07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਰਕਾਰੀ ਸਹੂਲਤਾਂ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗਾ ਗਰੀਨ ਕਾਰਡ

Ad Position 21
No active advertisement
ਅਜੀਤ ਡੈਸਕ 17-07-2026


ਵਾਸ਼ਿੰਗਟਨ, 16 ਜੁਲਾਈ (ਏਜੰਸੀ)- ਟਰੰਪ ਪ੍ਰਸ਼ਾਸਨ ਨੇ ਇਕ ਵਾਰ ਫਿਰ ਉਸ ਵਿਵਾਦਤ ਨਿਯਮ ਨੂੰ ਲਾਗੂ ਕਰਨ ਦੀ ਤਿਆਰੀ ਕਰ ਲਈ ਹੈ, ਜਿਸ ਤਹਿਤ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਗਰੀਨ ਕਾਰਡ ਦੇਣ ਤੋਂ ਇਨਕਾਰ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਪਬਲਿਕ ਚਾਰਜ ਵਜੋਂ ਜਾਣੀ ਜਾਂਦੀ ਇਸ ਨੀਤੀ ਨੂੰ ਵੀਰਵਾਰ ਨੂੰ ਫੈਡਰਲ ਰਜਿਸਟਰ ਵਿਚ ਦਰਜ ਕਰ ਲਿਆ ਗਿਆ ਹੈ ਅਤੇ 20 ਜੁਲਾਈ ਨੂੰ ਇਸ ਨੂੰ ਰਸਮੀ ਤੌਰ ’ਤੇ ਪ੍ਰਕਾਸ਼ਿਤ ਕਰ ਦਿੱਤਾ ਜਾਵੇਗਾ। ਇਸ ਫੈਸਲੇ ਨਾਲ ਅਮਰੀਕਾ ਵਿਚ ਪੱਕੇ ਹੋਣ ਦੀ ਉਮੀਦ ਰੱਖਣ ਵਾਲੇ ਲੱਖਾਂ ਪ੍ਰਵਾਸੀਆਂ ਦੇ ਭਵਿੱਖ ’ਤੇ ਵੱਡਾ ਅਸਰ ਪੈ ਸਕਦਾ ਹੈ। ਇਸ ਨਿਯਮ ਦੇ ਮੁੜ ਬਹਾਲ ਹੋਣ ਨਾਲ ਉਨ੍ਹਾਂ ਪ੍ਰਵਾਸੀਆਂ ਲਈ ਗਰੀਨ ਕਾਰਡ ਹਾਸਿਲ ਕਰਨਾ ਬੇਹੱਦ ਮੁਸ਼ਕਿਲ ਹੋ ਜਾਵੇਗਾ ਜੋ ਗੁਜ਼ਾਰੇ ਲਈ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਮਦਦ ਦੀ ਵਰਤੋਂ ਕਰਦੇ ਹਨ। ਇਸ ਮਦਦ ’ਚ ਗਰੀਬਾਂ ਨੂੰ ਮਿਲਣ ਵਾਲਾ ਰਾਸ਼ਨ (ਫੂਡ ਸਟੈਂਪ), ਮੁਫ਼ਤ ਇਲਾਜ ਦੀ ਸਹੂਲਤ (ਮੈਡੀਕੇਡ), ਰਹਿਣ ਲਈ ਮਿਲਣ ਵਾਲੇ ਸਰਕਾਰੀ ਮਕਾਨ (ਹਾਊਸਿੰਗ ਵਾਊਚਰ) ਅਤੇ ਹੋਰ ਕਈ ਜਨਤਕ ਯੋਜਨਾਵਾਂ ਸ਼ਾਮਿਲ ਹਨ। ਟਰੰਪ ਪ੍ਰਸ਼ਾਸਨ ਦੇ ਇਸ ਕਦਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਮਰੀਕਾ ਆਉਣ ਵਾਲੇ ਪ੍ਰਵਾਸੀ ਦੇਸ਼ ’ਤੇ ਆਰਥਿਕ ਬੋਝ ਬਣਨ ਦੀ ਬਜਾਏ ਖ਼ੁਦ ਆਤਮਨਿਰਭਰ ਹੋਣ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਬਜ਼ੁਰਗ ਅਤੇ ਗੰਭੀਰ ਬਿਮਾਰ ਕੈਦੀਆਂ ਦੀ ਰਿਹਾਈ ਲਈ ਸੂਬਿਆਂ ਨੂੰ ਨੀਤੀ ਬਣਾਉਣ ਦੇ ਨਿਰਦੇਸ਼ ਅਗਲੀ ਖ਼ਬਰ ‘ਇੰਡੀਆ’ ਗੱਠਜੋੜ ਹੱਦਬੰਦੀ ’ਤੇ ਇਕਜੁੱਟ, ਇਕਪਾਸੜ ਫ਼ੈਸਲਾ ਸਵੀਕਾਰਯੋਗ ਨਹੀਂ-ਸੰਜੇ ਰਾਊਤ
Ad Position 24
No active advertisement