02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪੁਲਿਸ ’ਤੇ ਵਧੀਕੀਆਂ ਦਾ ਦੋਸ਼

Ad Position 21
No active advertisement
ਅਜੀਤ ਡੈਸਕ 21-07-2026

ਨਵੀਂ ਦਿੱਲੀ, 20 ਜੁਲਾਈ (ਪੀ.ਟੀ.ਆਈ.)- ਕਾਕਰੋਚ ਜਨਤਾ ਪਾਰਟੀ (ਸੀ.ਜੇ.ਪੀ.) ਨੇ ਸੋਮਵਾਰ ਨੂੰ ਦਿੱਲੀ ਪੁਲਿਸ ’ਤੇ ਆਪਣੇ ‘ਸੰਸਦ ਚਲੋ’ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਵਿਰੁੱਧ ਬਹੁਤ ਜ਼ਿਆਦਾ ਤਾਕਤ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਕਈ ਵਿਦਿਆਰਥੀ ਜ਼ਖ਼ਮੀ ਹੋਏ ਤੇ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਜੇ. ਅੰਗਮੋ ਨੂੰ ਧੱਕਾ ਦਿੱਤਾ ਗਿਆ । ਸੰਗਠਨ ਦੇ ਜੰਤਰ-ਮੰਤਰ ’ਤੇ ਸਟੇਜ ਨੂੰ ਢਾਹ ਦੇਣ ਤੋਂ ਬਾਅਦ ਕੇਰਲ ਹਾਊਸ ਨੇੜੇ ਧਰਨਾ ਜਾਰੀ ਰੱਖਿਆ । ਪੁਲਿਸ ਨੇ ਹਾਲਾਂਕਿ ਇਸ ਦੋਸ਼ ਨੂੰ ਰੱਦ ਕਰ ਦਿੱਤਾ ਕਿ ਅੰਗਮੋ ’ਤੇ ਹਮਲਾ ਕੀਤਾ ਗਿਆ ਸੀ, ਇਹ ਪੂਰੀ ਤਰ੍ਹਾਂ ਝੂਠਾ ਤੇ ਗੁੰਮਰਾਹਕੁੰਨ ਹੈ ।
ਜੰਤਰ ਮੰਤਰ ’ਤੇ ਪ੍ਰਦਰਸ਼ਨ ਮੁੜ ਸ਼ੁਰੂ
ਕਾਕਰੋਚ ਜਨਤਾ ਪਾਰਟੀ ਨੇ ਦਿੱਲੀ ਦੇ ਜੰਤਰ ਮੰਤਰ ’ਤੇ ਸੋਮਵਾਰ ਰਾਤ 11 ਵਜੇ ਦੇ ਕਰੀਬ ਪ੍ਰਦਰਸ਼ਨ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕਾਕਰੋਚ ਪਾਰਟੀ ਦੇ ਕਾਰਕੁਨਾਂ ਵਲੋਂ ਸਵੇਰ ਤੋਂ ਸ਼ਾਮ ਤਕ ਸੰਸਦ ਭਵਨ ਤੱਕ ਕਈ ਵਾਰ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਤੇ ਹੰਝੂ ਗੈਸ ਦੇ ਗੋਲੇ ਦਾਗੇ ਪਰ ਪ੍ਰਦਰਸ਼ਨਕਾਰੀ ਮੁੜ ਜੰਤਰ ਮੰਤਰ ’ਤੇ ਡਟ ਗਏ ਹਨ। ਜਾਣਕਾਰੀ ਅਨੁਸਾਰ ਕਾਕਰੋਚ ਜਨਤਾ ਪਾਰਟੀ ਦੇ ਕਾਰਕੁਨਾਂ ਤੇ ਹੋਰਾਂ ਨੇ ਮੁੜ ਤੋਂ ਜੰਤਰ ਮੰਤਰ ’ਤੇ ਪੁੱਜ ਕੇ ਸਟੇਜ ਬਣਾਈ ਤੇ ਉਥੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਪੁਲਿਸ ਕਾਰਵਾਈ ਦਾ ਹਵਾਲਾ ਦਿੰਦੇ ਹੋਏ ਵਾਂਗਚੁਕ ਭੁੱਖ ਹੜਤਾਲ ਜਾਰੀ ਰੱਖਣਗੇ ਅਗਲੀ ਖ਼ਬਰ ਦਿੱਲੀ ਹਾਈ ਕੋਰਟ ਨੇ ਵਾਂਗਚੁਕ ਦੀਆਂ ਮੈਡੀਕਲ ਰਿਪੋਰਟਾਂ ਮੰਗੀਆਂ
Ad Position 24
No active advertisement