07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਕੁਰੂਕਸ਼ੇਤਰ ਵਿਖੇ ਸਿੱਖ ਅਜਾਇਬ ਘਰ ਦਾ ਨੀਂਹ ਪੱਥਰ

Ad Position 21
No active advertisement
ਅਜੀਤ ਡੈਸਕ 18-07-2026

ਪ੍ਰਧਾਨ ਮੰਤਰੀ ਨੇ ਕੁਰੂਕਸ਼ੇਤਰ ਵਿਖੇ ਇਕ ਸਿੱਖ ਅਜਾਇਬ ਘਰ ਦਾ ਨੀਂਹ ਪੱਥਰ ਰੱਖਿਆ, ਜੋ ਸਿੱਖ ਧਰਮ ਦੇ ਇਤਿਹਾਸ, ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਉਨ੍ਹਾਂ ਦੀ ਹਿੰਮਤ, ਕੁਰਬਾਨੀਆਂ ਤੇ ਭਾਰਤ ਦੀ ਸੱਭਿਅਤਾ ’ਚ ਸਿੱਖ ਭਾਈਚਾਰੇ ਦੇ ਅਨਮੋਲ ਯੋਗਦਾਨ ਨੂੰ ਪ੍ਰਦਰਸ਼ਿਤ ਕਰੇਗਾ। ਮੋਦੀ ਨੇ ਕਿਹਾ ਕਿ ਇਹ ਜੀਂਦ ਦੀ ਧਰਤੀ ਹੈ, ਜੋ ਮਹਾਰਾਜਾ ਰਣਜੀਤ ਸਿੰਘ ਦੀ ਸ਼ਾਨ ਦੇ ਨਾਲ-ਨਾਲ ਪਾਂਡਵਾਂ ਨਾਲ ਜੁੜੇ ਵਿਸ਼ਵਾਸ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਨਾ ਸਿਰਫ਼ ਇਸ ਵਿਰਾਸਤ ਨੂੰ ਸੰਭਾਲਦਾ ਹੈ, ਬਲਕਿ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਮਾਣ ਨਾਲ ਸੌਂਪਣ ਲਈ ਵੀ ਵਚਨਬੱਧ ਹੈ। ਇਸੇ ਭਾਵਨਾ ਨਾਲ ਅੱਜ ਕੁਰੂਕਸ਼ੇਤਰ ’ਚ ਇਕ ਸਿੱਖ ਅਜਾਇਬ ਘਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਹ ਨਵਾਂ ਅਜਾਇਬ ਘਰ ਹਰਿਆਣਾ ਦੇ ਸੱਭਿਆਚਾਰਕ ਦ੍ਰਿਸ਼ ਨੂੰ ਹੋਰ ਅਮੀਰ ਕਰੇਗਾ। ਇਸ ਮੌਕੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਹਰਿਆਣਾ ਦੇ ਰਾਜਪਾਲ ਅਸ਼ੀਮ ਕੁਮਾਰ ਘੋਸ਼ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਹੋਰ ਮੌਜੂਦ ਸਨ
Ad Position 22
No active advertisement
ਪਿਛਲੀ ਖ਼ਬਰ – ਝਲਕੀਆਂ – ਅਗਲੀ ਖ਼ਬਰ ਭਾਰਤੀ ਮੂਲ ਦਾ ਗੈਂਗਸਟਰ ਨਿਤਿਸ਼ ਕੌਸ਼ਲ ਅਮਰੀਕਾ ’ਚ ਗ੍ਰਿਫ਼ਤਾਰ
Ad Position 24
No active advertisement