03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਭਾਰਤ ਲਿਆਂਦਾ

Ad Position 21
No active advertisement
ਅਜੀਤ ਡੈਸਕ 26-07-2026

ਚੰਡੀਗੜ੍ਹ, 25 ਜੁਲਾਈ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਅੰਤਰ-ਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ‘ਓਵਰਸੀਜ਼ ਫਿਊਜ਼ੀਟਿਵ ਟਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ’ (ਓ.ਐਫ.ਟੀ.ਈ.ਸੀ.) ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਇੰਡੋਨੇਸ਼ੀਆ ਦੇ ਜਕਾਰਤਾ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਦੀ ਹਵਾਲਗੀ ਲੈਣ ਵਿਚ ਕਾਮਯਾਬੀ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਜੋਬਨ ਬਿੱਲਾ ਨੂੰ 20 ਜੁਲਾਈ ਨੂੰ ਇੰਡੋਨੇਸ਼ੀਆ ਵਿਖੇ ਹਿਰਾਸਤ ’ਚ ਲੈਣ ਉਪਰੰਤ ਭਾਰਤ ਰਵਾਨਾ ਕਰ ਦਿੱਤਾ ਗਿਆ ਸੀ ਅਤੇ ਪੰਜਾਬ ਪੁਲਿਸ ਨੇ ਜੋਬਨ ਨੂੰ ਮੁੰਬਈ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ ਤੇ ਹੁਣ ਉਸ ਨੂੰ ਹੋਰ ਜਾਂਚ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਇਹ ਕਾਰਵਾਈ ‘ਆਪ੍ਰੇਸ਼ਨ ਨੋਮੈਡ ਹੰਟ’ ਜੋ ਕਿ 6 ਮਹੀਨੇ ਲੰਬਾ ਖੁਫੀਆ ਅੰਤਰਰਾਸ਼ਟਰੀ ਖੋਜਬੀਨ ਮਿਸ਼ਨ ਸੀ, ਜਿਸ ਤਹਿਤ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਨਿਰੰਤਰ ਨਿਗਰਾਨੀ, ਰਣਨੀਤਕ ਖੁਫੀਆ ਜਾਣਕਾਰੀ ਜੁਟਾਉਣਾ ਅਤੇ ਰਾਸ਼ਟਰੀ ਅਤੇ ਕੌਮਾਂਤਰੀ ਏਜੰਸੀਆਂ ਦੇ ਨੇੜਲੇ ਤਾਲਮੇਲ ਨਾਲ ਕੰਮ ਕਰਨਾ ਸ਼ਾਮਿਲ ਹੈ, ਦੀ ਸਫਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਜੋਬਨ ਬਿੱਲਾ ਕਤਲ, ਇਰਾਦਾ ਕਤਲ, ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਦੇ ਅਪਰਾਧਾਂ ਸਮੇਤ ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਹੈ। ਜਾਣਕਾਰੀ ਅਨੁਸਾਰ ਜੋਬਨ ਬਿੱਲਾ 9 ਜਨਵਰੀ, 2025 ਨੂੰ ਗੋਰਖਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਜਾਅਲੀ ਵੇਰਵਿਆਂ ਰਾਹੀਂ ਤਿਆਰ ਕੀਤੇ ਪਾਸਪੋਰਟ ਨੂੰ ਵਰਤ ਕੇ ਵਿਦੇਸ਼ ਭੱਜ ਗਿਆ ਸੀ। ਪਾਸਪੋਰਟ 8 ਮਾਰਚ, 2024 ਨੂੰ ਉੱਤਰ ਪ੍ਰਦੇਸ਼ ਦੇ ਲਖਨਊ ਤੋਂ ਜਾਰੀ ਕੀਤਾ ਗਿਆ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਜੋਬਨ ਬਿੱਲਾ ਗ੍ਰਿਫ਼ਤਾਰੀ ਤੋਂ ਬਚਣ ਲਈ ਵੱਖ-ਵੱਖ ਦੇਸ਼ਾਂ ਤੋਂ ਆਪਣੇ ਗ਼ੈਰ-ਕਾਨੂੰਨੀ ਕੰਮ ਚਲਾ ਰਿਹਾ ਸੀ। ਜੋਬਨ ਪਹਿਲਾਂ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਵਿਚ ਲੁਕਿਆ ਹੋਇਆ ਸੀ, ਜਿਥੋਂ ਉਹ ਜਾਰਜੀਆ ਚਲਾ ਗਿਆ ਅਤੇ ਫਿਰ ਅੱਗੇ ਜਾਰਜੀਆ ਤੋਂ ਇੰਡੋਨੇਸ਼ੀਆ ਪਹੁੰਚ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਜੋਬਨ ਬਿੱਲਾ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ। ਇਸ ਤੋਂ ਇਲਾਵਾ ਪੰਜ ਇੰਟਰਪੋਲ ਰੈਫ਼ਰੈਂਸ ਵੀ ਜਾਰੀ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ ‘ਆਪ੍ਰੇਸ਼ਨ ਨੋਮੈਡ ਹੰਟ’ ਏ.ਡੀ.ਜੀ.ਪੀ. (ਏ.ਜੀ.ਟੀ.ਐਫ.) ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਐਸ.ਪੀ. ਏ.ਜੀ.ਟੀ.ਐਫ./ਓ.ਐਫ.ਟੀ.ਈ.ਸੀ. ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਚਲਾਇਆ ਗਿਆ। ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਕਿਹਾ ਕਿ ਮੁਲਜ਼ਮ ਜੋਬਨ ਬਿੱਲਾ, ਪੰਜਾਬ ਵਿਚ ਦਰਜ ਚਾਰ ਕਤਲ ਮਾਮਲਿਆਂ ਵਿਚ ਲੋੜੀਂਦਾ ਸੀ, ਜਿਸ ਵਿਚ ਮਈ 2023 ’ਚ ਪਿੰਡ ਸਠਿਆਲਾ ਅੰਮ੍ਰਿਤਸਰ ਵਿਚ ਜਰਨੈਲ ਸਿੰਘ ਦਾ ਕਤਲ, ਜਨਵਰੀ 2024 ਵਿਚ ਦੀਪੂ ਅਜਨਾਲਾ ਦਾ ਕਤਲ, ਮਾਰਚ 2025 ਵਿਚ 12 ਸਾਲਾ ਲੜਕੇ ਗੁਰਸੇਵਕ ਸਿੰਘ ਦਾ ਕਤਲ ਅਤੇ ਮਾਰਚ 2025 ਵਿਚ ਹੀ ਵਿੱਕੀ ਚੁੱਘ ਦੀ ਹੱਤਿਆ ਸ਼ਾਮਿਲ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੋਗਾ ਵਿਖੇ ਕੈਪੀਟੋਲ ਹਸਪਤਾਲ ਦਾ ਉਦਘਾਟਨ ਅਗਲੀ ਖ਼ਬਰ ਹੁਣ ਸਰਕਾਰ ਨੂੰ ਹਟਾਉਣ ਦਾ ਸਮਾਂ ਆ ਗਿਆ ਹੈ-ਰਾਹੁਲ
Ad Position 24
No active advertisement