ਅਗਲੇ ਕੁਝ ਦਿਨਾਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਣਾ
ਅਜੀਤ ਡੈਸਕ
20-07-2026
ਪੰਜਾਬ ’ਚ ਕਹਿਰ ਦੀ ਗਰਮੀ ਬਰਕਰਾਰ
ਐਤਵਾਰ ਨੂੰ ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸਥਾਨ ਰਿਹਾ, ਜਿਥੇ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਕਿਉਂਕਿ ਸੂਬੇ ਅਤੇ ਗੁਆਂਢੀ ਹਰਿਆਣਾ ’ਚ ਕਈ ਥਾਵਾਂ ’ਤੇ ਸਖਤ ਗਰਮੀ ਪੈ ਰਹੀ ਹੈ। ਵੱਧ ਤੋਂ ਵੱਧ ਤਾਪਮਾਨ ਸਾਧਾਰਨ ਨਾਲੋਂ ਚਾਰ ਡਿਗਰੀ ਤੱਕ ਉੱਪਰ ਰਿਹਾ। ਮੌਸਮ ਵਿਭਾਗ ਅਨੁਸਾਰ, ਪੰਜਾਬ ਦੇ ਫਿਰੋਜ਼ਪੁਰ ’ਚ ਵੀ ਗਰਮ ਮੌਸਮ ਰਿਹਾ, ਜਿਸ ਦਾ ਵੱਧ ਤੋਂ ਵੱਧ ਤਾਪਮਾਨ 37.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ’ਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ ਮੋਹਾਲੀ ’ਚ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਅਤੇ ਲੁਧਿਆਣਾ ’ਚ ਕ੍ਰਮਵਾਰ 34.7 ਡਿਗਰੀ ਸੈਲਸੀਅਸ ਤੇ 34.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।