03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਭਾਰਤ ਵਲੋਂ ਈਰਾਨੀ ਰਾਜਦੂਤ ਤਲਬ

Ad Position 21
No active advertisement
ਅਜੀਤ ਡੈਸਕ 15-07-2026

ਨਵੀਂ ਦਿੱਲੀ, (ਉਪਮਾ ਡਾਗਾ ਪਾਰਥ)- ਹੋਰਮੁਜ਼ (ਜਲ ਮਾਰਗ) ’ਚ ਹੋਏ ਈਰਾਨੀ ਹਮਲੇ ’ਚ ਇਕ ਭਾਰਤੀ ਨਾਗਰਿਕ ਦੀ ਮੌਤ ਅਤੇ 10 ਭਾਰਤੀਆਂ ਦੇ ਜ਼ਖ਼ਮੀ ਹੋਣ ’ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਈਰਾਨੀ ਦੂਤਘਰ ਦੇ ਡਿਪਟੀ ਚੀਫ਼ ਆਫ਼ ਮਿਸ਼ਨ ਨੂੰ ਤਲਬ ਕੀਤਾ। ਭਾਰਤ ਨੇ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਹਮਲੇ ਨਾਵਿਕਾਂ ਨੂੰ ਨਿਸ਼ਾਨਾ ਬਣਾਉਣ ਅਤੇ ਹੋਰਮੁਜ਼ ਜਿਹੇ ਅੰਤਰਰਾਸ਼ਟਰੀ ਸਮੁੰਦਰੀ ਰਾਹਾਂ ’ਤੇ ਸੁਤੰਤਰ ਅਤੇ ਸੁਰੱਖਿਅਤ ਆਵਾਜਾਈ ’ਚ ਰੁਕਾਵਟ ਪਾਉਣ ਵਾਲੀਆਂ ਹਿੰਸਾ ਦੀਆਂ ਘਟਨਾਵਾਂ ਹਨ। ਵਿਦੇਸ਼ ਮੰਤਰਾਲੇ ਨੇ ਈਰਾਨ ਦੇ ਡਿਪਟੀ ਚੀਫ਼ ਆਫ਼ ਮਿਸ਼ਨ ਮੁਹੰਮਦ ਜਵਾਦ ਹੁਸੈਨੀ ਨੂੰ ਤਲਬ ਕਰਦੇ ਕਿਹਾ ਕਿ ਅਸੀਂ ਨਾਵਿਕਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਇਨ੍ਹਾਂ ਹਮਲਿਆਂ ਅਤੇ ਹਿੰਸਾ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕਰਦੇ ਹਾਂ। ਭਾਰਤ ਨੇ ਕਿਹਾ ਕਿ ਅਸੀਂ ਮੱਧ ਪੂਰਬੀ ਖੇਤਰ ’ਚ ਹਮਲਿਆਂ ਦੇ ਮੁੜ ਤੋਂ ਸ਼ੁਰੂ ਹੋਣ ਅਤੇ ਦੁਸ਼ਮਣੀ ਵਧਣ ’ਤੇ ਆਪਣੀ ਡੂੰਘੀ ਚਿੰਤਾ ਵੀ ਦੁਹਰਾਉਂਦੇ ਹਾਂ ਅਤੇ ਖਿੱਤੇ ’ਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਲਈ ਹਿੰਸਾ ਨੂੰ ਫੌਰਨ ਰੋਕਣ ਅਤੇ ਗੱਲਬਾਤ ਅਤੇ ਸਫ਼ਾਰਤੀ ਅਮਲ ’ਤੇ ਪਰਤਣ ਦੀ ਅਪੀਲ ਕਰਦੇ ਹਾਂ। ਬਿਆਨ ’ਚ ਇਹ ਵੀ ਕਿਹਾ ਗਿਆ ਕਿ ਖ਼ਾਸਕਰ, ਇਸ ਖੇਤਰ ’ਚ ਵਪਾਰਕ ਜਹਾਜ਼ਾਂ ਅਤੇ ਨਾਗਰਿਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣਾ ਬੰਦ ਹੋਣਾ ਚਾਹੀਦਾ ਹੈ ਤਾਂ ਜੋ ਇਸ ਖੇਤਰ ’ਚ ਅੰਤਰਰਾਸ਼ਟਰੀ ਜਲਮਾਰਗਾਂ ਤੋਂ ਅੰਤਰਰਾਸ਼ਟਰੀ ਕਾਨੂੰਨ ਮੁਤਾਬਿਕ ਛੇਤੀ ਤੋਂ ਛੇਤੀ ਆਜ਼ਾਦ ਅਤੇ ਬਿਨਾਂ ਰੁਕਾਵਟ ਦੇ ਆਵਾਜਾਈ ਅਤੇ ਵਪਾਰ ਬਹਾਲ ਹੋ ਸਕੇ। ਜ਼ਿਕਰਯੋਗ ਹੈ ਕਿ ਯੂ.ਏ.ਈ. ਦੇ ਜਿਨ੍ਹਾਂ ਦੋ ਜਹਾਜ਼ਾਂ ’ਤੇ ਹਮਲਾ ਕੀਤਾ ਗਿਆ ਸੀ ਉਨ੍ਹਾਂ ਦੋਹਾਂ ਜਹਾਜ਼ਾਂ ਦੇ ਚਾਲਕ ਦਲ ਦੇ 40 ਮੈਂਬਰਾਂ ’ਚੋਂ 30 ਭਾਰਤੀ ਨਾਗਰਿਕ ਸਨ।
Ad Position 22
No active advertisement
ਪਿਛਲੀ ਖ਼ਬਰ ਹਰੀਕੇ ਪੱਤਣ ’ਤੇ ਵਿੱਛਡ਼ੀਆਂ ਰੂਹਾਂ ਲਈ ਅਰਦਾਸ ਅਗਲੀ ਖ਼ਬਰ ਪੰਜਾਬ ਅਤੇ ਹਰਿਆਣਾ ਦੇ 8 ਟੋਲ ਪਲਾਜ਼ਿਆਂ ’ਤੇ ਦਰਾਂ ਵਧਾਈਆਂ
Ad Position 24
No active advertisement