ਅਬੋਹਰ ਦੇ ਕਾਲਜ ਰੋਡ ’ਤੇ ਦਿਨ-ਦਿਹਾੜੇ ਫਾਇਰਿੰਗ, ਫਾਰਚੂਨਰ ਸਵਾਰਾਂ ’ਤੇ ਚਲਾਈਆਂ ਗੋਲੀਆਂ
ਜਾਨੀ ਨੁਕਸਾਨ ਤੋਂ ਬਚਾਅ, ਵਿਦਿਆਰਥੀਆਂ ’ਚ ਸਹਿਮ ਦਾ ਮਾਹੌਲ
ਅਬੋਹਰ, 24 ਜੁਲਾਈ (ਵਿਵੇਕ ਹੂੜੀਆ)-ਅਬੋਹਰ ਦੇ ਕਾਲਜ ਰੋਡ ’ਤੇ ਦਿਨ-ਦਿਹਾੜੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਇਕ ਫਾਰਚੂਨਰ ਗੱਡੀ ’ਚ ਸਵਾਰ ਵਿਅਕਤੀਆਂ ’ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਹਾਲਾਂਕਿ ਇਸ ਵਾਰਦਾਤ ਵਿਚ ਕਿਸੇ ਦੇ ਜ਼ਖ਼ਮੀ ਹੋਣ ਤੋਂ ਬਚਾਅ ਰਿਹਾ, ਪਰ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਅਤੇ ਵਿਦਿਆਰਥੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਹਾ ਹੈ।
ਘ
ਘਟਨਾ ਸਥਾਨ ’ਤੇ ਮੌਜੂਦ ਉਹ ਫਾਰਚੂਨਰ ਗੱਡੀ, ਜਿਸ ’ਤੇ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ। ਅਜੀਤ ਤਸਵੀਰ
24-07-2026
ਅਬੋਹਰ, 24 ਜੁਲਾਈ (ਵਿਵੇਕ ਹੂੜੀਆ)-ਅਬੋਹਰ ਦੇ ਕਾਲਜ ਰੋਡ ’ਤੇ ਦਿਨ-ਦਿਹਾੜੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਇਕ ਫਾਰਚੂਨਰ ਗੱਡੀ ’ਚ ਸਵਾਰ ਵਿਅਕਤੀਆਂ ’ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਹਾਲਾਂਕਿ ਇਸ ਵਾਰਦਾਤ ਵਿਚ ਕਿਸੇ ਦੇ ਜ਼ਖ਼ਮੀ ਹੋਣ ਤੋਂ ਬਚਾਅ ਰਿਹਾ, ਪਰ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਅਤੇ ਵਿਦਿਆਰਥੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਅਬੋਹਰ ਦੇ ਡੀ.ਐੱਸ.ਪੀ. ਹਰੀਸ਼ ਕੁਮਾਰ ਅਤੇ ਥਾਣਾ ਨੰਬਰ 2 ਦੀ ਪੁਲਿਸ ਪਾਰਟੀ ਤੁਰੰਤ ਮੌਕੇ ’ਤੇ ਪਹੁੰਚੀ। ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਸ਼ੁਰੂ ਕਰਨ ਦੇ ਨਾਲ-ਨਾਲ ਨੇੜਲੀਆਂ ਦੁਕਾਨਾਂ ’ਤੇ ਲੱਗੇ ਸੀ.ਸੀ.ਟੀ.ਵੀ.ਕੈਮਰਿਆਂ ਦੀ ਫੁਟੇਜ ਖੰਘਾਲਣੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਮੌਕੇ ਤੋਂ ਗੋਲੀਆਂ ਦੇ 3 ਖ਼ਾਲੀ ਖ਼ੋਲ ਵੀ ਬਰਾਮਦ ਹੋਏ ਹਨ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਹਰੀਸ਼ ਕੁਮਾਰ ਨੇ ਦੱਸਿਆ ਕਿ ਅੱਜ ਦੁਪਹਿਰ ਉਨ੍ਹਾਂ ਨੂੰ ਕਾਲਜ ਰੋਡ ’ਤੇ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਸੀ, ਜਿਸ ’ਤੇ ਉਹ ਪੁਲਿਸ ਟੀਮ ਸਮੇਤ ਤੁਰੰਤ ਮੌਕੇ ’ਤੇ ਪਹੁੰਚੇ। ਪ੍ਰਾਰੰਭਿਕ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਪਿੰਡ ਬਹਾਵਵਾਲਾ ਦੇ ਰਹਿਣ ਵਾਲੇ ਖ਼ੁਸ਼ਦੀਪ ਸਿੰਘ ਅਤੇ ਪਰਵਿੰਦਰ ਸਿੰਘ ਆਪਣੀ ਫਾਰਚੂਨਰ ਗੱਡੀ ਵਿਚ ਡੀ.ਏ.ਵੀ. ਕਾਲਜ ਵਾਲੇ ਪਾਸਿਓਂ ਆ ਰਹੇ ਸਨ ਤਾਂ ਕੁੱਝ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਡੀ.ਐੱਸ.ਪੀ. ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸੇ ਵੀ ਅਸਮਾਜਿਕ ਅਨਸਰ ਨੂੰ ਇਲਾਕੇ ਦੀ ਸ਼ਾਂਤੀ ਅਤੇ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।