01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸੰਸਦ ਭਵਨ ਤੇ ਆਸ-ਪਾਸ ਦੀ ਸੁਰੱਖਿਆ ਸਖ਼ਤ ਕੀਤੀ

Ad Position 21
No active advertisement
ਅਜੀਤ ਡੈਸਕ 19-07-2026
ਨਵੀਂ ਦਿੱਲੀ, 18 ਜੁਲਾਈ (ਡਾ. ਬਲਵਿੰਦਰ ਸਿੰਘ ਸੋਢੀ)- ਕਾਕਰੋਚ ਪਾਰਟੀ ਵਲੋਂ 20 ਜੁਲਾਈ ਨੂੰ ਸੰਸਦ ਚਲੋ ਮਾਰਚ ਅਤੇ ਇਸ ਪ੍ਰਦਰਸ਼ਨ ਨੂੰ ਵੇਖਦੇ ਹੋਏ ਦਿੱਲੀ ਪੁਲਿਸ ਨੇ ਸੰਸਦ ਭਵਨ ਅਤੇ ਨਵੀਂ ਦਿੱਲੀ ਖੇਤਰ ਵਿਚ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ। ਸੰਸਦ ਦਾ ਮੌਨਸੂਨ ਸੈਸ਼ਨ ਸ਼ੁਰੂ ਹੋ ਰਿਹਾ ਹੈ, ਇਸ ਲਈ ਭਵਨ ਅਤੇ ਉਸ ਦੇ ਆਸ-ਪਾਸ ਜ਼ਿਆਦਾ ਸੁਰੱਖਿਆ ਵਿਵਸਥਾ ਕੀਤੀ ਗਈ ਹੈ ਅਤੇ ਨਵੀਂ ਦਿੱਲੀ ਜ਼ਿਲ੍ਹੇ ਵਿਚ ਪੁਲਿਸ ਵਲੋਂ ਧਾਰਾ 144 ਲਾਗੂ ਕੀਤੀ ਗਈ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਕਾਕਰੋਚ ਜਨਤਾ ਪਾਰਟੀ ਨੇ ਸੰਸਦ ਮਾਰਚ ਲਈ ਕੋਈ ਇਜਾਜ਼ਤ ਨਹੀਂ ਲਈ ਹੈ ਅਤੇ ਉੱਚ ਸੁਰੱਖਿਆ ਪ੍ਰੋਟੋਕਾਲ ਦੇ ਕਾਰਨ ਆਯੋਜਕਾਂ ਨੂੰ ਮਾਰਚ ਦੀ ਆਗਿਆ ਮਿਲਣ ਦੀ ਸੰਭਾਵਨਾ ਵੀ ਨਹੀਂ ਹੈ। ਸੰਸਦ ਦਾ ਮੌਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 13 ਅਗਸਤ ਤੱਕ ਚੱਲੇਗਾ।
Ad Position 22
No active advertisement
ਪਿਛਲੀ ਖ਼ਬਰ ਫ਼ੈਜ਼ ਅਹਿਮਦ 'ਫ਼ੈਜ਼' (13 ਫ਼ਰਵਰੀ 1911- 20 ਨਵੰਬਰ 1984) ਅਗਲੀ ਖ਼ਬਰ ਨਾਗਰਾ ਦੀ ਪੁਸ਼ਤਪਨਾਹੀ ਕੌਣ ਕਰ ਰਿਹੈ, ਇਸ ਦੀ ਨਿਰਪੱਖ ਜਾਂਚ ਹੋਵੇ-ਅਕਾਲੀ ਦਲ
Ad Position 24
No active advertisement