, ਗੁਰਿੰਦਰਪਾਲ ਸਿੰਘ ਗੋਰਾ, ਅਵਤਾਰ ਸਿੰਘ ਵਣਵਾਲਾ, ਬੀਬੀ ਦਵਿੰਦਰ ਕੌਰ ਕਾਲਰਾ, ਰਾਮ ਸਿੰਘ ਮੁੰਬਈ, ਜਥੇਦਾਰ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਜਸਵਿੰਦਰ ਸਿੰਘ ਜੱਸੀ, ਬਿਜੈ ਸਿੰਘ, ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਅਤੇ ਨਰਿੰਦਰ ਸਿੰਘ ਮਥਰੇਵਾਲ, ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਗੁਰਪ੍ਰੀਤ ਸਿੰਘ ਵਡਾਲੀ, ਕੰਵਲਜੀਤ ਸਿੰਘ ਕਾਕੀ, ਨਰਿੰਦਰ ਸਿੰਘ ਵਾੜਾ, ਪਰਮਵੀਰ ਸਿੰਘ, ਸੁਰਜੀਤ ਸਿੰਘ ਭਲਵਾਨ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਵਲੋਂ ਬਾਬਾ ਨਿਰਮਲ ਸਿੰਘ, ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨ ਤਾਰਨ, ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀ ਵਾਲੇ, ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਲੋਂ ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗ੍ਹੜ ਸਾਹਿਬ, ਬਾਬਾ ਗੁਰਪ੍ਰੀਤ ਸਿੰਘ ਕਾਰਸੇਵਾ ਖਡੂਰ ਸਾਹਿਬ, ਬਾਬਾ ਪ੍ਰੀਤਮ ਸਿੰਘ ਡੁੰਮੇਲੀ ਵਾਲੇ, ਸੁਆਮੀ ਜੀ ਹੁਸ਼ਿਆਰਪੁਰ ਵਾਲੇ, ਬਾਬਾ ਸਤਨਾਮ ਸਿੰਘ ਆਦਮਪੁਰ, ਬਾਬਾ ਗਿਆਨ ਸਿੰਘ ਮਨਿਹਾਲੇ ਵਾਲੇ, ਬਾਬਾ ਪਰਮੇਸ਼ਰ ਸਿੰਘ ਜੰਡਿਆਲੇ ਵਾਲੇ, ਬਾਬਾ ਅਮੀਰ ਸਿੰਘ ਰਾੜਾ ਸਾਹਿਬ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਸੁੱਚਾ ਸਿੰਘ ਮਲੋਟ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਬਲਦੇਵ ਸਿੰਘ ਮੁਸਤਾਬਾਦ, ਬਾਬਾ ਬਲਬੀਰ ਸਿੰਘ ਖਾਪੜਖੇੜੀ, ਬਾਬਾ ਸ਼ਮਸ਼ੇਰ ਸਿੰਘ ਬਾਲੇਵਾਲ, ਬਾਬਾ ਦਿਲਬਾਗ ਸਿੰਘ ਬਾਲੇਵਾਲ, ਬਾਬਾ ਕਸ਼ਮੀਰ ਸਿੰਘ ਧਰਮਕੋਟ, ਬਾਬਾ ਰਸ਼ਪਾਲ ਸਿੰਘ ਮੁਕਤਸਰ ਸਾਹਿਬ, ਬਾਬਾ ਸਤਨਾਮ ਸਿੰਘ ਲੁਧਿਆਣਾ, ਬਾਬਾ ਖੜਕ ਸਿੰਘ, ਬਾਬਾ ਸ਼ਮਸ਼ੇਰ ਸਿੰਘ ਪੱਟੀ, ਬਾਬਾ ਮਾਨ ਸਿੰਘ, ਬਾਬਾ ਰਵੇਲ ਸਿੰਘ, ਬਾਬਾ ਦਲਬੀਰ ਸਿੰਘ ਤੇ ਬਾਬਾ ਗੁਰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਨਰੈਣ ਸਿੰਘ, ਬਾਬਾ ਅਮਨਦੀਪ ਸਿੰਘ, ਬਾਬਾ ਪਰਮਾਨੰਦ ਉਦਾਸੀ, ਡਾ. ਦਵਿੰਦਰ ਸਿੰਘ ਬੜੂ ਸਾਹਿਬ, ਬਾਬਾ ਬਲਰਾਜ ਸਿੰਘ, ਬਾਬਾ ਸਰਵਨ ਸਿੰਘ ਜੱਸੜ, ਬੀਬੀ ਜਸਪ੍ਰੀਤ ਕੌਰ ਮਾਹਿਲਪੁਰ, ਬਾਬਾ ਜਸਵੀਰ ਸਿੰਘ ਭੁੱਚੋ ਮੰਡੀ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲਿਆਂ ਵਲੋਂ ਪ੍ਰਧਾਨ ਕਸ਼ਮੀਰ ਸਿੰਘ, ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲੇ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਬਾਬਾ ਚਰਨ ਸਿੰਘ ਗੁਰੂ ਕੇ ਬਾਗ, ਬਾਬਾ ਸੁੱਖਾ ਸਿੰਘ ਖ਼ਿਆਲੇ ਵਾਲੇ, ਗਿਆਨੀ ਅਮੀਰ ਸਿੰਘ ਜਵੱਦੀ ਵਲੋਂ ਬਾਬਾ ਰਣਜੀਤ ਸਿੰਘ, ਬਾਬਾ ਅਮਰਾਓ ਸਿੰਘ ਸੰਪ੍ਰਦਾਏ ਮਸਤੂਆਣਾ ਸਾਹਿਬ, ਬਾਬਾ ਜਗਰੂਪ ਸਿੰਘ ਨਿਰਮਲੇ, ਬਾਬਾ ਨਾਥ ਸਿੰਘ ਹਮੀਦੀ, ਬਬਾ ਅਜੀਤ ਸਿੰਘ ਕਾਰ ਸੇਵਾ ਠੱਠਾ, ਬਾਬਾ ਅਨੂਪ ਸਿੰਘ, ਸ਼ਮਸ਼ੇਰ ਸਿੰਘ ਚੀਮਾ, ਬਾਬਾ ਤੇਜਾ ਸਿੰਘ ਖੁੱਡੇ ਵਾਲੇ, ਬਾਬਾ ਦਿਲਬਾਗ ਸਿੰਘ, ਬਾਬਾ ਸੰਤੋਖ ਸਿੰਘ ਬੀੜ ਸਾਹਿਬ, ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਗੁਰਨਾਮ ਸਿੰਘ ਡਰੌਲੀ ਭਾਈ, ਬਾਬਾ ਅਮਰੀਕ ਸਿੰਘ ਕਾਰ ਸੇਵਾ, ਬਾਬਾ ਗੁਰਦੇਵ ਸਿੰਘ ਵਾੜਾ, ਬਾਬਾ ਗੁਰਚਰਨ ਸਿੰਘ ਪੰਡਵਾਂ, ਭਾਈ ਸਰਬਜੀਤ ਸਿੰਘ ਠੱਕਰਵਾਲ, ਬਾਬਾ ਕਰਮਜੀਤ ਸਿੰਘ ਹੁਸ਼ਿਆਰਪੁਰ, ਬਾਬਾ ਸੁਰਜਨ ਸਿੰਘ, ਗਿਆਨੀ ਨਤਵੇਜ ਸਿੰਘ, ਬਾਬਾ ਸੁਖਦੀਪ ਸਿੰਘ ਨਿਹੰਗ ਸਿੰਘ ਦਸਮੇਸ਼ ਤਰਨਾ ਦਲ, ਸੰਪ੍ਰਦਾਇ ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦ ਵਲੋਂ ਬਾਬਾ ਕੁਲਦੀਪ ਸਿੰਘ ਨੌਰੰਗਾਬਾਦੀ, ਬਾਬਾ ਇੰਦਰਜੀਤ ਸਿੰਘ, ਬਾਬਾ ਸਵਰਨ ਸਿੰਘ ਨਿਰਮਲੇ ਪੰਜਗਰਾਂਈ ਕਲਾ, ਬਾਬਾ ਨਿਰਵੈਰ ਸਿੰਘ, ਬਾਬਾ ਬਲਜਿੰਦਰ ਸਿੰਘ ਕਾਉਂਕੇ ਕਲਾਂ, ਬਾਬਾ ਚਮਕੌਰ ਸਿੰਘ ਪੰਜਗਰਾਂਈ, ਬਾਬਾ ਗੁਰਮੁੱਖ ਸਿੰਘ ਲੋਪੋ, ਬਾਬਾ ਅਮਨਦੀਪ ਸਿੰਘ ਚੀਮਾ, ਬਾਬਾ ਸੁਖਪ੍ਰੀਤ ਸਿੰਘ ਰਾਜੇਆਣਾ, ਬਾਬਾ ਸਰਵਣ ਸਿੰਘ ਆਦਮਪੁਰ, ਬਾਬਾ ਮਹਿੰਦਰ ਸਿੰਘ ਦਾਸ, ਜਥੇਦਾਰ ਕਿਰਪਾਲ ਸਿੰਘ ਗੋਰਾ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ, ਬਾਬਾ ਸਿਵਰਾਓ ਜੀ ਨਿਰਮਲੇ, ਬਾਬਾ ਮਹਿੰਦਰ ਸਿੰਘ ਜਨੇਰ ਵਾਲੇ, ਗੁਰੂ ਨਾਨਕ ਵੈਲਫੇਅਰ ਸੋਸਾਇਟੀ ਗੇਰ੍ਹਾਂ ਦੇ ਚੇਅਰਮੈਨ ਕਿਰਪਾਲ ਸਿੰਘ ਗੇਰ੍ਹਾਂ ਤੇ ਲਖਵਿੰਦਰ ਸਿੰਘ, ਭਾਈ ਮੇਜਰ ਸਿੰਘ ਸਰਪ੍ਰਸਤ ਸਿੱਖ ਸਟੂਡੈਂਟਸ ਫੈਡਰੇਸ਼ਨ, ਬਾਬਾ ਸੁਖਦੀਪ ਸਿੰਘ ਦਸਮੇਸ਼ ਤਰਨਾ ਦਲ, ਡਾ: ਇੰਦਰਜੀਤ ਸਿੰਘ ਗੋਗੋਆਣੀ, ਭਾਈ ਤੇਜਿੰਦਰਪਾਲ ਸਿੰਘ ਟਿੰਮਾ, ਗੁਰਪ੍ਰਤਾਪ ਸਿੰਘ ਟਿੱਕਾ, ਬਾਬਾ ਅਜੀਤ ਸਿੰਘ ਲੁਧਿਆਣਾ, ਰਛਪਾਲ ਸਿੰਘ ਫ਼ੌਜੀ, ਜਸਜੀਤ ਸਿੰਘ, ਬਾਬਾ ਜਗਦੀਸ਼ ਸਿੰਘ ਡਰੋਲੀ ਖ਼ੁਰਦ, ਬਾਬਾ ਮਹਿੰਦਰ ਸਿੰਘ ਉਦਾਸੀ ਮੇਘੋਵਾਲ, ਹਲਕਾ ਇੰਚਾਰਜ ਬੀਬਾ ਜਹਿਦਾਂ ਸੁਲੇਮਾਨ, ਬਾਬਾ ਹਾਕਮ ਸਿੰਘ ਸਰਹਾਲੀ ਸਾਹਿਬ ਵਾਲਿਆਂ ਵਲੋਂ ਬਾਬਾ ਪ੍ਰਗਟ ਸਿੰਘ ਚੋਹਲਾ ਸਾਹਿਬ, ਬੀਬੀ ਗੁਰਮੀਤ ਕੌਰ, ਬੀਬੀ ਜਸਪ੍ਰੀਤ ਕੌਰ, ਸੁਆਮੀ ਰਾਜੇਸ਼ਵਰਾ ਨੰਦ ਅੰਬਾਲਾ, ਬਾਬਾ ਹਰਨਾਮ ਸਿੰਘ ਮਹਿਲਪੁਰ, ਬਾਬਾ ਸੁਖਦੇਵ ਸਿੰਘ ਸਿਧਾਣਾ ਸਾਹਿਬ, ਬਾਬਾ ਹਰਬੇਅੰਤ ਸਿੰਘ ਮਸਤੂਆਣਾ, ਬਾਬਾ ਸੁਖਵਿੰਦਰ ਸਿੰਘ ਸੋਨੀ, ਬਾਬਾ ਦਵਿੰਦਰ ਸਿੰਘ ਦਿਆਲਪੁਰਾ ਮਿਰਜਾ, ਰਣਜੀਤ ਸਿੰਘ ਟਿੱਬਾ, ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਮੱਲ੍ਹੀ, ਦੀਦਾਰ ਸਿੰਘ, ਬਾਬਾ ਸਰਬਜੀਤ ਸਿੰਘ, ਬਾਬਾ ਨਿਰਮਲ ਸਿੰਘ ਸੰਧੂ, ਬਾਬਾ ਸਤਨਾਮ ਸਿੰਘ, ਬਾਬਾ ਨਾਰਾਇਣ ਸਿੰਘ, ਬਾਬਾ ਹਾਕਮ ਸਿੰਘ ਕਾਰਸੇਵਾ ਸਰਹਾਲੀ ਵਾਲਿਆਂ, ਸੰਤ ਗੁਰਚਰਨ ਸਿੰਘ ਪੰਡਵਾ (ਫਗਵਾੜਾ), ਭਾਈ ਧਰਮਪਾਲ ਸਿੰਘ, ਭਾਈ ਇਕਬਾਲ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਅਵਤਾਰ ਸਿੰਘ, ਬਾਬਾ ਬਲਬੀਰ ਸਿੰਘ ਖਾਪੜਖੇੜੀ, ਭਾਈ ਗੁਰਇਕਬਾਲ ਸਿੰਘ ਵਲੋਂ ਭਾਈ ਸੁਖਵਿੰਦਰ ਸਿੰਘ ਤੇ ਭਾਈ ਮਨਦੀਪ ਸਿੰਘ, ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ, ਜਸਵੰਤ ਸਿੰਘ ਚੌਹਾਨ, ਬਲਵਿੰਦਰ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ ਮਾਛੀਨੰਗਲ, ਸੁਖਦੇਵ ਸਿੰਘ, ਗੁਰਚਰਨ ਸਿੰਘ ਕੌਮੀ ਕਿਸਾਨ ਯੂਨੀਅਨ, ਅਜੈਪਾਲ ਸਿੰਘ ਬਰਾੜ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ, ਦਵਿੰਦਰ ਸਿੰਘ, ਮਨਜੀਤ ਸਿੰਘ ਚਾਹਲ, ਜਗਦੀਸ਼ ਸਿੰਘ ਬਰਾੜ ਚੇਅਰਮੈਨ, ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾ, ਅਕਾਲੀ ਆਗੂ ਹਰਜਿੰਦਰ ਸਿੰਘ ਕੁੱਪ ਖ਼ੁਰਦ, ਸੁਰਿੰਦਰ ਸਿੰਘ ਕਿਸ਼ਨਪੁਰਾ ਚੰਡੀਗੜ੍ਹ, ਜਿਲੇ ਸਿੰਘ ਪ੍ਰਧਾਨ ਸਿੱਖ ਸਿਕਲੀਗਰ ਸੈੱਲ ਪੰਜਾਬ, ਸੁਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਯੁਵਰਾਜ ਸਿੰਘ, ਗੁਰਤਿੰਦਰਪਾਲ ਸਿੰਘ ਕਾਦੀਆਂ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ, ਜਗਤਾਰ ਸਿੰਘ ਖੋਦੇਬੇਟ ਸਮੇਤ ਹੋਰ ਸ਼ਖ਼ਸੀਅਤਾਂ ਅਤੇ ਸੰਗਤਾਂ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਇੰਸਟਾਗ੍ਰਾਮ ’ਤੇ ਇਤਰਾਜ਼ਯੋਗ ਇਸ਼ਤਿਹਾਰਾਂ ਨੂੰ ਲੈ ਕੇ ਮੇਟਾ ਨੂੰ ਨੋਟਿਸ ਅਗਲੀ ਖ਼ਬਰ ਭਾਜਪਾ ਕਿਸੇ ਵੀ ਭਾਈਚਾਰੇ ਦੇ ਵਿਰੁੱਧ ਨਹੀਂ-ਨਿਤਿਨ ਗਡਕਰੀ
Ad Position 24
No active advertisement