ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਪਟਿਆਲਾ ’ਚ ਪਰਿਵਾਰ ਦੇ 4 ਮੈਂਬਰਾਂ ਨੇ ਜ਼ਹਿਰੀਲੀ ਵਸਤੂ ਨਿਗਲੀ-ਪਿਓ-ਧੀ ਦੀ ਮੌਤ

Ad Position 21
No active advertisement
ਅਜੀਤ ਡੈਸਕ 10-07-2026

ਪਟਿਆਲਾ, 9 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸ਼ਹਿਰ ਵਿਚ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਵਲੋਂ ਕਥਿਤ ਤੌਰ ’ਤੇ ਜ਼ਹਿਰੀਲੀ ਵਸਤੂ ਨਿਗਲਣ ਦਾ ਦਰਦਨਾਕ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿਚ ਇਕ ਨਿੱਜੀ ਬੈਂਕ ਦੇ ਮੈਨੇਜਰ ਵਿਕਾਸ ਬਾਤਿਸ਼ ਅਤੇ ਉਨ੍ਹਾਂ ਦੀ 14 ਸਾਲਾ ਧੀ ਖੁਸ਼ੀ ਬਾਤਿਸ਼ ਦੀ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਪਤਨੀ ਤਮੰਨਾ ਬਾਤਿਸ਼ ਅਤੇ 11 ਸਾਲਾ ਪੁੱਤਰ ਕਨਵ ਬਾਤਿਸ਼ ਦਾ ਇਲਾਜ ਜਾਰੀ ਹੈ। ਡੀ.ਐੱਸ.ਪੀ. ਸਿਟੀ-1 ਸੰਜੀਵ ਸਿੰਗਲਾ ਨੇ ਦੱਸਿਆ ਕਿ ਦੇਰ ਰਾਤ ਸਰਕਾਰੀ ਰਾਜਿੰਦਰਾ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਕਥਿਤ ਤੌਰ ’ਤੇ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਗੰਭੀਰ ਹਾਲਤ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਹਸਪਤਾਲ ਪਹੁੰਚ ਗਈ ਅਤੇ ਕਾਰਜਕਾਰੀ ਮੈਜਿਸਟਰੇਟ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ, ਜਿਨ੍ਹਾਂ ਦੀ ਮੌਜੂਦਗੀ ਵਿਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਲਾਜ ਦੌਰਾਨ ਵਿਕਾਸ ਬਾਤਿਸ਼ ਅਤੇ ਉਨ੍ਹਾਂ ਦੀ 14 ਸਾਲਾ ਧੀ ਖੁਸ਼ੀ ਬਾਤਿਸ਼ ਨੇ ਦਮ ਤੋੜ ਦਿੱਤਾ, ਜਦਕਿ ਤਮੰਨਾ ਬਾਤਿਸ਼ ਅਤੇ 11 ਸਾਲਾ ਕਨਵ ਬਾਤਿਸ਼ ਦਾ ਇਲਾਜ ਜਾਰੀ ਹੈ। ਡੀ.ਐੱਸ.ਪੀ. ਸਿਟੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਦੌਰਾਨ ਪਰਿਵਾਰ ਦਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋਣ ਦੀ ਗੱਲ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਸ ਪੱਖ ਸਮੇਤ ਹੋਰ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖ ਕੇ ਜਾਂਚ ਕਰ ਰਹੀ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਸੰਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਆਖ਼ਰ ਹਾਈਕਮਾਨ ਦੇ ਸਖ਼ਤ ਰਵੱਈਏ ਅੱਗੇ ਝੁਕਿਆ ਬਾਗ਼ੀ ਧੜਾ ਅਗਲੀ ਖ਼ਬਰ ਈਰਾਨ ਨੇ ਅਮਰੀਕਾ ਤੱਕ ਕੀਤੀ ਪਹੁੰਚ-ਟਰੰਪ
Ad Position 24
No active advertisement