ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਐਸ.ਆਈ.ਆਰ. ਕੈਂਪ 11 ਤੇ 12 ਨੂੰ-ਅਨੰਦਿਤਾ ਮਿੱਤਰਾ

Ad Position 21
No active advertisement
ਅਜੀਤ ਡੈਸਕ 10-07-2026

ਚੰਡੀਗੜ੍ਹ, 9 ਜੁਲਾਈ (ਅਜੀਤ ਬਿਊਰੋ)-ਪੰਜਾਬ ਭਰ ਵਿਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸਨਿਚਰਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ’ਤੇ ਦੋ ਦਿਨਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰ ਆਪਣੇ ਗਣਨਾ ਫਾਰਮ ਭਰ ਸਕਦੇ ਹਨ ਅਤੇ ਜਮ੍ਹਾਂ ਕਰਵਾ ਸਕਦੇ ਹਨ। ਸੂਬੇ ਦੇ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਅਨੰਦਿਤਾ ਮਿਤਰਾ, ਆਈ.ਏ.ਐਸ. ਨੇ ਕਿਹਾ ਕਿ ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ ਤਾਂ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀ.ਐਲ.ਓ.) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਜਾਓ। 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿਚ ਹਰੇਕ ਯੋਗ ਵੋਟਰ ਦਾ ਸ਼ਾਮਿਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਇਸ ਪ੍ਰਕਿਰਿਆ ਵਿਚ ਵੋਟਰਾਂ ਦੀ ਸਹਾਇਤਾ ਵਾਸਤੇ ਸਾਰੇ ਨਿਰਧਾਰਿਤ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਵਲੋਂ 20 ਨੂੰ ਸੰਸਦ ਵੱਲ ਮਾਰਚ ਦਾ ਐਲਾਨ ਅਗਲੀ ਖ਼ਬਰ ਆਖ਼ਰ ਹਾਈਕਮਾਨ ਦੇ ਸਖ਼ਤ ਰਵੱਈਏ ਅੱਗੇ ਝੁਕਿਆ ਬਾਗ਼ੀ ਧੜਾ
Ad Position 24
No active advertisement