10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

1996 ਰਾਜਸਥਾਨ ਧਮਾਕਾ: ਸੁਪਰੀਮ ਕੋਰਟ ਵਲੋਂ ਦੋਸ਼ੀ ਦੀ ਮੌਤ ਦੀ ਸਜ਼ਾ ਰੱਦ , ਉਮਰ ਕੈਦੀ ਨੂੰ ਕੀਤਾ ਬਰੀ

Ad Position 21
No active advertisement
ਅਜੀਤ ਡੈਸਕ 22-07-2026
ਨਵੀਂ ਦਿੱਲੀ, 21 ਜੁਲਾਈ (ਪੀ.ਟੀ.ਆਈ.)-1996 ’ਚ ਰਾਜਸਥਾਨ ਦੇ ਦੌਸਾ ਜ਼ਿਲ੍ਹੇ ’ਚ ਹੋਏ ਬੱਸ ਧਮਾਕੇ ’ਚ 14 ਲੋਕਾਂ ਦੀ ਹੋਈ ਮੌਤ ਤੋਂ ਤਿੰਨ ਦਹਾਕੇ ਬਾਅਦ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਕ ਦੋਸ਼ੀ ਦੀ ਮੌਤ ਦੀ ਸਜ਼ਾ ਰੱਦ ਕਰ ਦਿੱਤੀ ਅਤੇ ਇਕ ਵਿਸ਼ੇਸ਼ ਅਦਾਲਤ ’ਚ ਨਵੇਂ ਸਿਰਿਓਂ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ। ਅਦਾਲਤ ਨੇ ਉਮਰ ਕੈਦ ਦੀ ਸਜ਼ਾ ਪਾਉਣ ਵਾਲੇ ਇਕ ਵਿਅਕਤੀ ਨੂੰ ਵੀ ਬਰੀ ਕਰ ਦਿੱਤਾ ਅਤੇ 6 ਹੋਰਾਂ ਨੂੰ ਬਰੀ ਕਰਨ ਦੇ ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੂਬਾ ਸਰਕਾਰ ਦੀਆਂ ਅਪੀਲਾਂ ਨੂੰ ਖ਼ਾਰਜ ਕਰ ਦਿੱਤਾ। ਜਸਟਿਸ ਵਿਕਰਮ ਨਾਥ, ਸੰਜੇ ਕਰੋਲ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀ ਅਬਦੁਲ ਹਮੀਦ ਦੇ ਮਾਮਲੇ ’ਚ ਰਾਜਸਥਾਨ ਹਾਈ ਕੋਰਟ ਦੇ 2019 ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਇਕ ਸਾਲ ਦੇ ਅੰਦਰ ਮੁਕੱਦਮਾ ਪੂਰਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸਿੱਕਮ ’ਚ ਨਿਰਮਾਣ ਅਧੀਨ ਸੁਰੰਗ ਢਹਿਣ ਨਾਲ 20 ਮੌਤਾਂ ਅਗਲੀ ਖ਼ਬਰ ਭਾਰਤ ਵਲੋਂ ਆਪਣੀ ਪਹਿਲੀ ਡੇਂਗੂ ਵੈਕਸੀਨ ਨੂੰ ਮਨਜ਼ੂਰੀ
Ad Position 24