02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਚੀਫ਼ ਜਸਟਿਸ ਸੂਰਿਆ ਕਾਂਤ ਵਲੋਂ ਪੰਜਾਬ ’ਚ ਨੌਜਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬੇ ਲਈ ਵੱਡ ਆਕਾਰੀ ਮੁਹਿੰਮ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 19-07-2026

ਚੰਡੀਗੜ੍ਹ,18 ਜੁਲਾਈ (ਅਜੀਤ ਬਿਊਰੋ)- ਚੀਫ਼ ਜਸਟਿਸ ਸੂਰਿਆ ਕਾਂਤ ਨੇ ਅੱਜ ਪੰਜਾਬ ਵਿਚ ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਦੀ ਸ਼ੁਰੂਆਤ ਕੀਤੀ, ਜੋ ਕਿ ਨੌਜਵਾਨਾਂ ’ਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਰਾਜ ਪੱਧਰੀ ਪਹਿਲਕਦਮੀ ਹੈ। ਇਸ ਮੁਹਿੰਮ ਦਾ ਉਦਘਾਟਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਅਤੇ ਹਾਈ ਕੋਰਟ ਦੇ ਹੋਰ ਜੱਜ ਸਾਹਿਬਾਨ ਦੀ ਮੌਜੂਦਗੀ ਵਿਚ ਕੀਤਾ ਗਿਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਤ੍ਰੈਮਾਸੀ ਮੁਹਿੰਮ ਅੱਜ ਤੋਂ ਸ਼ੁਰੂ ਹੋ ਕੇ 31 ਅਕਤੂਬਰ ਤੱਕ ਸਾਰੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਰਾਹੀਂ ਮਿਸ਼ਨ ਮੋਡ ’ਚ ਚਲਾਈ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਮੁਹਿੰਮ ਦਾ ਉਦੇਸ਼ ਮੁੜ-ਵਸੇਬਾ ਸਹੂਲਤਾਂ ਰਾਹੀਂ ਨਸ਼ਿਆਂ ਦੇ ਸ਼ਿਕਾਰ ਨੌਜਵਾਨਾਂ ਦੀ ਸਹਾਇਤਾ ਕਰਨਾ, ਨਸ਼ੀਲੇ ਪਦਾਰਥਾਂ ਦੀ ਵਰਤੋਂ ਨੂੰ ਰੋਕਣਾ, ਇਲਾਜ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਦੇ ਨਾਲ-ਨਾਲ ਨਸ਼ਿਆਂ ਦੀ ਦਲਦਲ ਵਿਚ ਫਸੇ ਵਿਅਕਤੀਆਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਜੀਵਨ ਜਿਊਣ ਲਈ ਉਤਸ਼ਾਹਿਤ ਕਰਨਾ ਹੈ। ਬੁਲਾਰੇ ਨੇ ਦੱਸਿਆ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਆਦਰ-ਸਨਮਾਨ ਨਾਲ ਨਸ਼ੇ ’ਤੇ ਕਾਬੂ ਪਾਉਣ ਵਿਚ ਸਹਿਯੋਗ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਲਈ ਤਿੰਨ-ਪੜਾਵੀ ਯੋਜਨਾ ਤਿਆਰ ਕੀਤੀ ਗਈ ਹੈ। ਪਹਿਲੇ ਪੜਾਅ ਤਹਿਤ 18-31 ਜੁਲਾਈ ਤੱਕ - ਸੰਸਥਾਗਤ ਤਿਆਰੀ, ਸਮਰੱਥਾ ਨਿਰਮਾਣ, ਜ਼ਿਲ੍ਹਾ ਮੈਪਿੰਗ ਅਤੇ ਸੰਵੇਦਨਸ਼ੀਲ ਖੇਤਰਾਂ ਅਤੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇਗੀ। ਦੂਜੇ ਪੜਾਅ ਵਿਚ 1 ਤੋਂ 30 ਸਤੰਬਰ ਤੱਕ ਡੀ.ਐਲ.ਐਸ.ਏਜ਼. ਵਲੋਂ ਸਵੈ-ਇੱਛਤ ਸਲਾਹ-ਮਸ਼ਵਰਾ, ਪਰਿਵਾਰਕ ਸਲਾਹ-ਮਸ਼ਵਰਾ ਅਤੇ ਪੀੜਤ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਲਈ ਰੈਫਰ ਕਰਨਾ ਸ਼ਾਮਿਲ ਹੈ। ਜ਼ਿਕਰਯੋਗ ਹੈ ਕਿ ਲਾਭਪਾਤਰੀਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸੇ ਤਰ੍ਹਾਂ ਤੀਜਾ ਪੜਾਅ ਜੋ 1 ਤੋਂ 31 ਅਕਤੂਬਰ ਤੱਕ ਹੋਵੇਗਾ ,ਜਿਸ ਦੌਰਾਨ ਇਲਾਜ ਤੋਂ ਬਾਅਦ ਪੀੜਤਾਂ ਲਈ ਮੁੜ-ਵਸੇਬਾ ਯਤਨਾਂ ਦੀ ਪਾਲਣਾ ਕੀਤੀ ਜਾਵੇਗੀ। ਠੀਕ ਹੋਏ ਨੌਜਵਾਨਾਂ ਨੂੰ ਦੁਬਾਰਾ ਨਸ਼ਿਆਂ ਵੱਲ ਮੁੜਨ ਤੋਂ ਰੋਕਣ ਲਈ ਸਕੂਲਾਂ, ਕਾਲਜਾਂ, ਕਿੱਤਾਮੁਖੀ ਸਿਖਲਾਈ, ਹੁਨਰ ਵਿਕਾਸ, ਰੁਜ਼ਗਾਰ ਐਕਸਚੇਂਜਾਂ ਅਤੇ ਖੇਡਾਂ/ਯੋਗਾ ਨਾਲ ਜੋੜਿਆ ਜਾਵੇਗਾ। ਸਿਹਤ ਵਿਭਾਗ, ਜੇਲ੍ਹ ਵਿਭਾਗ, ਸਿੱਖਿਆ ਅਤੇ ਹੁਨਰ ਵਿਕਾਸ ਏਜੰਸੀਆਂ, ਪੁਲਿਸ, ਸਿਵਲ ਸੁਸਾਇਟੀ ਅਤੇ ਮੁਹਤਬਰ ਆਗੂਆਂ ਦੀ ਸ਼ਮੂਲੀਅਤ ਵਾਲੇ ਬਹੁ-ਖੇਤਰੀ ਨੈੱਟਵਰਕ ਵਲੋਂ ਇਹ ਮੁਹਿੰਮ ਲਾਗੂ ਕੀਤੀ ਜਾਵੇਗੀ। ਇਹ ਮੁਹਿੰਮ ਅਕਤੂਬਰ ਵਿਚ ਖ਼ਤਮ ਨਹੀਂ ਹੋਵੇਗੀ ਸਗੋਂ ਲੰਬੇ ਸਮੇਂ ਦੀ ਸਹਾਇਤਾ ਲਈ ਹਰ ਤਿਮਾਹੀ ਵਿਚ ਦੁਹਰਾਈ ਜਾਵੇਗੀ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਾਪਿਆਂ, ਅਧਿਆਪਕਾਂ, ਨੌਜਵਾਨ ਸਮੂਹਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਨੂੰ ਨਸ਼ਾ ਮੁਕਤ ਪੰਜਾਬ ਸਿਰਜਣ ਦੇ ਯਤਨਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਅੱਤ ਦੀ ਗਰਮੀ ਕਾਰਨ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ ਅਗਲੀ ਖ਼ਬਰ ਤਿਉਹਾਰਾਂ ਤੋਂ ਪਹਿਲਾਂ ਹੀ ਖੰਡ ਦੀਆਂ ਕੀਮਤਾਂ ’ਚ ਤੇਜ਼ੀ
Ad Position 24
No active advertisement