ਨਵੀਂ ਦਿੱਲੀ, 24 ਜੁਲਾਈ (ਏਜੰਸੀ)-ਸਰਕਾਰ ਨੇ ਲੋਕ ਸਭਾ ਦੱਸਿਆ ਕਿ ‘ਸੁਸਾਇਟੀ ਆਫ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਪੈਟਰੋਲ ’ਚ ਈਥਾਨੌਲ ਮਿਲਾਉਣ ਦੀ ਵਜ੍ਹਾ ਨਾਲ ਵੱਡੇ ਪੱਧਰ ’ਤੇ ਗੱਡੀ ਦਾ ਇੰਜਣ ਖਰਾਬ ਹੋਣ ਜਾਂ ਬੰਦ ਹੋ ਜਾਣ ਦੀ ਕੋਈ ਸਮੱਸਿਆ ਸਾਹਮਣੇ ਨਹੀਂ ਆਈ ਹੈ। ਲੋਕ ਸਭਾ ’ਚ ਇਕ ਸਵਾਲ ਦੇ ਲਿਖਤੀ ਜਵਾਬ ’ਚ, ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਇਹ ਗੱਲ ਆਖੀ। ਉਨ੍ਹਾਂ ਨੇ ਕਿਹਾ ਕਿ ਇੰਜਣ ਦੇ ਕੰਮ ਕਰਨ ਤੇ ਗੱਡੀ ਦੀ ਮਾਈਲੇਜ ਨਾਲ ਜੁੜੀਆਂ ਕੁਝ ਚਿੰਤਾਵਾਂ ਜ਼ਿਆਦਾਤਰ ਜਨਤਕ ਟਿੱਪਣੀਆਂ ਅਤੇ ਸੋਸ਼ਲ ਮੀਡੀਆ ’ਤੇ ਚਰਚਾ ਦੇ ਰਾਹੀਂ ਸਾਹਮਣੇ ਆ ਰਹੀਆਂ ਹਨ।