02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਰਾਹੁਲ ਵਲੋਂ ਅਮਿਤ ਸ਼ਾਹ ਨੂੰ ਪੱਤਰ

Ad Position 21
No active advertisement
ਅਜੀਤ ਡੈਸਕ 27-07-2026

ਵਿਦਿਆਰਥੀਆਂ ’ਤੇ ਘਿਨਾਉਣੇ ਹਮਲੇ ਲਈ ਜਵਾਬਦੇਹੀ ਦੀ ਕੀਤੀ ਮੰਗ
ਨਵੀਂ ਦਿੱਲੀ, 26 ਜੁਲਾਈ (ਏਜੰਸੀ)-ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਹੋਏ ਘਿਨਾਉਣੇ ਹਮਲੇ ਲਈ ਜਵਾਬਦੇਹੀ ਦੀ ਮੰਗ ਕੀਤੀ ਹੈ ਅਤੇ ਪੁੱਛਿਆ ਕਿ ਕੀ ਉਨ੍ਹਾਂ ਨੌਜਵਾਨਾਂ ਦੇ ਖ਼ਿਲਾਫ਼ ਪੈਲੇਟ ਗੰਨ ਸਮੇਤ ‘ਜਾਨਲੇਵਾ ਬਲ’ ਨੂੰ ਮਨਜ਼ੂਰੀ ਦਿੱਤੀ ਸੀ। ਪੱਤਰ ’ਚ ਰਾਹੁਲ ਨੇ ਕਿਹਾ ਕਿ ਦੇਸ਼ ਜਵਾਬ ਮੰਗ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋਕਤੰਤਰ ’ਚ ਸ਼ਾਂਤੀਪੂਰਨ ਵਿਰੋਧ ਜ਼ਰੂਰੀ ਹੈ ਅਤੇ ਪ੍ਰਦਰਸ਼ਨਕਾਰੀਆਂ ਦੀ ਸੁਰੱਖਿਆ ਕਰਨਾ ਤੇ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। 25 ਜੁਲਾਈ ਦੇ ਆਪਣੇ ਪੱਤਰ ’ਚ ਰਾਹੁਲ ਨੇ ਕਿਹਾ ਕਿ ਸਾਡੇ ਵਿਦਿਆਰਥੀ ਇਕ ਨਿਰਪੱਖ ਤੇ ਜਵਾਬਦੇਹ ਸਿੱਖਿਆ ਪ੍ਰਣਾਲੀ ਦੀ ਮੰਗ ਕਰ ਰਹੇ ਸਨ, ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਸੁਰੱਖਿਆ ਬਲਾਂ ਨੇ ਉਨ੍ਹਾਂ ’ਤੇ ਅੰਨ੍ਹੇਵਾਹ ਤਾਕਤ ਦੀ ਵਰਤੋਂ ਕੀਤੀ, ਜਿਸ ’ਚ ਜਾਨਲੇਵਾ ਹਥਿਆਰ ਤੇ ਅਥਰੂ ਗੈਸ ਦੀ ਵਰਤੋਂ ਸ਼ਾਮਿਲ ਸੀ। ਉਨ੍ਹਾਂ ਕਿਹਾ ਕਿ ਸੈਂਕੜੇ ਲੋਕ ਜ਼ਖਮੀ ਹੋਏ ਹਨ ਤੇ ਮਹਿਲਾ ਵਿਦਿਆਰਥੀਆਂ ’ਤੇ ਪੁਲਿਸ ਕਰਮੀਆਂ ਨੇ ਹਮਲਾ ਕੀਤਾ, ਜਿਸ ’ਚ ਜਾਣਬੁਝ ਕੇ ਉਨ੍ਹਾਂ ਦੇ ਨਿੱਜੀ ਅੰਗਾਂ ਨੂੰ ਨਿਸ਼ਾਨਾ ਬਣਾਉਣਾ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਮੈਂ ਇਕ 19 ਸਾਲਾ ਵਿਦਿਆਰਥੀ ਸਾਹਿਲ ਲੋਚਬ ਨੂੰ ਮਿਲਿਆ, ਉਸ ਨੂੰ ਪੈਲੇਟ ਗੰਨ ਨਾਲ ਗੋਲੀ ਮਾਰੀ ਗਈ ਤੇ ਉਸ ਦੀ ਇਕ ਅੱਖ ਦੀ ਰੋਸ਼ਨੀ ਜਾਣ ਦਾ ਡਰ ਹੈ। ਰਾਹੁਲ ਨੇ ਕਿਹਾ ਕਿ ਗ੍ਰਹਿ ਮੰਤਰੀ ਵਜੋਂ ਕੀ ਤੁਸੀਂ ਵਿਦਿਆਰਥੀਆਂ ਖਿਲਾਫ਼ ਪੈਲੇਟ ਗੰਨ ਸਮੇਤ ਜਾਨਲੇਵਾ ਤਾਕਤ ਦੀ ਵਰਤੋਂ ਕਰਨ ਦੀ ਮਨਜ਼ੂਰੀ ਦਿੱਤੀ ਸੀ? ਕੀ ਸਾਦੇ ਕੱਪੜਿਆਂ ’ਚ ਵਿਦਿਆਰਥੀਆਂ ਨੂੰ ਲਾਠੀਆਂ ਮਾਰਨ ਵਾਲੇ ਪੁਲਿਸ ਕਰਮੀ ਸਨ ਜਾਂ ਸਵੈਸੇਵਕ। ਇਸ ਬਾਰ ਦੇਸ਼ ਜਵਾਬਦੇਹੀ ਮੰਗ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸਾਢੇ ਚਾਰ ਸਾਲਾਂ ਵਿਚ ਪੰਜਾਬ ’ਚ ਕੋਈ ਵੀ ਪੇਪਰ ਲੀਕ ਨਾ ਹੋਣਾ ਮਾਣ ਵਾਲੀ ਗੱਲ-ਮੁੱਖ ਮੰਤਰੀ ਅਗਲੀ ਖ਼ਬਰ ਪਾਕਿ ਨਾਲ ਸਿਰਫ਼ ਪੀ.ਓ.ਕੇ. ’ਤੇ ਗੱਲਬਾਤ-ਰਾਜਨਾਥ
Ad Position 24
No active advertisement