03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ’ਚ ਰਾਹੁਲ ਤੇ ਖੜਗੇ ਨੇ ਲਿਖੀ ਮੋਦੀ ਨੂੰ ਚਿੱਠੀ

Ad Position 21
No active advertisement
ਅਜੀਤ ਡੈਸਕ 20-07-2026
ਨਵੀਂ ਦਿੱਲੀ, 19 ਜੁਲਾਈ (ਉਪਮਾ ਡਾਗਾ ਪਾਰਥ)- ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਦੇ ਮਾਮਲੇ ’ਚ ਹਮਲਾਵਰ ਹੋਈ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਇਸ ਮਾਮਲੇ ’ਚ ਦਖ਼ਲ ਦੇਣ ਦੀ ਮੰਗ ਕੀਤੀ ਹੈ। 18 ਜੁਲਾਈ 2026 ਨੂੰ ਲਿਖੀ ਗਈ ਇਸ ਚਿੱਠੀ ’ਚ ਰਾਹੁਲ ਅਤੇ ਖੜਗੇ ਨੇ ਰਾਮ ਮੰਦਰ ਦੇ ਚੜ੍ਹਾਵੇ ’ਚ ਹਜ਼ਾਰਾਂ ਕਰੋੜ ਰੁਪਏ ਦੀ ਚੋਰੀ ਦਾ ਦੋਸ਼ ਲਗਾਉਂਦਿਆਂ ਇਸ ਪੂਰੇ ਮਾਮਲੇ ਦੀ ਫੌਰੀ ਅਤੇ ਗਹਿਰੀ ਜਾਂਚ ਕਰਵਾਉਣ ਦੀ ਮੰਗ ਕੀਤੀ। ਕਾਂਗਰਸ ਆਗੂਆਂ ਨੇ ਚਿੱਠੀ ’ਚ ਕਿਹਾ ਕਿ ਤੁਸੀਂ ਰਾਮ ਜਨਮਭੂਮੀ ਤੀਰਥ ਸ਼ੇਤਰ ਟਰੱਸਟ ’ਚ ਹੋਈ ਹਜ਼ਾਰਾਂ ਕਰੋੜਾ ਰੁਪਏ ਦੀ ਚੋਰੀ ਤੋਂ ਵਾਕਫ ਹੋ। ਜਿਨ੍ਹਾਂ ਲੱਖਾਂ ਸ਼ਰਧਾਲੂਆਂ ਨੇ ਆਪਣੀ ਗੂੜ੍ਹੀ ਕਮਾਈ, ਸ਼ਰਧਾ, ਭਗਤੀ ਅਤੇ ਵਿਸ਼ਵਾਸ ਦੇ ਨਾਲ ਦਾਨ ਕੀਤਾ ਸੀ, ਉਹ ਇਸ ਚੋਰੀ ਨਾਲ ਖ਼ੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਨ੍ਹਾਂ (ਮੋਦੀ) ਨੇ ਖ਼ੁਦ ਸੁਪਰੀਮ ਕੋਰਟ ਦੇ ਨਿਰਦੇਸ਼ਾਂ ’ਤੇ ਸੰਸਦ ’ਚ ਇਸ ਟਰੱਸਟ ਦੇ ਗਠਨ ਦਾ ਐਲਾਨ ਕੀਤਾ ਸੀ। ਰਾਹੁਲ ਤੇ ਖੜਗੇ ਨੇ ਕਿਹਾ ਕਿ ਟਰੱਸਟ ਦੇ ਮੈਂਬਰਾਂ ਦੀ ਨਿਯੁਕਤੀ ਪੂਰੀ ਤਰ੍ਹਾਂ ਨਾਲ ਕੇਂਦਰ ਸਰਕਾਰ ਨੇ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਜਨਤਕ ਤੌਰ ’ਤੇ ਸਾਰਿਆਂ ਨੂੰ ਪਤਾ ਹੈ ਕਿ ਟਰੱਸਟ ਦੇ ਮੈਂਬਰ ਤੇ ਆਰ.ਐਸ.ਐਸ., ਵੀ.ਐਚ.ਪੀ. ਅਤੇ ਉਨ੍ਹਾਂ ਨਾਲ ਜੁੜੇ ਸੰਗਠਨਾਂ ਨਾਲ ਜੁੜੇ ਹਨ। ਇੰਨੇ ਵੱਡੇ ਜੁਰਮ ਦੇ ਅੱਗੇ ਤੁਹਾਡੀ ਮੌਜੂਦਾ ਚੁੱਪੀ ਬਰਦਾਸ਼ਤ ਤੋਂ ਬਾਹਰ ਹੈ। ਜਵਾਬਦੇਹੀ ਅਤੇ ਨੁਕਸਾਨ ਦੀ ਭਰਪਾਈ ਤੈਅ ਕਰਨਾ ਤੁਹਾਡਾ ਫਰਜ਼ ਹੈ। ਦੋਵਾਂ ਆਗੂਆਂ ਨੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਉਹ ਟਰੱਸਟ ਦੇ ਵਿੱਤੀ ਮਾਮਲਿਆਂ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਦੇ ਫੌਰੀ ਆਦੇਸ਼ ਦੇਣ। ਇਸ ਜਾਂਚ ’ਚ ਸੋਨਾ, ਚਾਂਦੀ, ਨਕਦੀ ਸਮੇਤ ਸਭ ਤਰ੍ਹਾਂ ਦੇ ਚੜ੍ਹਾਵੇ ਅਤੇ ਦਾਨ ਦੇ ਪ੍ਰਬੰਧਨ ਨੂੰ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ। ਰਾਹੁਲ ਅਤੇ ਖੜਗੇ ਨੇ ਮੰਗ ਕੀਤੀ ਕਿ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ਦੀ ਜਾਂਚ ਰਿਪੋਰਟ ਅਤੇ ਟਰੱਸਟ ਦੇ ਖਾਤਿਆਂ ਦੀ ਪੂਰੀ ਰਿਪੋਰਟ ਜਨਤਕ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਹਰ ਸ਼ਰਧਾਲੂ ਨੂੰ ਪਤਾ ਲੱਗ ਸਕੇ ਕਿ ਉਨ੍ਹਾਂ ਵਲੋਂ ਦਿੱਤਾ ਗਿਆ ਦਾਨ ਕਿਵੇਂ ਇਸਤੇਮਾਲ ਕੀਤਾ ਗਿਆ ਹੈ। ਕਾਂਗਰਸ ਆਗੂਆਂ ਨੇ ਜਵਾਬਦੇਹੀ ਤੈਅ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਭਾਵੇਂ ਉਸਦਾ ਅਹੁਦਾ ਜਾਂ ਪ੍ਰਭਾਵ ਕੁਝ ਵੀ ਹੋਵੇ, ਜ਼ਿੰਮੇਵਾਰ ਵਿਅਕਤੀ ਦਾ ਨਾਂਅ ਸਾਹਮਣੇ ਆਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅਮਰੀਕੀ ਸੈਨਿਕਾਂ ਦੀ ਮੌਤ ਦੇ ਜਵਾਬ ’ਚ ਅਮਰੀਕਾ ਵਲੋਂ ਈਰਾਨ ’ਤੇ ਹਮਲੇ ਅਗਲੀ ਖ਼ਬਰ ਮੱਧ ਪ੍ਰਦੇਸ਼ ਕੈਬਨਿਟ ਨੇ ਯੂ.ਸੀ.ਸੀ. ਬਿੱਲ ਦੇ ਖਰੜੇ ਨੂੰ ਦਿੱਤੀ ਪ੍ਰਵਾਨਗੀ
Ad Position 24
No active advertisement