06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸੁਪਰੀਮ ਕੋਰਟ ਵਲੋਂ ਬਜ਼ੁਰਗ ਅਤੇ ਗੰਭੀਰ ਬਿਮਾਰ ਕੈਦੀਆਂ ਦੀ ਰਿਹਾਈ ਲਈ ਸੂਬਿਆਂ ਨੂੰ ਨੀਤੀ ਬਣਾਉਣ ਦੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 17-07-2026

ਨਵੀਂ ਦਿੱਲੀ, 16 ਜੁਲਾਈ (ਉਪਮਾ ਡਾਗਾ ਪਾਰਥ)- ਸੁਪਰੀਮ ਕੋਰਟ ਨੇ ਜੇਲ੍ਹ ’ਚ ਬੰਦ ਕੈਦੀਆਂ ਲਈ ਗਾਈਡਲਾਈਨ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗ ਅਤੇ ਗੰਭੀਰ ਬਿਮਾਰ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਲਈ ਸੂਬੇ ਤਿੰਨ ਮਹੀਨਿਆਂ ਅੰਦਰ ਨੀਤੀ ਬਣਾਉਣ। ਅਦਾਲਤ ਨੇ ਸਾਰੇ ਸੂਬਿਆਂ ਅਤੇ ਕੇਂਦਰੀ ਪ੍ਰਬੰਧਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਤਿੰਨ ਮਹੀਨਿਆਂ ਅੰਦਰ ਅਜਿਹੀ ਨੀਤੀ ਤਿਆਰ ਕਰਨ ਜਿਸ ਤਹਿਤ 70 ਸਾਲ ਤੋਂ ਵੱਧ ਉਮਰ ’ਤੇ ਗੰਭੀਰ ਬਿਮਾਰੀਆਂ ਨਾਲ ਪੀੜਤ ਅਤੇ ਸਰੀਰਕ ਤੌਰ ’ਤੇ ਅਸਮਰੱਥ ਕੈਦੀਆਂ ਨੂੰ ਮਨੁੱਖੀ ਆਧਾਰ ’ਤੇ ਸਮੇਂ ਤੋਂ ਪਹਿਲਾਂ ਰਿਹਾਈ ਮਿਲ ਸਕੇ। ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੀ ਬੈਂਚ ਨੇ ਇਹ ਆਦੇਸ਼ ਇਕ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਾਰੀ ਕੀਤਾ, ਜਿਸ ’ਚ ਅਜਿਹੇ ਕੈਦੀਆਂ ਦੀ ਰਹਿਮ ਅਤੇ ਮਨੁੱਖੀ ਆਧਾਰ ’ਤੇ ਰਿਹਾਈ ਲਈ ਦੇਸ਼ ਭਰ ’ਚ ਇਕੋ ਜਿਹੇ ਦਿਸ਼ਾ ਨਿਰਦੇਸ਼ ਬਣਾਉਣ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਕਿਹਾ ਕਿ ਰਾਜਾਂ ਨੂੰ ਆਪਣੀ ਨੀਤੀ ਸੂਬਾਈ ਕਾਨੂੰਨੀ ਸੇਵਾ ਅਥਾਰਿਟੀ ਨਾਲ ਸਲਾਹ ਕਰ ਕੇ ਬਣਾਉਣੀ ਹੋਵੇਗੀ, ਜਿਸ ਨਾਲ ਪਾਤਰ ਕੈਦੀਆਂ ਦੀ ਪਛਾਣ ਅਤੇ ਅਮਲ ’ਚ ਬਿਹਤਰ ਤਾਲਮੇਲ ਹੋ ਸਕੇ। ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤਾ ਕਿ ਇਸ ਲਈ ਸੰਯੁਕਤ ਰਾਸ਼ਟਰ ਨਸ਼ੀਲੇ ਪਦਾਰਥ ਅਤੇ ਅਪਰਾਧ ਦਫ਼ਤਰ ਦੀ ਗਾਈਡਲਾਈਨ ਨੂੰ ਆਧਾਰ ਬਣਾਇਆ ਜਾਏ। ਕੈਦੀਆਂ ਦੀ ਸਿਹਤ ਸੰਬੰਧੀ ਸਥਿਤੀ ਦੀ ਨਿਰਪੱਖ ਸਮੀਖਿਆ ਲਈ ਸੁਤੰਤਰ ਮੈਡੀਕਲ ਬੋਰਡ ਬਣਾਇਆ ਜਾਏ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਲੋਂ ਸਾਊਦੀ ਅਰਬ ਤੇ ਕੁਵੈਤ ਲਈ ਢਾਈ ਅਰਬ ਡਾਲਰ ਦੇ ਰੱਖਿਆ ਸੌਦੇ ਮਨਜ਼ੂਰ ਅਗਲੀ ਖ਼ਬਰ ਸਰਕਾਰੀ ਸਹੂਲਤਾਂ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗਾ ਗਰੀਨ ਕਾਰਡ
Ad Position 24
No active advertisement