ਨਵੀਂ ਦਿੱਲੀ, 25 ਜੁਲਾਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ’ਤੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ ਹੈ । ਦੇਸ਼ ਦੇ ਨੌਜਵਾਨਾਂ ਦਾ ਸੰਘਰਸ਼ ਰੰਗ ਲਿਆਇਆ । ਦੇਸ਼ ਦੇ ਲੋਕਾਂ ਨੂੰ ਉਮੀਦ ਹੈ ਕਿ ਸਰਕਾਰ ਪ੍ਰੀਖਿਆ ਪ੍ਰਣਾਲੀ ਵਿਚ ਸੁਧਾਰ ਕਰਕੇ ਫਿਰ ਕਦੇ ਪੇਪਰ ਲੀਕ ਨਹੀਂ ਹੋਣ ਦੇਵੇਗੀ ਤੇ ਸਾਡੇ ਬੱਚਿਆਂ ਨੂੰ ਕਦੇ ਖੁਦਕੁਸ਼ੀ ਨਹੀਂ ਕਰਨੀ ਪਵੇਗੀ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡੇ ਦੇਸ਼ ਦੇ ਨੌਜਵਾਨਾਂ ਅਤੇ ਜੈਨ-ਜੀ ਨੂੰ ਬਹੁਤ-ਬਹੁਤ ਵਧਾਈ।
ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ- ਕੇਜਰੀਵਾਲ
ਅਜੀਤ ਡੈਸਕ
26-07-2026