02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅਨੰਤਨਾਗ ’ਚ ਅੱਤਵਾਦੀ ਹਮਲਾ ਪੁਲਿਸ ਮੁਲਾਜ਼ਮ ਸ਼ਹੀਦ

Ad Position 21
No active advertisement
ਅਜੀਤ ਡੈਸਕ 23-07-2026

ਸ੍ਰੀਨਗਰ, 22 ਜੁਲਾਈ (ਪੀ.ਟੀ.ਆਈ.)-ਜੰਮੂ-ਕਸ਼ਮੀਰ ਦੇ ਅਨੰਤਨਾਗ ਸ਼ਹਿਰ ’ਚ ਪੁਲਿਸ ਦੇ ਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਅੱਤਵਾਦੀ ਹਮਲੇ ’ਚ ਇਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਦੁਪਹਿਰ ਕਰੀਬ 12.30 ਵਜੇ ਇਕ ਅੱਤਵਾਦੀ ਨੇ ਅਨੰਤਨਾਗ ਦੇ ਲਾਲ ਚੌਂਕ ਇਲਾਕੇ ’ਚ ਅਮਰਨਾਥ ਯਾਤਰਾ ਦੀ ਸੁਰੱਖਿਆ ਡਿਊਟੀ ’ਤੇ ਤਾਇਨਾਤ ਹੈੱਡ ਕਾਂਸਟੇਬਲ ’ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਹੈੱਡ ਕਾਂਸਟੇਬਲ ਆਸ਼ਿਕ ਹੁਸੈਨ ਕੁਰੈਸ਼ੀ (35) ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ, ਜਿਸ ਦੇ ਬਾਅਦ ਵੱਡੇ ਪੱਧਰ ’ਤੇ ਅੱਤਵਾਦ ਵਿਰੋਧੀ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਅਤੇ ਦਰਜਨਾਂ ਸ਼ੱਕੀ ਓਵਰਗਰਾਊਂਡ ਵਰਕਰਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ। ਲਸ਼ਕਰ-ਏ-ਤਾਇਬਾ ਦੇ ਇਕ ਸਹਿਯੋਗੀ ਅੱਤਵਾਦੀ ਸੰਗਠਨ ‘ਦਿ ਰੇਜ਼ਿਸਟੈਂਸ ਫਰੰਟ’ (ਟੀ.ਆਰ.ਐਫ.) ਨੇ ਇਕ ਸੋਸ਼ਲ ਮੀਡੀਆ ਪੋਸਟ ਰਾਹੀ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਮਲੇ ਦੇ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਫ਼ਰਾਰ ਹੋਏ ਅੱਤਵਾਦੀ ਦੀ ਭਾਲ ਲਈ ਵੱਡੇ ਪੱਧਰ ’ਤੇ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ। ਸੁਰੱਖਿਆ ਬਲਾਂ ਨੇ ਕਸ਼ਮੀਰ ਦੇ ਚਾਰ ਜ਼ਿਲ੍ਹਿਆਂ ਅਨੰਤਨਾਗ, ਪੁਲਵਾਮਾ, ਸ਼ੋਪੀਆ ਅਤੇ ਕੁਲਗਾਮ ’ਚ ਕਾਰਵਾਈ ਕਰਦਿਆਂ ਦਰਜਨਾਂ ਸ਼ੱਕੀ ਓਵਰਗਰਾਊਂਡ ਵਰਕਰਾਂ ਨੂੰ ਹਿਰਾਸਤ ’ਚ ਲੈ ਲਿਆ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਇਸ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਮਿਲੇਗੀ।ਉਨ੍ਹਾਂ ਕਿਹਾ ਕਿ ਹੈੱਡ ਕਾਂਸਟੇਬਲ ਆਸ਼ਿਕ ਹੁਸੈਨ ਕੁਰੈਸ਼ੀ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ। ਪੂਰਾ ਦੇਸ਼ ਸ਼ਹੀਦ ਦੇ ਪਰਿਵਾਰ ਨਾਲ ਖੜ੍ਹਾ ਹੈ। ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀ ਹਮਲੇ ਦੀ ਨਿੰਦਾ ਕੀਤੀ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਤੋਂ ਬਾਅਦ ਪੰਜਾਬ ’ਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਹੈ ‘ਆਪ’ ਸਰਕਾਰ-ਕੇਜਰੀਵਾਲ ਅਗਲੀ ਖ਼ਬਰ ਨੀਟ ’ਤੇ ਚਰਚਾ ਲਈ ਤਿਆਰ-ਸੜਕਾਂ ’ਤੇ ਪ੍ਰਦਰਸ਼ਨ ਦਾ ਕੋਈ ਫਾਇਦਾ ਨਹੀਂ-ਸਰਕਾਰ
Ad Position 24
No active advertisement