10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ 6 ਸਾਲਾਂ ਲਈ ਕੀਤਾ ਬਾਹਰ

Ad Position 21
No active advertisement
ਅਜੀਤ ਡੈਸਕ 22-07-2026
ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਗੱਠਜੋੜ ਦਾ ਐਲਾਨ ਕਰਨ ਤੋਂ ਤੁਰੰਤ ਕੁਝ ਸਮੇਂ ਬਾਅਦ ਹੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਜਥੇਦਾਰ ਇਕਬਾਲ ਸਿੰਘ ਝੂੰਦਾਂ ਦੀ ਮੁਢਲੀ ਮੈਂਬਰਸ਼ਿਪ 6 ਸਾਲਾਂ ਲਈ ਖਾਰਜ ਕਰ ਦਿੱਤੀ। ਪਾਰਟੀ ਦਾ ਕਹਿਣਾ ਹੈ ਕਿ ਝੂੰਦਾਂ ਨੇ ਅਨੁਸ਼ਾਸਨ ਦੀ ਉਲੰਘਣਾ ਕਰਦਿਆਂ ਸੰਗਠਨ ਦੇ ਅਧਿਕਾਰਤ ਫ਼ੈਸਲਿਆਂ ਤੋਂ ਬਾਹਰ ਜਾ ਕੇ ਕਾਰਵਾਈ ਕੀਤੀ, ਜਿਸ ਕਾਰਨ ਇਹ ਸਖ਼ਤ ਕਦਮ ਚੁੱਕਣਾ ਪਿਆ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਜਾਰੀ ਲਿਖਤੀ ਬਿਆਨ ’ਚ ਕਿਹਾ ਗਿਆ ਹੈ ਕਿ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਸਿਫ਼ਾਰਸ਼ ’ਤੇ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਢਲੀ ਮੈਂਬਰਸ਼ਿਪ ਤੋਂ 6 ਸਾਲਾਂ ਲਈ ਖਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਝੂੰਦਾਂ ਦੇ ਇਸ ਆਪਹੁਦਰੇ ਰਵੱਈਏ ਦਾ ਨੋਟਿਸ ਲੈਂਦਿਆਂ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਵਰਚੁਅਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਥੇਦਾਰ ਇਕਬਾਲ ਸਿੰਘ ਝੂੰਦਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ, ਜਿਸ ਨੂੰ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ 6 ਸਾਲਾਂ ਲਈ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦਾ ਫ਼ੈਸਲਾ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਿਅੰਕਾ ਨੂੰ ਮਿਲਣ ਲਈ ਥਾਣੇ ਪਹੁੰਚੀ ਸੋਨੀਆ ਗਾਂਧੀ ਅਗਲੀ ਖ਼ਬਰ ਸਿੱਕਮ ’ਚ ਨਿਰਮਾਣ ਅਧੀਨ ਸੁਰੰਗ ਢਹਿਣ ਨਾਲ 20 ਮੌਤਾਂ
Ad Position 24