03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਹਰੀਕੇ ਪੱਤਣ ’ਤੇ ਵਿੱਛਡ਼ੀਆਂ ਰੂਹਾਂ ਲਈ ਅਰਦਾਸ

Ad Position 21
No active advertisement
ਅਜੀਤ ਡੈਸਕ 15-07-2026

ਹਰਿੰਦਰ ਸਿੰਘ, ਸੰਜੀਵ ਕੁੰਦਰਾ
ਹਰੀਕੇ ਪੱਤਣ, 14 ਜੁਲਾਈ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਅੱਜ ਹਰੀਕੇ ਪੱਤਣ ਵਿਖੇ 1984 ਅਤੇ ਬਾਅਦ ਦੇ ਦਹਾਕੇ ਦੇ ਸਮੂਹ ਸ਼ਹੀਦਾਂ ਅਤੇ ਕੌਮੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਅਤੇ ਪੀੜਤ ਪਰਿਵਾਰਾਂ ਤੇ ਪੰਥ ਨੂੰ ਇਨਸਾਫ਼ ਲਈ ਅਰਦਾਸ ਸਮਾਗਮ ਕਰਵਾਇਆ ਗਿਆ । ਸਮਾਗਮ ਦੌਰਾਨ ਜਥੇਦਾਰ ਗੜਗੱਜ ਵਲੋਂ ਭਾਈ ਜਸਵੰਤ ਸਿੰਘ ਖਾਲੜਾ ਨੂੰ ਜਿਥੇ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਗਿਆ, ਉਥੇ ਨਾਲ ਹੀ ਸ਼੍ਰੋਮਣੀ ਕਮੇਟੀ ਨੂੰ ਇਨ੍ਹਾਂ ਸ਼ਹੀਦਾਂ ਦੀ ਯਾਦ ਵਿਚ ਹਰੀਕੇ ਪੱਤਣ ਵਿਖੇ ਸ਼ਹੀਦੀ ਯਾਦਗਾਰ ਬਣਾਉਣ ਸਮੇਤ ਸ਼ਹੀਦਾਂ ਦੇ ਸਮੁੱਚੇ ਅੰਕੜੇ ਇਕੱਤਰ ਕਰਨ ਅਤੇ ਉਨ੍ਹਾਂ ਦਾ ਦਸਤਾਵੇਜ਼ੀ ਤਿਆਰ ਕਰਨ ਦਾ ਆਦੇਸ਼ ਵੀ ਜਾਰੀ ਕੀਤਾ । ਇਸ ਸਮਾਗਮ ਦੌਰਾਨ ਜਥੇਦਾਰ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦਾਂ ਦੇ ਪਹੁੰਚੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਵੱਖ–ਵੱਖ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ’ਚ ਪਹੁੰਚੀ ਸੰਗਤ ਨੇ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ । ਜ਼ਿਕਰਯੋਗ ਹੈ ਕਿ ਤਿੰਨ ਦਹਾਕਿਆਂ ਤੋਂ ਬਾਅਦ ਪਹਿਲੀ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਭਾਈ ਜਸਵੰਤ ਸਿੰਘ ਖਾਲੜਾ ਤੋਂ ਇਲਾਵਾ 1982 ਤੋਂ ਲੈ ਕੇ 1995 ਤੱਕ ਹੋਏ ਸਮੂਹ ਸ਼ਹੀਦਾਂ ਨਮਿਤ ਅਰਦਾਸ ਸਮਾਗਮ ਕਰਵਾਇਆ ਗਿਆ । ਇਸ ਤੋਂ ਪਹਿਲਾਂ ਸਮਾਗਮ ਦੌਰਾਨ ਵਿਸ਼ੇਸ਼ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕਰਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ । ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਸਰਵਣ ਕਰਵਾਇਆ । ਸਮਾਗਮ ਦੀ ਸਮਾਪਤੀ ਦੀ ਅਰਦਾਸ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਅਰਦਾਸ ਵਿਚ ਜਥੇਦਾਰ ਗੜਗੱਜ ਨੇ ਲਾਵਾਰਿਸ ਕਹਿ ਕੇ ਸਾੜੇ ਅਤੇ ਦਰਿਆਵਾਂ ਵਿਚ ਵਹਾਏ ਗਏ ਪੰਜਾਬ ਦੇ ਪੁੱਤਾਂ ਤੇ ਧੀਆਂ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਕਿ ਖ਼ਾਲਸਾ ਪੰਥ ਨੂੰ ਇਨਸਾਫ਼ ਲਈ ਬਲ ਬਖ਼ਸ਼ਣ । ਉਨ੍ਹਾਂ ਅਰਦਾਸ ਕੀਤੀ ਕਿ ਅੱਜ ਅਸੀਂ ਜਿੱਥੇ (ਹਰੀਕੇ ਪੱਤਣ) ਵਿਖੇ ਖੜ੍ਹੇ ਹਾਂ, ਇੱਥੇ ਕੌਮੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਹਜ਼ਾਰਾਂ ਨੌਜਵਾਨਾਂ, ਭੈਣਾਂ, ਬਜ਼ੁਰਗਾਂ ਤੇ ਬੱਚਿਆਂ ਨੂੰ ਕਤਲ ਕਰਕੇ ਵਹਾਇਆ ਗਿਆ ਹੈ । ਉਨ੍ਹਾਂ ਅਰਦਾਸ ਕੀਤੀ ਕਿ ਸੱਚੇ ਪਾਤਿਸ਼ਾਹ ਮੌਤ ਤੋਂ ਬਾਅਦ ਸਰੀਰ ਨਾਲ ਸਾਰੇ ਵੈਰ ਵਿਰੋਧ ਮੁੱਕ ਜਾਂਦੇ ਹਨ, ਪਰ ਇਥੇ ਸਮੇਂ ਦੀ ਜ਼ਾਲਮ ਹਕੂਮਤ ਨੇ ਮਨੁੱਖੀ ਹੱਕਾਂ ਦਾ ਘਾਣ ਕਰਦਿਆਂ ਲਾਸ਼ਾਂ ਨੂੰ ਲਾਵਾਰਿਸ ਕਹਿ ਕੇ ਸਿੱਖਾਂ, ਹਿੰਦੂਆਂ ਦੇ ਸਰੀਰ ਵੀ ਵਾਰਿਸਾਂ ਨੂੰ ਨਾ ਦਿੱਤੇ ਗਏ । ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਮ੍ਰਿਤਕ ਸਰੀਰਾਂ ਨਾਲ ਵੈਰ ਕਮਾਉਣ ਵਾਲੇ ਹਾਕਮਾਂ ਦਾ ਲੇਖਾ ਸੱਚੇ ਪਾਤਿਸ਼ਾਹ ਆਪ ਕਰਨ । ਅਰਦਾਸ ਉਪਰੰਤ ਪਾਵਨ ਮੁੱਖਵਾਕ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਦੇ ਮੁੱਖ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਨੇ ਸਰਵਣ ਕਰਵਾਇਆ । ਇਸ ਤੋਂ ਬਾਅਦ ਸੰਗਤ ਨੂੰ ਸੰਬੋਧਨ ਕਰਦਿਆਂ ਜਥੇ. ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੋ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਕਿ ਉਹ ਖ਼ਾਲਸਾ ਪੰਥ ਦੇ ਸਹਿਯੋਗ ਨਾਲ ਹਰੀਕੇ ਪੱਤਣ ਵਿਖੇ ‘ਸ਼ਹੀਦੀ ਪੱਤਣ ਯਾਦਗਾਰ’ ਬਣਾਏ । ਉਨ੍ਹਾਂ ਕਿਹਾ ਕਿ ਅੱਜ ਤੋਂ ਬਾਅਦ ਇਸ ਥਾਂ ਜਿੱਥੇ ਸਾਡੇ ਨੌਜਵਾਨਾਂ ਨੂੰ ਸ਼ਹੀਦ ਕਰਕੇ ਟੋਟੇ-ਟੋਟੇ ਕਰਕੇ ਵਹਾਇਆ ਗਿਆ, ਨੂੰ ਸਿੱਖ ਸ਼ਹੀਦੀ ਪੱਤਣ ਵਜੋਂ ਸੰਬੋਧਿਤ ਹੋਣਗੇ । ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਪ੍ਰੋ. ਵਿਰਸਾ ਸਿੰਘ ਵਲਟੋਹਾ, ਬਲਜੀਤ ਸਿੰਘ ਜਲਾਲਉਸਮਾ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਪੀਤ ਸਿੰਘ ਵਡਾਲੀ, ਰਜਿੰਦਰ ਸਿੰਘ ਰੂਬੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ, ਗੁਰਬਚਨ ਸਿੰਘ ਕਰਮੂੰਵਾਲਾ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਲਜੀਤ ਸਿੰਘ ਜਲਾਲਉਸਮਾ, ਭਾਈ ਮਨਜੀਤ ਸਿੰਘ ਸ਼੍ਰੋਮਣੀ ਕਮੇਟੀ ਮੈਂਬਰ, ਗੁਰਮੀਤ ਸਿੰਘ ਬੂਹ, ਖੁਸ਼ਵਿੰਦਰ ਸਿੰਘ ਭਾਟੀਆ, ਜਰਨੈਲ ਸਿੰਘ ਡੋਗਰਾਂਵਾਲ, ਸੁਖਵਰਸ਼ ਸਿੰਘ ਪੰਨੂੰ, ਸ਼੍ਰੋਮਣੀ ਅਕਾਲੀ ਦਲ (ਅ) ਤੋਂ ਈਮਾਨ ਸਿੰਘ ਮਾਨ, ਦਲ ਖ਼ਾਲਸਾ ਤੋਂ ਕੰਵਰਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਇੰਚਾਰਜ ਜਗਦੀਸ਼ ਸਿੰਘ ਬੁੱਟਰ, ਜਸਕਰਨ ਸਿੰਘ ਮੀਡੀਆ ਸਲਾਹਕਾਰ, ਬਲਵਿੰਦਰ ਸਿੰਘ ਝਬਾਲ ਚੇਅਰਮੈਨ, ਪੈਟਰਨ ਸੁਰਿੰਦਰ ਸਿੰਘ ਗੋਰਾਇਆ, ਰਾਜੀਵ ਸਿੰਘ ਰੰਧਾਵਾ ਜਨਰਲ ਸੈਕਟਰੀ, ਸਤਨਾਮ ਸਿੰਘ ਅਮੀਸ਼ਾਹ, ਬੀਬੀ ਕੰਵਲਜੀਤ ਕੌਰ ਪਤਨੀ ਕੁਲਦੀਪ ਸਿੰਘ ਬੱਚੜਾ, ਹਰਵੰਤ ਸਿੰਘ ਝਬਾਲ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਐਡਵੋਕੇਟ ਸੁਰਿੰਦਰ ਸਿੰਘ ਘਰਿਆਲਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪਰਮਜੀਤ ਸਿੰਘ ਜੌਹਲ, ਸੁਖਦੇਵ ਸਿੰਘ ਕਾਦੀਆਂ, ਪਰਮਜੀਤ ਸਿੰਘ ਜੌਹਲ, ਸਮਸ਼ੇਰ ਸਿੰਘ ਪੱਧਰੀ, ਬਾਬੂ ਸਿੰਘ ਬਰਾੜ, ਲੱਖਾ ਸਿੰਘ ਸਿਧਾਣਾ, ਨਰਾਇਣ ਸਿੰਘ ਚੌੜਾ, ਕਲਦਮਨੂਰ ਸਿੰਘ, ਬਾਪੂ ਹਰਜੀਤ ਸਿੰਘ ਸੇਰੋਂ, ਸਿਕੰਦਰ ਸਿੰਘ ਵਰਾਣਾ, ਗਿਆਨ ਸਿੰਘ ਸਹਾਬਪੁਰ, ਅਵਤਾਰ ਸਿੰਘ ਬਿੱਲਾ ਸੇਰੋਂ, ਗੁਰਦੇਵ ਸਿੰਘ ਸੰਧੂ, ਚਮਕੌਰ ਸਿੰਘ ਧੁੰਨ, ਖੁਸ਼ਵੰਤ ਸਿੰਘ ਪੰਨੂੰ ਮੈਂਬਰ ਸ਼੍ਰੋਮਣੀ ਕਮੇਟੀ, ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈਕੇ, ਹਰਪ੍ਰੀਤ ਸਿੰਘ ਬਾਹਮਣੀ ਵਾਲਾ, ਹਰਪਾਲ ਸਿੰਘ ਬਲੇਹਰ, ਰਜੀਵ ਸਿੰਘ ਰੰਧਾਵਾ ਜਨਰਲ ਸਕੱਤਰ, ਸਤਨਾਮ ਸਿੰਘ ਅਮੀਸ਼ਾਹ, ਉਪਜੀਤ ਕੌਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ 17 ਨੂੰ ਜਲੰਧਰ ਤੋਂ 75 ਤੋਂ ਵੱਧ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ ਅਗਲੀ ਖ਼ਬਰ ਭਾਰਤ ਵਲੋਂ ਈਰਾਨੀ ਰਾਜਦੂਤ ਤਲਬ
Ad Position 24
No active advertisement