ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ ਜ਼ਮੀਨੀ ਵਿਵਾਦ ਦੌਰਾਨ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 24 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਜ਼ਮੀਨੀ ਵਿਵਾਦ ਦੌਰਾਨ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਧਿਆਨ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਓਝਾ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਡੇਢ ਕਨਾਲ ਜ਼ਮੀਨ ਹੈ।

Ad Position 21
No active advertisement
ਅਜੀਤ ਡੈਸਕ 24-07-2026
ਫ਼ਾਜ਼ਿਲਕਾ, 24 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਜ਼ਮੀਨੀ ਵਿਵਾਦ ਦੌਰਾਨ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਧਿਆਨ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਓਝਾ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਡੇਢ ਕਨਾਲ ਜ਼ਮੀਨ ਹੈ। 26 ਜੂਨ ਨੂੰ ਖੇਤ ਵਿਚ ਟਿਊਬਵੈੱਲ ਵਿਚੋਂ ਹਿੱਸਾ ਮੰਗਣ ਨੂੰ ਲੈ ਕੇ ਗੁਰਦੀਪ ਸਿੰਘ ਪੁੱਤਰ ਸੁਰੈਣ ਸਿੰਘ, ਸ਼ਿਮਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ, ਬਲਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ, ਰਾਣੋ ਬਾਈ ਪਤਨੀ ਗੁਰਦੀਪ ਸਿੰਘ ਅਤੇ ਮੋਨਿਕਾ ਰਾਣੀ ਪਤਨੀ ਬਲਵਿੰਦਰ ਸਿੰਘ ਵਾਸੀ ਓਝਾ ਵਾਲੀ ਨੇ ਉਸ ਨਾਲ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਵਿਅਕਤੀ ਕਾਬੂ ਫਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਬਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਨਵਾਂ ਸਲੇਮਸ਼ਾਹ ਕੋਲੋਂ ਪਹੁੰਚੀ ਤਾਂ ਚਮਕੌਰ ਸਿੰਘ ਉਰਫ਼ ਨਿੱਕਾ ਪੁੱਤਰ ਬਲਵੰਤ ਸਿੰਘ ਵਾਸੀ ਢਾਣੀ ਮੋਜਮ ਪੁਲਿਸ ਨੂੰ ਦੇਖ ਕੇ ਆਪਣੇ ਹੱਥ ਵਿਚ ਫੜੀ ਵਸਤੂ ਸੁੱਟ ਕੇ ਭੱਜਣ ਲੱਗਿਆ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਵਿਅਕਤੀ ਕਾਬੂ ਫਾਜ਼ਿਲਕਾ-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੀ ਸੀ। ਜਦੋਂ ਪੁਲਿਸ ਪਾਰਟੀ ਨਵਾਂ ਸਲੇਮਸ਼ਾਹ ਕੋਲੋਂ ਪਹੁੰਚੀ ਤਾਂ ਬਗ਼ੀਚਾ ਸਿੰਘ ਪੁੱਤਰ ਫ਼ਲਕ ਸਿੰਘ ਵਾਸੀ ਮੋਜਮ ਪੁਲਿਸ ਨੂੰ ਦੇਖ ਕੇ ਭੱਜਣ ਲੱਗਾ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗਰਾਮ ਹੈਰੋਇਨ, 105 ਨਸ਼ੀਲੀਆਂ ਗੋਲੀਆਂ ਅਤੇ 20000 ਰੁਪਏ ਡਰੱਗ ਮਨੀ ਬਰਾਮਦ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਅਲੀ ਫ਼ਰਮ ਬਣਾ ਕੇ ਟਰੇਡ ਮਾਰਕ ਦੀ ਉਲੰਘਣਾ ਰਾਹੀਂ ਠੱਗੀ ਮਾਰਨ ਵਾਲੇ 1 ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਸਦਰ ਅਬੋਹਰ ਪੁਲਿਸ ਨੇ ਜਾਅਲੀ ਫ਼ਰਮ ਬਣਾ ਕੇ ਟਰੇਡ ਮਾਰਕ ਦੀ ਉਲੰਘਣਾ ਰਾਹੀਂ ਠੱਗੀ ਮਾਰਨ ਵਾਲੇ 1 ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੰਬਈ ਮੈਟਲ ਇੰਡਸਟਰੀਜ਼ ਆਲਮਗੜ੍ਹ ਦੇ ਮਾਲਕ ਅਮਿੱਤ ਜਾਂਗੜਾ ਪੁੱਤਰ ਧਰਮਪਾਲ ਵਾਸੀ ਆਲਮਗੜ੍ਹ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਹਰਪ੍ਰੀਤ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਬਠਿੰਡਾ ਨੇ ਜਾਅਲੀ ਫ਼ਰਮ ਬਣਾ ਕੇ ਉਸ ਨਾਲ ਠੱਗੀ ਮਾਰੀ ਹੈ। ਸ਼ਿਕਾਇਤ ਦੀ ਪੜਤਾਲ ਉਪਰੰਤ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਫ਼ਾਜ਼ਿਲਕਾ ਦੀ ਪ੍ਰਵਾਨਗੀ ਮਿਲਣ ਤੋਂ ਬਾਅਦ ਹਰਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ ਫ਼ਾਜ਼ਿਲਕਾ-ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨਵੀਂ ਬਣੀ ਭਾਰਤ ਮਾਲਾ ਰੋਡ ਦੇ ਪੁਲ ਹੇਠਾਂ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਵਿਜੈ ਉਰਫ਼ ਰਾਜੂ ਪੁੱਤਰ ਹਰਨੇਕ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਅਜੀਤ ਨਗਰ ਵਾਲੇ ਰਸਤੇ ’ਤੇ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ। ਪੁਲਿਸ ਨੇ ਛਾਪੇਮਾਰੀ ਕਰਕੇ 100 ਬੋਤਲ ਨਾਜਾਇਜ਼ ਸ਼ਰਾਬ ਸਮੇਤ ਉਸ ਨੂੰ ਕਾਬੂ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦੀ ਹਾਲਤ ਵਿਚ ਵਿਅਕਤੀ ਕਾਬੂ ਫ਼ਾਜ਼ਿਲਕਾ-ਥਾਣਾ ਖੂਈਆਂ ਸਰਵਰ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ 1 ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰੇਸ਼ਮ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਹਰਦੀਪ ਸਿੰਘ ਪੁੱਤਰ ਸੁਰਜਣ ਸਿੰਘ ਵਾਸੀ ਕਿੱਲ੍ਹਿਆਂਵਾਲੀ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਵਲੋਂ ਗੋਦਾਮ ’ਚੋਂ ਘਿਓ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, 4 ਪੇਟੀਆਂ ਘਿਓ ਬਰਾਮਦ ਨਸ਼ੇ ਦੀ ਪੂਰਤੀ ਲ... ਅਗਲੀ ਖ਼ਬਰ ਸੱਪ ਦੇ ਡੰਗਣ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ
Ad Position 24
No active advertisement