ਚੰਡੀਗੜ੍ਹ, 13 ਜੁਲਾਈ (ਸੁਖਵਿੰਦਰ ਸਿੰਘ ਸ਼ਾਨ)-ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ‘ਦਿ ਪੰਜਾਬ ਰੈਗੂਲੇਸ਼ਨ ਆਫ਼ ਫ਼ੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਆਰਡੀਨੈਂਸ, 2026’ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦਾ ਸਵਾਗਤ ਕੀਤਾ ਹੈ । ਉਨ੍ਹਾਂ ਨੇ ਇਸ ਨੂੰ ਇਕ ਇਤਿਹਾਸਕ ਤੇ ਲੋਕ-ਪੱਖੀ ਫ਼ੈਸਲਾ ਦੱਸਦਿਆਂ ਪੰਜਾਬ ਦੇ ਮਾਪਿਆਂ ਤੇ ਵਿਦਿਆਰਥੀਆਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਿਵਾਰਾਂ ਨੂੰ ਪ੍ਰਾਈਵੇਟ ਸਕੂਲਾਂ ਵਲੋਂ ਵਧਾਈਆਂ ਜਾਂਦੀਆਂ ਮਨਮਰਜ਼ੀ ਦੀਆਂ ਤੇ ਨਾਜਾਇਜ਼ ਫ਼ੀਸਾਂ ਤੋਂ ਬਚਾਉਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ।
ਫ਼ੀਸ ਰੈਗੂਲੇਸ਼ਨ ਆਰਡੀਨੈਂਸ ਲਾਗੂ ਕਰਨ ਦਾ ਮਾਲਵਿੰਦਰ ਸਿੰਘ ਕੰਗ ਵਲੋਂ ਸਵਾਗਤ
ਅਜੀਤ ਡੈਸਕ
14-07-2026