03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਜੰਮੂ-ਕਸ਼ਮੀਰ ਨੂੰ ਮੁੜ ਰਾਜ ਦਾ ਦਰਜਾ ਦਿਵਾਉਣ ਲਈ ਨੈਸ਼ਨਲ ਕਾਨਫ਼ਰੰਸ ਵਲੋਂ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 21-07-2026
ਨਵੀਂ ਦਿੱਲੀ, 20 ਜੁਲਾਈ (ਪੀ.ਟੀ.ਆਈ)-ਜੰਮੂ-ਕਸ਼ਮੀਰ ਨੂੰ ਮੁੜ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫਾਰੂਖ਼ ਅਬਦੁੱਲਾ, ਮੁੱਖ ਮੰਤਰੀ ਉਮਰ ਅਬਦੁੱਲਾ, ਮੰਤਰੀਆਂ, ਵਿਧਾਇਕਾਂ ਅਤੇ ਪਾਰਟੀ ਦੇ ਕਾਰਕੁੰਨਾਂ ਨੇ ਨਵੀਂ ਦਿੱਲੀ ਵਿਖੇ ਪ੍ਰਦਰਸ਼ਨ ਕੀਤਾ। ਉਨ੍ਹਾਂ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਤੁਰੰਤ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਕੀਤੀ। ਸਵੇਰੇ ਜੰਮੂ ਤੋਂ ਪਹੁੰਚੇ ਮੁੱਖ ਮੰਤਰੀ ਉਮਰ ਅਬਦੁੱਲਾ, ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਲਈ ਭਾਰੀ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਕਾਰਨ ਜੰਤਰ-ਮੰਤਰ ਵਿਖੇ ਵਿਰੋਧ ਸਥਾਨ ’ਤੇ ਨਹੀਂ ਪਹੁੰਚ ਸਕੇ। ਨੈਸ਼ਨਲ ਕਾਨਫ਼ਰੰਸ ਦੇ ਲਗਭਗ 100 ਪ੍ਰਦਰਸ਼ਨਕਾਰੀਆਂ ਦਾ ਸਮੂਹ ‘ਆਪਣਾ ਵਾਅਦਾ ਪੂਰਾ ਕਰੋ’ ਅਤੇ ‘ਰਾਜ ਦਾ ਦਰਜਾ ਬਹਾਲ ਕਰੋ’ ਲਿਖੀਆਂ ਤਖ਼ਤੀਆਂ ਲੈ ਕੇ ਇਕੱਠੇ ਹੋਏ, ਰਾਜ ਦਾ ਦਰਜਾ ਬਹਾਲ ਕਰਨ ਵਿਚ ਦੇਰੀ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਸਨ। ਬਾਅਦ ’ਚ ਮੁੱਖ ਮੰਤਰੀ ਨੇ ਸੰਵਿਧਾਨ ਕਲੱਬ ਪਹੁੰਚਣ ਦੀ ਕੋਸ਼ਿਸ਼ ਕੀਤੀ, ਜਿਥੇ ਸੂਬੇ ਦਾ ਦਰਜਾ ਬਹਾਲ ਕਰਨ ਸੰਬੰਧੀ ਸੈਮੀਨਾਰ ਹੋਣਾ ਸੀ, ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ‘ਸੂਬੇ ਦਾ ਦਰਜਾ ਬਹਾਲ ਕਰੋ’ ਲਿਖੀ ਜੈਕੇਟ ਪਾਈ ਉਮਰ ਅਬਦੁੱਲਾ ਅਸ਼ੋਕ ਮਾਰਗ ’ਤੇ ਫੁੱਟਪਾਥ ’ਤੇ ਬੈਠ ਗਏ, ਜਿਥੇ ਸੀ.ਜੇ.ਪੀ ਦੇ ਵਿਰੋਧ ਪ੍ਰਦਰਸ਼ਨ ’ਚ ਸ਼ਾਮਿਕ ਕੁਝ ਨੌਜਵਾਨ ਵੀ ਉਨ੍ਹਾਂ ਨਾਲ ਸ਼ਾਮਿਲ ਹੋ ਗਏ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਸੰਵਿਧਾਨ ਕਲੱਬ ਦੇ ਨੇੜੇ ਵਧ ਰਹੀ ਭੀੜ ਨੂੰ ਖਿੰਡਾਉਣ ਲਈ ਪੁਲਿਸ ਨੇ ਹੰਝੂ ਗੈਸ ਦੀ ਵਰਤੋਂ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਮਰ ਅਬਦੁੱਲਾ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਦਾ ਉਦੇਸ਼ ਕੇਂਦਰ ਨੂੰ ਸੰਸਦ ਦੇ ਦੋਵਾਂ ਸਦਨਾਂ ਅਤੇ ਸੁਪਰੀਮ ਕੋਰਟ ਦੇ ਸਾਹਮਣੇ ਕੀਤੇ ਗਏ ਸਪੱਸ਼ਟ ਵਾਅਦੇ ਪ੍ਰਤੀ ਜਵਾਬਦੇਹ ਬਣਾਉਣਾ ਸੀ। ਉਨ੍ਹਾਂ ਪੁਲਿਸ ਕਾਰਵਾਈ ਦੀ ਨਿੰਦਾ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਐਂਡੀ ਬਰਨਹਮ ਯੂ.ਕੇ. ਦੇ ਨਵੇਂ ਪ੍ਰਧਾਨ ਮੰਤਰੀ ਬਣੇ ਅਗਲੀ ਖ਼ਬਰ ਐਸ.ਆਈ.ਟੀ. ਅੱਗੇ ਪੇਸ਼ ਹੋਏ ਸੁਖਬੀਰ ਜਾਂਚ ਨੂੰ ਦੱਸਿਆ ਸਿਆਸੀ ਡਰਾਮਾ
Ad Position 24
No active advertisement