ਪੁਲਿਸ ਕਾਰਵਾਈ ਤੋਂ ਭੱਜ ਰਹੇ ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਬੰਗਲਾ ਸਾਹਿਬ ’ਚ ਲਈ ਸ਼ਰਨ
ਅਜੀਤ ਡੈਸਕ
22-07-2026
ਨਵੀਂ ਦਿੱਲੀ, 21 ਜੁਲਾਈ (ਪੀ.ਟੀ.ਆਈ.)- ਸੰਸਦ ਵੱਲ ਮਾਰਚ ਦੌਰਾਨ ਪੁਲਿਸ ਵਲੋਂ ਸੀ.ਜੇ.ਪੀ. ’ਤੇ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਛੱਡੇ ਗਏ ਤਾਂ ਇਸ ਦੌਰਾਨ ਸੈਂਕੜੇ ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਰਨ ਲਈ। ਸੋਮਵਾਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਦੇ ਬਾਹਰ ਇੱਕ ਵੱਡੀ ਭੀੜ ਇਕੱਠੀ ਹੋ ਗਈ ਜਦੋਂ ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਕਾਂ ਨੇ ਅੰਦਰ ਸ਼ਰਨ ਮੰਗੀ । ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਲਾਹਕਾਰ ਪਰਮਜੀਤ ਸਿੰਘ ਚੰਡੋਕ ਨੇ ਮੰਗਲਵਾਰ ਨੂੰ ਕਿਹਾ ਕਿ ਇੱਥੇ ਸਾਰਿਆਂ ਦਾ ਸਵਾਗਤ ਹੈ ।