ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ-ਅਨੰਦਿਤਾ ਮਿਤਰਾ

Ad Position 21
No active advertisement
ਅਜੀਤ ਡੈਸਕ 13-07-2026

ਕਿਹਾ, ਘਰ-ਘਰ ਗਣਨਾ 24 ਤੱਕ ਜਾਰੀ ਰਹੇਗੀ
ਚੰਡੀਗੜ੍ਹ, 12 ਜੁਲਾਈ (ਅਜੀਤ ਬਿਊਰੋ)-ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ. ਆਈ. ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ ਪੰਜਾਬ ਭਰ ਦੇ ਪੋਲਿੰਗ ਬੂਥਾਂ ’ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ (ਈ.ਐਫ.) ਭਰੇ ਅਤੇ ਜਮ੍ਹਾਂ ਕਰਵਾਏ। ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਕੈਂਪ 11 ਅਤੇ 12 ਜੁਲਾਈ, 2026 ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਗਏ ਸਨ। ਵੋਟਰਾਂ ਨੇ ਕੈਂਪਾਂ ਦੌਰਾਨ ਆਪਣੇ ਭਰੇ ਹੋਏ ਫਾਰਮ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਕੋਲ ਜਮ੍ਹਾਂ ਕਰਵਾਏ। ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਇਹ 24 ਜੁਲਾਈ, 2026 ਤੱਕ ਜਾਰੀ ਰਹੇਗੀ । ਉਨ੍ਹਾਂ ਦੱਸਿਆ ਕਿ ਪਿਛਲੇ 18 ਦਿਨਾਂ ਵਿਚ 1.30 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ । ਮੁੱਖ ਚੋਣ ਅਫ਼ਸਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ ਉਹ ਤੁਰੰਤ ਆਪਣੇ ਸੰਬੰਧਿਤ ਬੀ.ਐਲ.ਓਜ਼ ਨਾਲ ਸੰਪਰਕ ਕਰਨ।

Ad Position 22
No active advertisement
ਪਿਛਲੀ ਖ਼ਬਰ ਬੈਂਕਾਕ ਦੇ ਪੱਬ ’ਚ ਅੱਗ ਲੱਗਣ ਨਾਲ 27 ਮੌਤਾਂ ਅਗਲੀ ਖ਼ਬਰ ਨਵੇਂ ਵੋਟਰਾਂ ਲਈ ਮਾਪਿਆਂ ਦੇ ਐਸ.ਆਈ.ਆਰ. ਵੇਰਵੇ ਜਮ੍ਹਾਂ ਕਰਾਉਣੇ ਲਾਜ਼ਮੀ-ਚੋਣ ਕਮਿਸ਼ਨ
Ad Position 24
No active advertisement