ਨਵੀਂ ਦਿੱਲੀ,5 ਜੁਲਾਈ (ਜਗਤਾਰ ਸਿੰਘ)-ਭਾਰਤ ਸਰਕਾਰ ਨੇ ਸੋਸ਼ਲ ਮੀਡੀਆ ਕੰਪਨੀ ਮੇਟਾ ਨੂੰ ਇੱਕ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਇੰਸਟਾਗ੍ਰਾਮ ’ਤੇ ਚੱਲ ਰਹੇ ਉਨ੍ਹਾਂ ‘ਪੇਡ ਇਸ਼ਤਿਹਾਰਾਂ’ ਬਾਰੇ ਭੇਜਿਆ ਗਿਆ ਹੈ, ਜਿਨ੍ਹਾਂ ਵਿਚ ਬਾਲ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਨਾਲ ਸੰਬੰਧਿਤ ਇਤਰਾਜ਼ਯੋਗ ਸਮੱਗਰੀ ਤੱਕ ਪਹੁੰਚ ਨੂੰ ਉਤਸ਼ਾਹ ਦੇਣ ਦਾ ਦੋਸ਼ ਹੈ। ਸਰਕਾਰ ਨੇ ਕੰਪਨੀ ਤੋਂ ਸੱਤ ਦਿਨਾਂ ਦੇ ਅੰਦਰ ਇਸ ਮਾਮਲੇ ’ਤੇ ਵਿਸਥਾਰ ਨਾਲ ਜਵਾਬ ਮੰਗਿਆ ਹੈ । ਜਾਣਕਾਰੀ ਮੁਤਾਬਿਕ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਮੇਟਾ ਨੂੰ ਇੰਸਟਾਗ੍ਰਾਮ ’ਤੇ ਉਨ੍ਹਾਂ ਸਾਰੇ ਇਸ਼ਤਿਹਾਰਾਂ ਅਤੇ ਸਮੱਗਰੀ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ ਜੋ ਅਜਿਹੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮਗਰੀ ਤੱਕ ਪਹੁੰਚ ਨੂੰ ਆਸਾਨ ਬਣਾਉਂਦੇ ਹਨ।ਭਾਰਤ ਵਿਚ ਇੰਸਟਾਗ੍ਰਾਮ ਦੇ ਲੱਖਾਂ ਉਪਭੋਗਤਾ ਹਨ ਅਤੇ ਇਹ ਨੌਜਵਾਨਾਂ ਵਿਚ ਬਹੁਤ ਮਸ਼ਹੂਰ ਹੈ । ਰੀਲਸ ਫ਼ੀਚਰ ਦੇ ਕਾਰਨ ਲੋਕ ਐਪ ’ਤੇ ਲੰਮਾ ਸਮਾਂ ਬਿਤਾਉਂਦੇ ਹਨ । ਇਸੇ ਕਾਰਨ ਬਹੁਤ ਸਾਰੀਆਂ ਕੰਪਨੀਆਂ ਆਪਣੇ ਉਤਪਾਦਾਂ ਅਤੇ ਸੇਵਾਵਾਂ ਦਾ ਪ੍ਰਚਾਰ ਕਰਨ ਲਈ ਇੰਸਟਾਗ੍ਰਾਮ ’ਤੇ ਭੁਗਤਾਨ ਕੀਤੇ ਇਸ਼ਤਿਹਾਰ ਚਲਾਉਂਦੀਆਂ ਹਨ ।
ਇੰਸਟਾਗ੍ਰਾਮ ’ਤੇ ਇਤਰਾਜ਼ਯੋਗ ਇਸ਼ਤਿਹਾਰਾਂ ਨੂੰ ਲੈ ਕੇ ਮੇਟਾ ਨੂੰ ਨੋਟਿਸ
ਅਜੀਤ ਡੈਸਕ
06-07-2026