02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਨਵੀਂ ਦਿੱਲੀ ਮੈਟਰੋ ਰੇਲਵੇ ਸਟੇਸ਼ਨ ਵੀ ਕੀਤਾ ‘ਬੰਦ’

Ad Position 21
No active advertisement
ਅਜੀਤ ਡੈਸਕ 25-07-2026
ਜੰਤਰ ਮੰਤਰ ਵਿਖੇ ਕਾਕਰੋਚ ਪਾਰਟੀ ਦੇ ਪ੍ਰਦਰਸ਼ਨ ਕਾਰਨ ਪਿਛਲੇ ਕੁਝ ਦਿਨਾਂ ਤੋਂ ਸੁਰੱਖਿਆ ਦੇ ਮੱਦੇਨਜ਼ਰ 16 ਮੈਟਰੋ ਸਟੇਸ਼ਨ ਬੰਦ ਰੱਖੇ ਜਾ ਰਹੇ ਹਨ। ਹਾਲਾਂਕਿ ਵੀਰਵਾਰ ਨੂੰ ਬੰਦ ਸਟੇਸ਼ਨਾਂ ਦੀ ਗਿਣਤੀ 17 ਕਰ ਦਿੱਤੀ ਗਈ ਅਤੇ ਹੁਣ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਮੈਟਰੋ ਰੇਲਵੇ ਸਟੇਸ਼ਨ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਮੈਟਰੋ ਨੂੰ ਦਿੱਲੀ ਦੀ ਜੀਵਨ ਰੇਖਾ ਮੰਨਿਆ ਜਾਂਦਾ ਹੈ, ਜਿਸ ਕਰਕੇ ਸਟੇਸ਼ਨ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਵਲੋਂ ਸ਼ੁੱਕਰਵਾਰ ਨੂੰ ਕੁੱਲ 18 ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਹਨ, ਜਿਨ੍ਹਾਂ ’ਚ ਨਵੀਂ ਦਿੱਲੀ ਰੇਲਵੇ ਸਟੇਸ਼ਨ, ਰਾਜੀਵ ਚੌਕ, ਮੰਡੀ ਹਾਊਸ, ਪਟੇਲ ਚੌਕ, ਰਾਮ ਕ੍ਰਿਸ਼ਨ ਆਸ਼ਰਮ ਮਾਰਗ, ਬਾਰਾਖੰਬਾ ਰੋਡ, ਸੁਪਰੀਮ ਕੋਰਟ, ਮੰਡੀ ਹਾਊਸ, ਆਈ.ਟੀ.ਓ., ਦਿੱਲੀ ਗੇਟ ਤੇ ਖਾਨ ਮਾਰਕੀਟ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਜੰਤਰ-ਮੰਤਰ ਤੋਂ ਮਿਲੇ ਬੂਸਟਰ ਨੂੰ ਕਿੰਨਾ ਕੈਸ਼ ... ਅਗਲੀ ਖ਼ਬਰ ਇਹ ਭੁੱਖ ਹੜਤਾਲ ਦਾ ਅੰਤ ਨਹੀਂ, ਜਵਾਬਦੇਹੀ ਦੀ ਸ਼ੁਰੂਆਤ ਹੈ-ਸੋਨਮ ਵਾਂਗਚੁਕ
Ad Position 24
No active advertisement