ਜੰਤਰ ਮੰਤਰ ਵਿਖੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੁੱਧ ਰੋਸ ਪ੍ਰਦਰਸ਼ਨ
ਜਲਾਲਾਬਾਦ,24, ਜੁਲਾਈ(ਜਤਿੰਦਰ ਪਾਲ ਸਿੰਘ)-ਨਵੀਂ ਦਿਲੀ ਵਿਖੇ ਨੀਟ ਪੇਪਰ ਮਾਮਲੇ ਵਿਚ ਦੇਸ਼ ਦੇ ਸਿੱਖਿਆ ਮੰਤਰੀ ਦਾ ਅਸਤੀਫ਼ਾ ਮੰਗ ਨੂੰ ਲੈ ਕੇ ਜੰਤਰ ਮੰਤਰ ਦਿੱਲੀ ਵਿਖੇ ਬੈਠੇ ਵਿਦਿਆਰਥੀਆਂ, ਨੌਜਵਾਨਾਂ ਅਤੇ ਆਮ ਲੋਕਾਂ ’ਤੇ 20 ਜੁਲਾਈ ਨੂੰ ਦਿੱਲੀ ਪੁਲਿਸ ਕੀਤੇ ਲਾਠੀਚਾਰਜ ਖ਼ਿਲਾਫ਼ ਸਥਾਨਕ ਜਲਾਲਾਬਾਦ ਗਰਲਜ਼ ਕਾਲਜ ਵਿਖੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਅਤੇ ਆਲ ਇੰਡੀਆ ਯੂਥ ਫੈਡਰੇਸ਼ਨ ਵਲੋਂ ਜੰਤਰ ਮੰਤਰ ’ਤੇ ਬੈਠੇ ਵਿਦਿਆਰਥੀਆਂ ਦੀ ਆਵਾਜ਼ ਨੂੰ ਬੁਲੰਦ ਕੀਤਾ ਗਿਆ ਅਤੇ ਦੇਸ਼ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਤੇ ਸਿੱਖਿਆ ਦੇ ਨਿੱਜੀਕਰਨ ਦੇ ਖ਼ਿਲਾਫ਼, ਸਭ ਦੇ ਲਈ ਸਿੱਖਿਆ ਲਈ ਅਤੇ ਰੁਜ਼ਗਾਰ ਦੀ ਗਾਰੰਟੀ ਕਰਦੇ ਕਾਨੂੰਨ ਬਨੇਗਾ ਦੇਸ਼ ਦੀ ਪਾਰਲੀਮੈਂਟ ’ਚ ਪਾਸ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਲੜਕੀਆਂ ਦੇ ਕਾਲਜ ਤੋਂ ਸ਼ੁਰੂ ਕਰਕੇ ਐੱਸ.
ਜਲਾਲਾਬਾਦ,24, ਜੁਲਾਈ(ਜਤਿੰਦਰ ਪਾਲ ਸਿੰਘ)-ਨਵੀਂ ਦਿਲੀ ਵਿਖੇ ਨੀਟ ਪੇਪਰ ਮਾਮਲੇ ਵਿਚ ਦੇਸ਼ ਦੇ ਸਿੱਖਿਆ ਮੰਤਰੀ ਦਾ ਅਸਤੀਫ਼ਾ ਮੰਗ ਨੂੰ ਲੈ ਕੇ ਜੰਤਰ ਮੰਤਰ ਦਿੱਲੀ ਵਿਖੇ ਬੈਠੇ ਵਿਦਿਆਰਥੀਆਂ, ਨੌਜਵਾਨਾਂ ਅਤੇ ਆਮ ਲੋਕਾਂ ’ਤੇ 20 ਜੁਲਾਈ ਨੂੰ ਦਿੱਲੀ ਪੁਲਿਸ ਕੀਤੇ ਲਾਠੀਚਾਰਜ ਖ਼ਿਲਾਫ਼ ਸਥਾਨਕ ਜਲਾਲਾਬਾਦ ਗਰਲਜ਼ ਕਾਲਜ ਵਿਖੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਅਤੇ ਆਲ ਇੰਡੀਆ ਯੂਥ ਫੈਡਰੇਸ਼ਨ ਵਲੋਂ ਜੰਤਰ ਮੰਤਰ ’ਤੇ ਬੈਠੇ ਵਿਦਿਆਰਥੀਆਂ ਦੀ ਆਵਾਜ਼ ਨੂੰ ਬੁਲੰਦ ਕੀਤਾ ਗਿਆ ਅਤੇ ਦੇਸ਼ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਤੇ ਸਿੱਖਿਆ ਦੇ ਨਿੱਜੀਕਰਨ ਦੇ ਖ਼ਿਲਾਫ਼, ਸਭ ਦੇ ਲਈ ਸਿੱਖਿਆ ਲਈ ਅਤੇ ਰੁਜ਼ਗਾਰ ਦੀ ਗਾਰੰਟੀ ਕਰਦੇ ਕਾਨੂੰਨ ਬਨੇਗਾ ਦੇਸ਼ ਦੀ ਪਾਰਲੀਮੈਂਟ ’ਚ ਪਾਸ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਲੜਕੀਆਂ ਦੇ ਕਾਲਜ ਤੋਂ ਸ਼ੁਰੂ ਕਰਕੇ ਐੱਸ.ਡੀ.ਐੱਮ ਦਫ਼ਤਰ ਜਲਾਲਾਬਾਦ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਦੀ ਅਗਵਾਈ ਏ.ਆਈ.ਐੱਸ.ਐੱਫ਼ ਦੇ ਸੂਬਾ ਪ੍ਰਧਾਨ ਰਮਨ ਧਰਮੂ ਵਾਲਾ, ਸਾਬਕਾ ਕੌਮੀ ਪ੍ਰਧਾਨ ਐਡਵੋਕੇਟ ਪਰਮਜੀਤ ਢਾਬਾਂ, ਜ਼ਿਲ੍ਹਾ ਸਕੱਤਰ ਸਟਾਲਿਨ ਲਮੋਚੜ, ਜ਼ਿਲ੍ਹਾ ਕੌਂਸਲ ਮੈਂਬਰ ਮਨਜਿੰਦਰ ਕੌਰ ਬੱਗੇ ਕੇ, ਸਰਬ ਭਾਰਤ ਨੌਜਵਾਨ ਸਭਾ ਦੇ ਆਗੂ ਸੋਨਾ ਧੁੰਨਕੀਆਂ ਅਤੇ ਧਰਮਿੰਦਰ ਮੁਰਕ ਵਾਲਾ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਏ.ਆਈ.ਐੱਸ ਦੇ ਸਾਬਕਾ ਸੂਬਾ ਪ੍ਰਧਾਨ ਰਮਨ ਧਰਮੂ ਵਾਲਾ ਅਤੇ ਸਾਬਕਾ ਕੌਮੀ ਪ੍ਰਧਾਨ ਐਡਵੋਕੇਟ ਪਰਮਜੀਤ ਢਾਬਾਂ ਨੇ ਕਿਹਾ ਕਿ ਦੇਸ਼ ਦੀ ਕੇਂਦਰ ਸਰਕਾਰ ਦੇਸ਼ ਦੇ ਵਿਦਿਆਰਥੀਆਂ ਨੂੰ ਵਿੱਦਿਆ ਦੇਣ ਅਤੇ ਦੇਸ਼ ਦੀ ਜਵਾਨੀ ਨੂੰ ਰੁਜ਼ਗਾਰ ਦੇਣ ਦੀ ਬਜਾਏ, ਉਨ੍ਹਾਂ ’ਤੇ ਲਾਠੀਆਂ ਵਰ੍ਹਾ ਰਹੀ ਹੈ। ਦੇਸ਼ ਦੇ ਚੇਤਨ ਵਿਦਿਆਰਥੀਆਂ ਅਤੇ ਨੌਜਵਾਨ ਪੀੜ੍ਹੀ ਕਿਸੇ ਵੀ ਕੀਮਤ ’ਤੇ ਇਸ ਜਬਰ ਨੂੰ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਮੋਨਿਕਾ ਕਾਠਗੜ੍ਹ, ਰੁਪਿੰਦਰ ਕੌਰ ਢਾਬਾਂ,ਸੰਦੀਪ ਸਿੰਘ ਅਤੇ ਅੰਗਰੇਜ਼ ਸਿੰਘ ਕਾਹਨੇ ਵਾਲਾ ਨੇ ਵੀ ਸੰਬੋਧਨ ਕੀਤਾ।