02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਿਦਿਆਰਥੀਆਂ ਤੋਂ ਮੁਆਫ਼ੀ ਮੰਗਣ ਪ੍ਰਧਾਨ ਮੰਤਰੀ, ਧਰਮਿੰਦਰ ਪ੍ਰਧਾਨ ਦੇਵੇ ਅਸਤੀਫ਼ਾ-ਰਾਹੁਲ

Ad Position 21
No active advertisement
ਅਜੀਤ ਡੈਸਕ 23-07-2026

ਕਿਹਾ, 10 ਸਾਲਾਂ ’ਚ 152 ਤੋਂ ਜ਼ਿਆਦਾ ਪੇਪਰ ਲੀਕ ਹੋਏ
ਨਵੀਂ ਦਿੱਲੀ, 22 ਜੁਲਾਈ (ਜਗਤਾਰ ਸਿੰਘ)-ਨੀਟ ਪੇਪਰ ਲੀਕ ਤੇ ਪ੍ਰਦਰਸ਼ਨਕਾਰੀਆਂ ਵਿਦਿਆਰਥੀਆਂ ’ਤੇ ਪੁਲਿਸ ਦੁਆਰਾ ਕੀਤੇ ਲਾਠੀਚਾਰਜ ਨੂੰ ਲੈ ਕੇ ਸਰਕਾਰ ਨੂੰ ਘੇਰਦੇ ਹੋਏ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਇਸ ਪੂਰੇ ਮਾਮਲੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦਿਆਰਥੀਆਂ ਕੋਲੋਂ ਮੁਆਫ਼ੀ ਮੰਗਣ ਤੇ ਦੇਸ਼ ਨੂੰ ਆਖਣ ਕਿ ਉਨ੍ਹਾਂ ਕੋਲੋਂ ਗ਼ਲਤੀ ਹੋਈ ਹੈ । ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਰਾਹੁਲ ਗਾਂਧੀ ਨੇ ਮੋਦੀ ਦੀ ਮੁਆਫ਼ੀ ਤੋਂ ਇਲਾਵਾ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ । ਇਸ ਦੇ ਨਾਲ ਹੀ ਵਿਦਿਆਰਥੀਆਂ ’ਤੇ ਲਾਠੀਚਾਰਜ ਤੇ ਵਧੀਕੀਆਂ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ। ਰਾਹੁਲ ਨੇ ਸੀ.ਜੇ.ਪੀ. ਦੇ ਸੰਸਦ ਮਾਰਚ ’ਚ ਸ਼ਾਮਿਲ ਵਿਦਿਆਰਥੀਆਂ ਦੇ ਵੀਡੀਓ ਚਲਾ ਕੇ ਵਿਖਾਏ ਤੇ ਪੁੱਛਿਆ, ਕੀ ਪੁਲਿਸ ਤੇ ਸੁਰੱਖਿਆ ਬਲਾਂ ਦੁਆਰਾ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨਾ ਜਾਇਜ਼ ਹੈ ? ਪੇਪਰ ਲੀਕ ਦੇ ਅੰਕੜਿਆਂ ਨਾਲ ਜੁੜੀ ਇਕ ਹੋਰ ਵੀਡੀਓ ਵਿਖਾਉਂਦੇ ਹੋਏ ਉਨ੍ਹਾਂ ਕਿਹਾ ਕਿ ਹੁਣ ਤੱਕ 152 ਤੋਂ ਜ਼ਿਆਦਾ ਪੇਪਰ ਲੀਕ ਹੋਏ ਹਨ, ਜਿਸ ਨਾਲ 7.5 ਕਰੋੜ ਵਿਦਿਆਰਥੀ ਪ੍ਰਭਾਵਿਤ ਹੋਏ, ਪਰ ਪੇਪਰ ਲੀਕ ਕਰਨ ਵਾਲੇ ਕਿਸੇ ਨੂੰ ਸਜ਼ਾ ਨਹੀਂ ਮਿਲੀ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਤੋਂ ਬਾਅਦ ਕਾਂਗਰਸ ਤੇ ਭਾਜਪਾ ਆਹਮੋ-ਸਾਹਮਣੇ ਅਗਲੀ ਖ਼ਬਰ ਦਿੱਲੀ ਤੋਂ ਬਾਅਦ ਪੰਜਾਬ ’ਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਹੈ ‘ਆਪ’ ਸਰਕਾਰ-ਕੇਜਰੀਵਾਲ
Ad Position 24
No active advertisement