03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪ੍ਰਧਾਨ ਮੰਤਰੀ 17 ਨੂੰ ਜਲੰਧਰ ਤੋਂ 75 ਤੋਂ ਵੱਧ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ

Ad Position 21
No active advertisement
ਅਜੀਤ ਡੈਸਕ 15-07-2026

ਜਲੰਧਰ ਛਾਉਣੀ, 14 ਜੁਲਾਈ (ਪਵਨ ਖਰਬੰਦਾ)-125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ 110 ਸਾਲ ਪੁਰਾਣੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਉਦਘਾਟਨ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤਾ ਜਾਵੇਗਾ। ਇਸ ਸੰਬੰਧੀ ਕਰਵਾਏ ਜਾ ਰਹੇ ਸਮਾਗਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਦੇਸ਼ ਦੇ ਕੇਂਦਰੀ ਮੰਤਰੀਆਂ ਤੋਂ ਇਲਾਵਾ ਸੂਬੇ ਦੇ 117 ਹਲਕਿਆਂ ਤੋਂ ਵੱਡੀ ਗਿਣਤੀ ’ਚ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਵਰਕਰ ਪਹੁੰਚਣਗੇ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਰੇਲਵੇ ਸਟੇਸ਼ਨ ਤੋਂ 75 ਤੋਂ ਵੱਧ ਰੇਲਵੇ ਸਟੇਸ਼ਨਾਂ, ਨੈਸ਼ਨਲ ਹਾਈਵੇ ਦੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਕਈ ਨਵੀਂਆਂ ਚੱਲਣ ਵਾਲੀਆਂ ਰੇਲ ਗੱਡੀਆਂ ਸਮੇਤ ਸੰਤ ਰਵਿਦਾਸ ਐਕਸਪ੍ਰੈੱਸ ਗੱਡੀ ਨੂੰ ਹਰੀ ਝੰਡੀ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਲੰਧਰ ਛਾਉਣੀ ਰੇਲਵੇ ਸਟੇਸ਼ਨ ’ਤੇ ਤਿਆਰ ਕੀਤੇ ਜਾ ਰਹੇ ਪੰਡਾਲ ’ਚ 10 ਹਜ਼ਾਰ ਤੋਂ ਵੱਧ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਵਿਸ਼ੇਸ਼ ਤੌਰ ’ਤੇ ਪਾਰਕਿੰਗ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ। ਇੱਕ ਸਵਾਲ ਦੇ ਜਵਾਬ ’ਚ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂਆਂ ਨੇ ਹਾਈਕਮਾਨ ਤੋਂ ਮੰਗ ਕੀਤੀ ਸੀ ਕਿ ਇਸ ਸਮਾਗਮ ਦੇ ਇੱਕ ਹਿੱਸੇ ਨੂੰ ਭਾਰਤੀ ਜਨਤਾ ਪਾਰਟੀ ਦੀ ਰੈਲੀ ਦੇ ਰੂਪ ’ਚ ਰੱਖਿਆ ਜਾਵੇ ਜਿਸ ਤੋਂ ਬਾਅਦ ਭਾਜਪਾ ਹਾਈਕਮਾਨ ਵਲੋਂ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਅੰਦਰ ਦੇ ਹਿੱਸੇ ਦੇ ਉਦਘਾਟਨ ਸਮਾਗਮ ਨੂੰ ਸਰਕਾਰੀ ਤੌਰ ’ਤੇ ਰੱਖਿਆ ਗਿਆ ਹੈ ਤੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਬਾਹਰ ਲੱਗੇ ਹੋਏ ਪੰਡਾਲ ਨੂੰ ਭਾਰਤੀ ਜਨਤਾ ਪਾਰਟੀ ਦੇ ਸਪੂਰਦ ਕਰ ਦਿੱਤਾ ਗਿਆ ਹੈ, ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਰੈਲੀ ਦੇ ਰੂਪ ’ਚ ਸੰਬੋਧਨ ਕਰਨਗੇ । ਉਨ੍ਹਾਂ ਕਿਹਾ ਕਿ ਇਸ ਰੈਲੀ ਸੰਬੰਧੀ ਭਾਜਪਾ ਆਗੂਆਂ ਦੀਆਂ 17 ਟੀਮਾਂ ਦਾ ਗਠਨ ਕੀਤਾ ਗਿਆ ਹੈ ਤੇ ਇਨ੍ਹਾਂ ਵਲੋਂ ਪੀ.ਏ.ਪੀ ਵਿਖੇ ਪ੍ਰਸ਼ਾਸਿਨਕ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਨਿਵੇਸ਼ ਲਈ ਅਥਾਹ ਸੰਭਾਵਨਾਵਾਂ-ਸਰਕਾਰ ਵਲੋਂ ਦਿੱਤਾ ਜਾਵੇਗਾ ਪੂਰਾ ਸਮਰਥਨ-ਭਗਵੰਤ ਮਾਨ ਅਗਲੀ ਖ਼ਬਰ ਹਰੀਕੇ ਪੱਤਣ ’ਤੇ ਵਿੱਛਡ਼ੀਆਂ ਰੂਹਾਂ ਲਈ ਅਰਦਾਸ
Ad Position 24
No active advertisement