07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਭਾਰਤੀ ਮੂਲ ਦਾ ਗੈਂਗਸਟਰ ਨਿਤਿਸ਼ ਕੌਸ਼ਲ ਅਮਰੀਕਾ ’ਚ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 18-07-2026


ਵਾਸ਼ਿੰਗਟਨ, 17 ਜੁਲਾਈ (ਏਜੰਸੀ)-ਐਫ.ਬੀ.ਆਈ. ਨੇ ਭਗਵਾਨਪੁਰੀਆ ਗਰੋਹ ਨਾਲ ਸੰਬੰਧਿਤ ਭਾਰਤੀ ਮਲੂ ਦੇ ਗੈਂਗਸਟਰ ਨਿਤਿਸ਼ ਕੌਸ਼ਲ ਨੂੰ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਦੀ ਸੂਚੀ ਵਿਚ ਸ਼ਾਮਿਲ ਕਰਨ ਦੇ ਕੁਝ ਦਿਨਾਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਥਿਤ ਤੌਰ ’ਤੇ ਅਮਰੀਕਾ ’ਚ ਕਤਲ, ਅਗਵਾ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਿਲ ਸੀ। ਐੱਫ.ਬੀ.ਆਈ. ਨੇ ਐਕਸ ’ਤੇ ਇੱਕ ਪੋਸਟ ਵਿਚ ਕਿਹਾ ਕਿ ਨਿਤਿਸ਼ ਕੌਸ਼ਲ ਨੂੰ ਵਰਮੋਂਟ ਵਿਚ ਗ੍ਰਿਫਤਾਰ ਕਰ ਲਿਆ ਗਿਆ ਹੈ। ਐੱਫ.ਬੀ.ਆਈ. ਨੇ ਕਿਹਾ ਕਿ ਇੱਕ ਭਾਰਤੀ ਨਾਗਰਿਕ ਕੌਸ਼ਲ, ਕਥਿਤ ਤੌਰ ’ਤੇ ਭਗਵਾਨਪੁਰੀਆ ਗਰੋਹ ਵਲੋਂ ਹਿੰਸਾ ਦੀਆਂ ਕਾਰਵਾਈਆਂ ਨੂੰ ਅੰਜਾਮ ਦਿੰਦਾ ਸੀ, ਜਿਸ ਵਿਚ ਅਗਵਾ ਅਤੇ ਹਮਲੇ ਸ਼ਾਮਿਲ ਹਨ, ਪਰ ਇਹ ਸਿਰਫ਼ ਇਥੋਂ ਤੱਕ ਹੀ ਸੀਮਤ ਨਹੀਂ ਹਨ। ਜ਼ਿਕਰਯੋਗ ਹੈ ਕਿ ਐੱਫ.ਬੀ.ਆਈ. ਨੇ ਮੰਗਲਵਾਰ ਨੂੰ ਨਿਤਿਸ਼ ਕੌਸ਼ਲ ਨੂੰ ਆਪਣੀ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਦੀ ਸੂਚੀ ’ਚ ਸ਼ਾਮਿਲ ਕੀਤਾ ਸੀ। ਐੱਫ.ਬੀ.ਆਈ. ਕੌਸ਼ਲ ਦੀ ਭਾਲ ਵਿਚ ਸੀ, ਕਿਉਂਕਿ ਉਸ ਦਾ ਇੱਕ ਅੰਤਰਰਾਸ਼ਟਰੀ ਅਪਰਾਧਿਕ ਸੰਗਠਨ ਨਾਲ ਕਥਿਤ ਸੰਬੰਧ ਸੀ, ਜੋ ਕਤਲ, ਅਗਵਾ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਫਿਰੌਤੀ, ਹਥਿਆਰਾਂ ਦੀ ਤਸਕਰੀ, ਮਨੀ ਲਾਂਡਰਿੰਗ ਅਤੇ ਮਨੁੱਖੀ ਤਸਕਰੀ ਵਰਗੀਆਂ ਕਾਰਵਾਈਆਂ ਵਿਚ ਸ਼ਾਮਿਲ ਸੀ। ਅਮਰੀਕੀ ਏਜੰਸੀ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਆਰਗੇਨਾਈਜ਼ਡ ਕ੍ਰਾਈਮ ਗਰੁੱਪ ਪੰਜਾਬ ਤੋਂ ਸ਼ੁਰੂ ਹੋਇਆ ਸੀ ਅਤੇ ਕੈਲੀਫੋਰਨੀਆ ਦੇ ਕੇਂਦਰੀ ਜ਼ਿਲ੍ਹੇ ਅਤੇ ਹੋਰ ਥਾਵਾਂ ‘ਤੇ ਕੰਮ ਕਰਦਾ ਸੀ। ਕੈਲੀਫੋਰਨੀਆ ਦੇ ਕੇਂਦਰੀ ਜ਼ਿਲ੍ਹੇ ਦੀ ਜ਼ਿਲ੍ਹਾ ਅਦਾਲਤ, ਲਾਸ ਏਂਜਲਸ ਨੇ 25 ਜੂਨ ਨੂੰ ਨਿਤਿਸ਼ ਕੌਸ਼ਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।

Ad Position 22
No active advertisement
ਪਿਛਲੀ ਖ਼ਬਰ ਕੁਰੂਕਸ਼ੇਤਰ ਵਿਖੇ ਸਿੱਖ ਅਜਾਇਬ ਘਰ ਦਾ ਨੀਂਹ ਪੱਥਰ ਅਗਲੀ ਖ਼ਬਰ ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ
Ad Position 24
No active advertisement