ਚੈੱਕ ਬਾਊਂਸ ਮਾਮਲਾ
ਨਵੀਂ ਦਿੱਲੀ, 10 ਜੁਲਾਈ (ਜਗਤਾਰ ਸਿੰਘ)-ਫ਼ਿਲਮ ਅਦਾਕਾਰ ਰਾਜਪਾਲ ਯਾਦਵ ਨੂੰ ਵੱਡਾ ਝਟਕਾ ਲੱਗਾ ਹੈ। ਚੈੱਕ ਬਾਊਂਸ ਮਾਮਲੇ ਵਿਚ ਰਾਜਪਾਲ ਯਾਦਵ ਨੂੰ ਹੇਠਲੀ ਅਦਾਲਤ ਵਲੋਂ ਸੁਣਾਈ ਸਜ਼ਾ ਨੂੰ ਬਰਕਰਾਰ ਰੱਖਦੇ ਹੋਏ 3 ਮਹੀਨੇ ਲਈ ਜੇਲ੍ਹ ਵਿਚ ਭੇਜਣ ਦਾ ਹੁਕਮ ਦਿੱਤਾ ਹੈ। ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਬਾਲੀਵੁੱਡ ਅਦਾਕਾਰ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਜਿਸ ਵਿਚ ਉਨ੍ਹਾਂ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ । ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਨੇ ਕਿਹਾ ਕਿ ਰਾਜਪਾਲ ਯਾਦਵ ਨੂੰ ਕਈ ਮੌਕੇ ਦਿੱਤੇ ਗਏ ਪਰ ਉਹ ਆਪਣਾ ਵਾਅਦਾ ਨਹੀਂ ਨਿਭਾ ਸਕੇ । ਦਿੱਲੀ ਹਾਈ ਕੋਰਟ ਵਿਚ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਬੈਂਚ ਨੇ ਰਾਜਪਾਲ ਯਾਦਵ ਦੀ ਕਈ ਚੈੱਕ ਬਾਊਂਸ ਮਾਮਲੇ ਵਿਚ ਸਜ਼ਾ ਨੂੰ ਬਰਕਰਾਰ ਰੱਖਿਆ ਅਤੇ ਹੇਠਲੀ ਅਦਾਲਤ ਦੇ ਫ਼ੈਸਲੇ ਦੇ ਖ਼ਿਲਾਫ਼ ਉਨ੍ਹਾਂ ਦੀ ਪਟੀਸ਼ਨ ਨੂੰ ਖ਼ਾਰਜ ਕਰਦੇ ਹੋਏ ਇਹ ਸੁਨਿਸਚਿਤ ਕਰ ਦਿੱਤਾ ਕਿ ,ਰਾਜਪਾਲ ਨੂੰ ਅਗਲੇ ਤਿੰਨ ਮਹੀਨੇ ਜੇਲ੍ਹ ਵਿਚ ਹੀ ਗੁਜ਼ਾਰਨੇ ਹੋਣਗੇ । ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਇਹ ਹੁਕਮ, ਮੁਰਲੀ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਵੱਲੋਂ ਦਰਜ ਕਰਵਾਏ ਗਏ ਕੇਸ ਵਿਚ ਸੁਣਾਇਆ ਹੈ । ਜਸਟਿਸ ਸ਼ਰਮਾ ਨੇ ਕਿਹਾ ਕਿ ਰਾਜਪਾਲ ਯਾਦਵ ਨੂੰ ਆਪਣਾ ਵਾਅਦਾ ਨਿਭਾਉਣ ਅਤੇ ਕੰਪਨੀ ਦਾ ਕਰਜ਼ ਵਾਪਸ ਕਰਨ ਦੇ ਲਈ ਕਈ ਮੌਕੇ ਦਿੱਤੇ ਗਏ ਪਰ ਉਹ ਅਜਿਹਾ ਕਰਨ ਵਿਚ ਨਾਕਾਮ ਰਹੇ ।
ਦਿੱਲੀ ਹਾਈ ਕੋਰਟ ਵਲੋਂ ਰਾਜਪਾਲ ਯਾਦਵ ਨੂੰ ਜੇਲ੍ਹ ਭੇਜਣ ਦਾ ਹੁਕਮ
ਅਜੀਤ ਡੈਸਕ
11-07-2026