02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪਾਕਿ ਸੁਰੱਖਿਆ ਬਲਾਂ ਵਲੋਂ 24 ਅੱਤਵਾਦੀ ਮਾਰੇ ਜਾਣ ਦਾ ਦਾਅਵਾ

Ad Position 21
No active advertisement
ਅਜੀਤ ਡੈਸਕ 19-07-2026

ਅੰਮ੍ਰਿਤਸਰ, 18 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਨੇ ਬਿਆਨ ਜਾਰੀ ਕਰਕੇ ਦਾਅਵਾ ਕੀਤਾ ਹੈ ਕਿ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬੰਨੂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਖ਼ੁਫ਼ੀਆ ਜਾਣਕਾਰੀ ਆਧਾਰਿਤ ਕਾਰਵਾਈਆਂ ਦੌਰਾਨ ਪਿਛਲੇ 24 ਘੰਟਿਆਂ ਦੌਰਾਨ 24 ਅੱਤਵਾਦੀ ਮਾਰੇ। ਫ਼ੌਜ ਦੇ ਮੀਡੀਆ ਵਿੰਗ ਨੇ ਕਿਹਾ ਕਿ ਅੱਤਵਾਦੀ ਪਾਬੰਦੀਸ਼ੁਦਾ ਅੱਤਵਾਦੀ ਸਮੂਹ ਫ਼ਿਤਨਾ ਅਲ ਖਵਾਰੀਜ ਨਾਲ ਸੰਬੰਧਿਤ ਸਨ ਅਤੇ ਕਈ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਸਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਰਵਾਈਆਂ ਦੌਰਾਨ ਅੱਤਵਾਦੀਆਂ ਤੋਂ ਵੱਡੀ ਮਾਤਰਾ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਨੇ ਅਭਿਜੀਤ ਦਿਪਕੇ ’ਤੇ ਸੁੱਟੀ ਸਿਆਹੀ ਅਗਲੀ ਖ਼ਬਰ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦਿਹਾਂਤ
Ad Position 24
No active advertisement