02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 19-07-2026

ਬੈਂਗਲੁਰੂ, 18 ਜੁਲਾਈ (ਪੀ.ਟੀ.ਆਈ.) ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਚੇਨੰਮਾ ਦੇਵਗੌੜਾ ਦਾ ਇੱਥੇ ਇੱਕ ਨਿੱਜੀ ਹਸਪਤਾਲ ਵਿਚ ਦਿਲ ਦਾ ਦੌਰਾ ਪੈਣ ਤੋਂ ਬਾਅਦ ਦਿਹਾਂਤ ਹੋ ਗਿਆ। ਉਹ 89 ਸਾਲ ਦੇ ਸਨ । ਹਸਪਤਾਲ ਅਧਿਕਾਰੀਆਂ ਦੇ ਅਨੁਸਾਰ, ਉਨ੍ਹਾਂ ਨੂੰ ਬੁੱਧਵਾਰ ਰਾਤ ਨੂੰ ਸ਼ਹਿਰ ਦੇ ਓਲਡ ਏਅਰਪੋਰਟ ਰੋਡ ’ਤੇ ਸਥਿਤ ਮਨੀਪਾਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ । ਉਨ੍ਹਾਂ ਦਾ ਸਾਹ ਦੀ ਬਿਮਾਰੀ ਦਾ ਇਲਾਜ ਚੱਲ ਰਿਹਾ ਸੀ । ਸਾਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਸ੍ਰੀਮਤੀ ਚੇਨੰਮਾ ਨੂੰ ਅੱਜ ਸ਼ਾਮ 4 ਵਜੇ ਦਿਲ ਦਾ ਦੌਰਾ ਪਿਆ। ਮ੍ਰਿਤਕ ਦੇਹ ਨੂੰ ਅੱਜ ਰਾਤ ਸ਼ਹਿਰ ਦੇ ਪਦਮਨਾਭਨਗਰ ਵਿਚ ਪਰਿਵਾਰ ਦੇ ਨਿਵਾਸ ਸਥਾਨ ’ਤੇ ਤਬਦੀਲ ਕਰ ਦਿੱਤਾ ਗਿਆ ਤੇ ਐਤਵਾਰ ਦੁਪਹਿਰ ਤੱਕ ਉੱਥੇ ਰਹਿਣ ਦੀ ਸੰਭਾਵਨਾ ਹੈ । ਪਰਿਵਾਰ ਅਨੁਸਾਰ ਅੰਤਿਮ ਸੰਸਕਾਰ ਸੋਮਵਾਰ ਨੂੰ ਹਸਨ ਜ਼ਿਲ੍ਹੇ ਵਿਚ ਪਰਿਵਾਰ ਦੇ ਜੱਦੀ ਸਥਾਨ ’ਤੇ ਹੋਣ ਦੀ ਸੰਭਾਵਨਾ ਹੈ । ਕਰਨਾਟਕ ਦੇ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਚੇਨੰਮਾ ਦੇ ਦਿਹਾਂਤ ’ਤੇ ਆਪਣੀ ਸੰਵੇਦਨਾ ਪ੍ਰਗਟ ਕੀਤੀ, ਉਸ ਨੂੰ ਇੱਕ ਮਾਂ ਵਰਗੀ ਸ਼ਖਸੀਅਤ ਦੱਸਿਆ । ਕਰਨਾਟਕ ਦੇ ਉਪ ਮੁੱਖ ਮੰਤਰੀ ਜੀ ਪਰਮੇਸ਼ਵਰ ਨੇ ਆਪਣੀ ਸੰਵੇਦਨਾ ਪ੍ਰਗਟ ਕੀਤੀ।
ਪ੍ਰਧਾਨ ਮੰਤਰੀ ਮੋਦੀ ਵਲੋਂ ਦੁੱਖ ਪ੍ਰਗਟ
ਨਵੀਂ ਦਿੱਲੀ, (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਐਚ.ਡੀ. ਦੇਵਗੌੜਾ ਦੀ ਪਤਨੀ ਚੇਨੰਮਾ ਦੇਵਗੌੜਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਮਾਜ ਦੀ ਸੇਵਾ ਪ੍ਰਤੀ ਉਨ੍ਹਾਂ ਦੀ ਨਿਮਰਤਾ ਤੇ ਜਨੂੰਨ ਲਈ ਪ੍ਰਸ਼ੰਸਾਯੋਗ ਸਨ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਦੇਵਗੌੜਾ ਨਾਲ ਵੀ ਗੱਲ ਕੀਤੀ ਤੇ ਉਨ੍ਹਾਂ ਦੀ ਪਤਨੀ ਦੇ ਦਿਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸਾਬਕਾ ਪ੍ਰਧਾਨ ਮੰਤਰੀ ਸ੍ਰੀ ਦੇਵਗੌੜਾ ਜੀ ਦੀ ਪਤਨੀ ਸ੍ਰੀਮਤੀ ਚੇਨੰਮਾ ਜੀ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ। ਉਹ ਸਮਾਜ ਦੀ ਸੇਵਾ ਪ੍ਰਤੀ ਉਨ੍ਹਾਂ ਦੀ ਨਿਮਰਤਾ ਤੇ ਜਨੂੰਨ ਲਈ ਪ੍ਰਸੰਸਾਯੋਗ ਸਨ । ਮੋਦੀ ਨੇ ਐਕਸ ’ਤੇ ਇੱਕ ਪੋਸਟ ਵਿਚ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ, ਮੇਰੇ ਵਿਚਾਰ ਸ੍ਰੀ ਦੇਵਗੌੜਾ ਜੀ ਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਹਨ।

Ad Position 22
No active advertisement
ਪਿਛਲੀ ਖ਼ਬਰ ਪਾਕਿ ਸੁਰੱਖਿਆ ਬਲਾਂ ਵਲੋਂ 24 ਅੱਤਵਾਦੀ ਮਾਰੇ ਜਾਣ ਦਾ ਦਾਅਵਾ ਅਗਲੀ ਖ਼ਬਰ ਦੋ ਅਮਰੀਕੀ ਸੈਨਿਕਾਂ ਦੀ ਮੌਤ
Ad Position 24
No active advertisement