02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਹਿਮਾਚਲ ’ਚ ਤਾਜ਼ਾ ਹੜ੍ਹ ਤੇ ਢਿਗਾਂ ਡਿਗਣ ਦੀ ਚਿਤਾਵਨੀ

Ad Position 21
No active advertisement
ਅਜੀਤ ਡੈਸਕ 11-07-2026

ਸ਼ਿਮਲਾ, 10 ਜੁਲਾਈ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ’ਚ ਲਗਾਤਾਰ ਮੀਂਹ ਕਾਰਨ ਸ਼ੁੱਕਰਵਾਰ ਨੂੰ ਸਿਰਮੌਰ ਤੇ ਸੋਲਨ ਜ਼ਿਲ੍ਹਿਆਂ ’ਚ ਸਾਰੇ ਸਰਕਾਰੀ ਤੇ ਨਿੱਜੀ ਸਕੂਲ ਅਤੇ ਆਂਗਣਵਾੜੀ ਕੇਂਦਰ ਬੰਦ ਰਹੇ। ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ’ਚ ਭਾਰੀ ਮੀਂਹ ਦਾ ਅਨੁਮਾਨ ਜਤਾਇਆ ਹੈ ਅਤੇ ਢਿੱਗਾਂ ਡਿੱਗਣ, ਅਚਾਨਕ ਹੜ੍ਹ, ਰੁੱਖਾਂ ਦੇ ਉਖੜਨ ਤੇ ਸੜਕਾਂ ਬੰਦ ਹੋਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਬਿਆਸ ਤੇ ਸਤਲੁਜ ਦਰਿਆਵਾਂ ’ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਸਿਰਮੌਰ ਤੇ ਸੋਲਨ ਦੇ ਡਿਪਟੀ ਕਮਿਸ਼ਨਰਾਂ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਲਗਾਤਾਰ ਮੀਂਹ ਕਾਰਨ ਪੇਂਡੂ ਤੇ ਪਹਾੜੀ ਇਲਾਕਿਆਂ ’ਚ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਖਰਾਬ ਮੌਸਮ ਦੇ ਚਲਦਿਆਂ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਕਈ ਸੜਕਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਸੋਲਨ ਦੇ ਅਰਕੀ ਇਲਾਕੇ ’ਚ ਪਹਾੜੀ ਤੋਂ ਪੱਥਰ ਡਿੱਗਣ ਕਾਰਨ ਦੋ ਲੋਕ ਜ਼ਖ਼ਮੀ ਹੋ ਗਏ ਹਨ। ਇਸੇ ਤਰ੍ਹਾਂ ਗੰਭੀਰਪੁਲ-ਸਰਲੀ ਸੜਕ ’ਤੇ ਗੱਡੀ ’ਤੇ ਪੱਥਰ ਡਿੱਗਣ ਨਾਲ ਪੰਜ ਲੋਕ ਜ਼ਖ਼ਮੀ ਹੋ ਗਏ ਹਨ। ਕਾਲਕਾ-ਸ਼ਿਮਲਾ ਕੌਮੀ ਰਾਜਮਾਰਗ ’ਤੇ ਵੀ ਕਈ ਥਾਵਾਂ ’ਤੇ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਇਕ ਲੇਨ ਬੰਦ ਕਰਨੀ ਪਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਵੀ ਮੰਦਭਾਗੀ ਘਟਨਾ ਤੋਂ ਬਚਣ ਤੇ ਲੋਕਾਂ ਦੀ ਜਾਨ ਬਚਾਉਣ, ਖਾਸ ਕਰਕੇ ਸਕੂਲੀ ਬੱਚਿਆਂ ਲਈ ਅਹਿਤਿਆਤ ਵਜੋਂ ਕਦਮ ਚੁੱਕੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਯੂ.ਪੀ. ਦੇ ਗ੍ਰਹਿ ਸਕੱਤਰ ਤੇ ਡੀ.ਜੀ.ਪੀ. ਨੂੰ ਨੋਟਿਸ ਅਗਲੀ ਖ਼ਬਰ ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਵਿਰੁੱਧ ਸ਼੍ਰੋਮਣੀ ਕਮੇਟੀ ਵਲੋਂ ਰੋਸ ਮਾਰਚ
Ad Position 24
No active advertisement