11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਹਰਿਆਣਾ ਤੇ ਚੰਡੀਗੜ੍ਹ ’ਚ ਵੀ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ ਪ੍ਰਧਾਨ ਮੰਤਰੀ

Ad Position 21
No active advertisement
ਅਜੀਤ ਡੈਸਕ 16-07-2026
ਨਵੀਂ ਦਿੱਲੀ, 15 ਜੁਲਾਈ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਸ਼ੁੱਕਰਵਾਰ ਨੂੰ ਪੰਜਾਬ ਆਉਣ ਤੋਂ ਪਹਿਲਾਂ ਹਰਿਆਣਾ ਤੇ ਚੰਡੀਗੜ੍ਹ ਦਾ ਵੀ ਦੌਰਾ ਕਰਨਗੇ, ਜਿਸ ਦੌਰਾਨ ਉਹ 26,000 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਉਹ ਚੰਡੀਗੜ੍ਹ ਤੇ ਹਰਿਆਣਾ ਦੇ ਜੀਂਦ ’ਚ ਰੈਲੀਆਂ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਸਭ ਤੋਂ ਪਹਿਲਾਂ ਹਰਿਆਣਾ ਦੇ ਜੀਂਦ ’ਚ ਜੀਂਦ ਤੇ ਸੋਨੀਪਤ ਵਿਚਕਾਰ ਹਾਈਡ੍ਰੋਜਨ-ਸੰਚਾਲਿਤ ਰੇਲ ਗੱਡੀ ਨੂੰ ਹਰੀ ਝੰਡੀ ਦਿਖਾਉਣਗੇ। ਉਪਰੰਤ ਲਗਭਗ 14,700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ ਚੰਡੀਗੜ੍ਹ ’ਚ 6,600 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਤੇ ਉਦਘਾਟਨ ਕਰਨਗੇ । ਪ੍ਰਧਾਨ ਮੰਤਰੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ ਤੇ ਐਡਵਾਂਸਡ ਨਿਊਰੋਸਾਇੰਸ ਸੈਂਟਰ ਦਾ ਉਦਘਾਟਨ ਕਰਨਗੇ । ਉਹ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ ਤਹਿਤ ਪੀ.ਜੀ.ਆਈ. ਐਮ.ਈ.ਆਰ. ਵਿਖੇ 150 ਬਿਸਤਰਿਆਂ ਵਾਲੇ ਅਤਿ-ਆਧੁਨਿਕ ਕ੍ਰਿਟੀਕਲ ਕੇਅਰ ਬਲਾਕ ਦਾ ਨੀਂਹ ਪੱਥਰ ਰੱਖਣਗੇ ਤੇ 6-ਲੇਨ ਵਾਲੇ ਜ਼ੀਰਕਪੁਰ ਗ੍ਰੀਨਫੀਲਡ ਬਾਈਪਾਸ ਦਾ ਉਦਘਾਟਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਕੀ ਐਨ.ਡੀ.ਏ. ਦਾ ਪੱਲਾ ਫੜਨਗੇ ਸ਼ਰਦ ਪਵਾਰ? ਅਗਲੀ ਖ਼ਬਰ ਅਮਰੀਕਾ ਵਲੋਂ ਰੂਸੀ ਤੇਲ ਦੀ ਖ਼ਰੀਦ ਨੂੰ ਲੈ ਕੇ ਭਾਰਤ ’ਤੇ 100 ਫ਼ੀਸਦੀ ਟੈਕਸ ਲਾਉਣ ਦੀ ਤਿਆਰੀ
Ad Position 24