ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਫ਼ਾਜ਼ਿਲਕਾ ਪੁਲਿਸ ਵਲੋਂ ਗੋਦਾਮ ’ਚੋਂ ਘਿਓ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, 4 ਪੇਟੀਆਂ ਘਿਓ ਬਰਾਮਦ ਨਸ਼ੇ ਦੀ ਪੂਰਤੀ ਲਈ ਕਰਦੇ ਸਨ ਚੋਰੀਆਂ, ਮੰਡੀ ਲਾਧੂਕਾ ਵਿਖੇ ਦਿੱਤਾ ਸੀ ਵਾਰਦਾਤ ਨੂੰ ਅੰਜਾਮ

ਫ਼ਾਜ਼ਿਲਕਾ, 24 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਥਾਣਾ ਸਦਰ ਦੀ ਪੁਲਿਸ ਨੇ ਮੰਡੀ ਲਾਧੂਕਾ ਵਿਖੇ ਇਕ ਕਰਿਆਨਾ ਦੁਕਾਨ ਦੇ ਗੋਦਾਮ ’ਚੋਂ ਘਿਓ ਚੋਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਚੋਰੀ ਕੀਤਾ 4 ਪੇਟੀਆਂ ਦੇਸੀ ਘਿਓ ਵੀ ਬਰਾਮਦ ਕਰ ਲਿਆ ਹੈ।

Ad Position 21
No active advertisement
ਫ਼ਾਜ਼ਿਲਕਾ ਦੇ ਗੋਦਾਮ ’ਚੋਂ ਚੋਰੀ ਕੀਤੇ ਦੇਸੀ ਘਿਓ ਸਮੇਤ ਫੜੇ ਗਏ ਮੁਲਜ਼ਮਾਂ ਨਾਲ ਥਾਣਾ ਸਦਰ ਦੀ ਪੁਲਿਸ ਟੀਮ। ਅਜੀਤ ਤਸਵੀਰ 24-07-2026
ਫ਼ਾਜ਼ਿਲਕਾ, 24 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਥਾਣਾ ਸਦਰ ਦੀ ਪੁਲਿਸ ਨੇ ਮੰਡੀ ਲਾਧੂਕਾ ਵਿਖੇ ਇਕ ਕਰਿਆਨਾ ਦੁਕਾਨ ਦੇ ਗੋਦਾਮ ’ਚੋਂ ਘਿਓ ਚੋਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਚੋਰੀ ਕੀਤਾ 4 ਪੇਟੀਆਂ ਦੇਸੀ ਘਿਓ ਵੀ ਬਰਾਮਦ ਕਰ ਲਿਆ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਮੰਡੀ ਲਾਧੂਕਾ ਨਿਵਾਸੀ ਸਾਜਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਣਪਛਾਤੇ ਚੋਰਾਂ ਵਲੋਂ ਉਨ੍ਹਾਂ ਦੀ ਦੁਕਾਨ ਦੇ ਪਿੱਛੇ ਬਣੇ ਗੋਦਾਮ ’ਚੋਂ ਘਿਓ ਦੀਆਂ ਪੇਟੀਆਂ ਅਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ ਹੈ। ਸ਼ਿਕਾਇਤ ਦੇ ਆਧਾਰ ’ਤੇ ਜਾਂਚ ਕਰਦਿਆਂ ਪੁਲਿਸ ਨੇ ਗੁਪਤ ਸੂਚਨਾ ’ਤੇ ਦੋਵਾਂ ਮੁਲਜ਼ਮਾਂ ਨੂੰ ਪਕੜਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਕੰਦਰ ਸਿੰਘ ਉਰਫ਼ ਗੋਲਡੀ ਪੁੱਤਰ ਸੁਭਾਸ਼ ਚੰਦਰ ਵਾਸੀ ਰਾਧਾ ਸੁਆਮੀ ਕਾਲੋਨੀ ਫ਼ਾਜ਼ਿਲਕਾ ਅਤੇ ਸੰਦੀਪ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਚੱਕਰ ਵਾਲੇ ਝੁੱਗੇ ਫ਼ਾਜ਼ਿਲਕਾ ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਦੋਵੇਂ ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਆਪਣੇ ਨਸ਼ੇ ਦੀ ਪੂਰਤੀ ਲਈ ਪੈਸਿਆਂ ਦਾ ਜੁਗਾੜ ਕਰਨ ਖ਼ਾਤਰ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਕਾਲਜ ਰੋਡ ’ਤੇ ਦਿਨ-ਦਿਹਾੜੇ ਫਾਇਰਿੰਗ, ਫਾਰਚੂਨਰ ਸਵਾਰਾਂ ’ਤੇ ਚਲਾਈਆਂ ਗੋਲੀਆਂ ਜਾਨੀ ਨੁਕਸਾਨ ਤੋਂ ਬਚਾਅ, ਵਿ... ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ ਜ਼ਮੀਨੀ ਵਿਵਾਦ ਦੌਰਾਨ ਕੁੱਟਮਾਰ ਕਰਨ...
Ad Position 24
No active advertisement