07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਲਖੀਮਪੁਰ ਖੀਰੀ ਕੇਸ : ਗਵਾਹਾਂ ਨੂੰ ਧਮਕਾਉਣ ’ਚ ਆਸ਼ੀਸ਼ ਮਿਸ਼ਰਾ ਅਤੇ ਅਜੈ ਮਿਸ਼ਰਾ ਦਾ ਨਾਂਅ ਦੋਸ਼ ਪੱਤਰ ’ਚ ਸ਼ਾਮਿਲ ਨਹੀਂ

Ad Position 21
No active advertisement
ਅਜੀਤ ਡੈਸਕ 17-07-2026

ਨਵੀਂ ਦਿੱਲੀ, 16 ਜੁਲਾਈ (ਉਪਮਾ ਡਾਗਾ ਪਾਰਥ)- ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਗਵਾਹਾਂ ਨੂੰ ਧਮਕਾਉਣ ਦੇ ਮਾਮਲੇ ’ਚ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਅਤੇ ਉਨ੍ਹਾਂ ਦੇ ਬੇਟੇ ਆਸ਼ੀਸ਼ ਮਿਸ਼ਰਾ ਦਾ ਦੋਸ਼ ਪੱਤਰ ’ਚ ਨਾਂਅ ਨਹੀਂ ਹੈ। ਉੱਤਰ ਪ੍ਰਦੇਸ਼ ਪੁਲਿਸ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਦੀ ਜਾਂਚ ’ਚ ਅਜਿਹਾ ਕੋਈ ਸਬੂਤ ਨਹੀਂ ਮਿਲਿਆ, ਜਿਸ ਤੋਂ ਇਹ ਪਤਾ ਲੱਗ ਸਕੇ ਕਿ ਆਸ਼ੀਸ਼ ਮਿਸ਼ਰਾ ਜਾਂ ਉਨ੍ਹਾਂ ਦੇ ਪਿਤਾ ਅਜੈ ਮਿਸ਼ਰਾ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਗਵਾਹਾਂ ਨੂੰ ਧਮਕਾਉਣ ’ਚ ਸ਼ਾਮਿਲ ਸਨ। ਚੀਫ਼ ਜਸਟਿਸ ਸੂਰਿਆਕਾਂਤ, ਜਸਟਿਸ ਜਾਯਮਾਲਿਆ ਬਾਗਚੀ ਅਤੇ ਵੀ. ਮੋਹਨਾ ਦਾ ਬੈਂਚ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਹੈ। ਸੁਪਰੀਮ ਕੋਰਟ ਨੂੰ ਆਸ਼ੀਸ਼ ਮਿਸ਼ਰਾ ਅਤੇ ਅਜੈ ਮਿਸ਼ਰਾ ਦੇ ਵਕੀਲ ਨੇ ਦੱਸਿਆ ਕਿ ਦੋਸ਼ ਪੱਤਰ ਦਾਖ਼ਲ ਹੋ ਚੁੱਕਾ ਹੈ। ਸਰਬਉੱਚ ਅਦਾਲਤ ਨੇ ਵਕੀਲ ਦੇ ਬਿਆਨਾਂ ਨੂੰ ਰਿਕਾਰਡ ’ਤੇ ਲੈ ਲਿਆ। ਅਦਾਲਤ ਨੇ ਸ਼ਿਕਾਇਤਕਰਤਾ ਨੂੰ ਦੋ ਹਫ਼ਤਿਆਂ ਅੰਦਰ ਹੋਰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ।
Ad Position 22
No active advertisement
ਪਿਛਲੀ ਖ਼ਬਰ ਨੀਟ-ਯੂ.ਜੀ. 2026 ਦਾ ਨਤੀਜਾ ਐਲਾਨਿਆ, ਲੁਧਿਆਣਾ ਦੇ ਆਰੀਅਨ ਗੁਪਤਾ ਤੇ ਹਰਿਆਣਾ ਦੇ ਪੰਸ਼ੁਲ ਬਾਂਸਲ ਨੇ ਕੀਤਾ ਟਾਪ ਅਗਲੀ ਖ਼ਬਰ ਦਾਖਾ ਨੇੜਲੇ ਪਿੰਡ ਦੇ ਸਾਬਕਾ ਸਰਪੰਚ ਨੂੰ ਲਾਵਾਰਸ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ
Ad Position 24