ਘਰ ’ਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ
ਅਬੋਹਰ, 24 ਜੁਲਾਈ (ਵਿਵੇਕ ਹੂੜੀਆ)-ਅਬੋਹਰ ਦੇ ਪੰਜਪੀਰ ਨਗਰ ਵਿਖੇ ਬੀਤੀ ਰਾਤ ਅਣਪਛਾਤੇ ਚੋਰ ਇਕ ਘਰ ’ਚੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ। ਘਟਨਾ ਦਾ ਪਤਾ ਸਵੇਰੇ ਉਸ ਵੇਲੇ ਲੱਗਾ ਜਦੋਂ ਪਰਿਵਾਰਕ ਮੈਂਬਰ ਉੱਠੇ, ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਥਾਣਾ ਸਿਟੀ ਵਨ ਦੀ ਪੁਲਿਸ ਨੂੰ ਦਿੱਤੀ ਗਈ।
ਅਬੋਹਰ, 24 ਜੁਲਾਈ (ਵਿਵੇਕ ਹੂੜੀਆ)-ਅਬੋਹਰ ਦੇ ਪੰਜਪੀਰ ਨਗਰ ਵਿਖੇ ਬੀਤੀ ਰਾਤ ਅਣਪਛਾਤੇ ਚੋਰ ਇਕ ਘਰ ’ਚੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ। ਘਟਨਾ ਦਾ ਪਤਾ ਸਵੇਰੇ ਉਸ ਵੇਲੇ ਲੱਗਾ ਜਦੋਂ ਪਰਿਵਾਰਕ ਮੈਂਬਰ ਉੱਠੇ, ਜਿਸ ਤੋਂ ਬਾਅਦ ਘਟਨਾ ਦੀ ਸੂਚਨਾ ਥਾਣਾ ਸਿਟੀ ਵਨ ਦੀ ਪੁਲਿਸ ਨੂੰ ਦਿੱਤੀ ਗਈ। ਇਸ ਵਾਰਦਾਤ ਤੋਂ ਬਾਅਦ ਇਲਾਕਾ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਿਕ ਪੰਜਪੀਰ ਨਗਰ ਗਲੀ ਨੰਬਰ 2 ਦੇ ਰਹਿਣ ਵਾਲੇ ਵੈਲਡਿੰਗ ਦਾ ਕੰਮ ਕਰਨ ਵਾਲੇ ਹੇਮਰਾਜ ਅਤੇ ਲਲਿਤ ਰਾਣੀ ਨੇ ਦੱਸਿਆ ਕਿ ਬੀਤੀ ਰਾਤ ਉਹ ਪਰਿਵਾਰ ਸਮੇਤ ਸੁੱਤੇ ਹੋਏ ਸਨ। ਇਸੇ ਦੌਰਾਨ ਚੋਰ ਘਰ ਵਿਚ ਦਾਖ਼ਲ ਹੋ ਕੇ ਦੋ ਮੋਬਾਈਲ ਫ਼ੋਨ, ਕਰੀਬ 6 ਹਜ਼ਾਰ ਰੁਪਏ ਦੀ ਨਕਦੀ, ਦੋ ਜੋੜੇ ਪੰਜੇਬਾਂ, ਇਕ ਸੋਨੇ ਦੀ ਅੰਗੂਠੀ ਅਤੇ ਸੋਨੇ ਦੇ ਟੋਪਸ ਚੋਰੀ ਕਰ ਕੇ ਲੈ ਗਏ। ਸਵੇਰੇ ਕਮਰੇ ਦਾ ਸਾਮਾਨ ਖਿੱਲਰਿਆ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਪੀੜਤ ਪਰਿਵਾਰ ਨੇ ਸ਼ੱਕ ਜਤਾਇਆ ਹੈ ਕਿ ਇਹ ਵਾਰਦਾਤ ਨਸ਼ੇੜੀਆਂ ਵਲੋਂ ਅੰਜਾਮ ਦਿੱਤੀ ਗਈ ਹੈ। ਮੌਕੇ ’ਤੇ ਪੁੱਜੇ ਨਵੀਨ ਸੇਨ ਚਿਸ਼ਤੀ ਨੇ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਹੇਮਰਾਜ ਇਕ ਗ਼ਰੀਬ ਪਰਿਵਾਰ ਨਾਲ ਸਬੰਧਿਤ ਹੈ, ਜੋ ਮਿਹਨਤ-ਮਜ਼ਦੂਰੀ ਕਰਕੇ ਘਰ ਚਲਾਉਂਦਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ।