ਪ੍ਰਧਾਨ ਮੰਤਰੀ ਵਲੋਂ ਦੂਜੀ ਵੀਡੀਓ ਜਾਰੀ
ਅਜੀਤ ਡੈਸਕ
25-07-2026
ਚੰਡੀਗੜ੍ਹ, 24 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੂਜੀ ਰਾਤ ਇਕ ਹੋਰ ਵੀਡੀਓ ਜਾਰੀ ਕੀਤੀ ਹੈ, ਜਿਸ ’ਚ ਉਨ੍ਹਾਂ ਨੇ ਕਿਹਾ ਕਿ ਪਹਿਲੀ ਵੀਡੀਓ ਸੰਬੰਧੀ ਉਨ੍ਹਾਂ ਕੋਲ ਕਈ ਸਾਕਾਰਾਤਮਕ ਸੁਝਾਅ ਆਏ ਹਨ, ਜਿਸ ਲਈ ਉਨ੍ਹਾਂ ਧੰਨਵਾਦ ਕੀਤਾ ਹੈ। ਇਹ ਵੀਡੀਓ ਇੰਸਟਾਗਰਾਮ ’ਤੇ ਜਾਰੀ ਕੀਤੀ ਗਈ ਹੈ। ਵੀਡੀਓ ਜਾਰੀ ਕਰਦਿਆਂ ਮੋਦੀ ਨੇ ਕਿਹਾ ਕਿ ਇਸ ਜ਼ਰੀਏ ਕੱਲ੍ਹ ਦੇਰ ਰਾਤ ਤੁਹਾਨੂੰ ਮਿਲਣ ਦਾ ਮੌਕਾ ਮਿਲਿਆ। ਬੀਤੇ ਕੱਲ੍ਹ ਦੀ ਵੀਡੀਓ ਨੂੰ ਹਾਂ-ਪੱਖੀ ਹੁੰਗਾਰਾ ਮਿਲਿਆ ਹੈ। ਬੀਤੀ ਅੱਧੀ ਰਾਤ ਨੂੰ ਬਣਾਈ ਰੀਲ ਦੇ ਸੰਦੇਸ਼ ’ਚ ਉਨ੍ਹਾਂ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਪੇਪਰ ਲੀਕ ਰੋਕਣ ਲਈ ਸੰਸਦ ਦੇ ਚੱਲ ਰਹੇ ਮੌਨਸੂਨ ਇਜਲਾਸ ਦੌਰਾਨ ਨਵਾਂ ਅਤੇ ਸਖ਼ਤ ਕਾਨੂੰਨ ਪੇਸ਼ ਕਰਨ ਜਾ ਰਹੀ ਹੈ। ਇਸ ਬਿੱਲ ਦੇ ਖਰੜੇ ਵਿਚ ਪ੍ਰੀਖਿਆ ਪੇਪਰ ਲੀਕ ਕਰਨ ਵਾਲੇ ਦੋਸ਼ੀਆਂ ਲਈ ਸਖ਼ਤ ਤੋਂ ਸਖ਼ਤ ਸਜ਼ਾਵਾਂ ਅਤੇ ਮਾਮਲਿਆਂ ਦੀ ਜਲਦੀ ਸੁਣਵਾਈ ਲਈ ਫਾਸਟ-ਟਰੈਕ ਅਦਾਲਤਾਂ ਦੀ ਸਥਾਪਨਾ ਕਰਨ ਦੀ ਵਿਸ਼ੇਸ਼ ਤਜਵੀਜ਼ ਰੱਖੀ ਗਈ ਹੈ।