02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਾਢੇ ਚਾਰ ਸਾਲਾਂ ਵਿਚ ਪੰਜਾਬ ’ਚ ਕੋਈ ਵੀ ਪੇਪਰ ਲੀਕ ਨਾ ਹੋਣਾ ਮਾਣ ਵਾਲੀ ਗੱਲ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 27-07-2026

ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ
ਜ਼ੀਰਕਪੁਰ, 26 ਜੁਲਾਈ (ਹੈਪੀ ਪੰਡਵਾਲਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬੇ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਇੱਕ ਵੀ ਭਰਤੀ ਜਾਂ ਪ੍ਰਤੀਯੋਗੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ, ਜੋ ਪੰਜਾਬ ਲਈ ਮਾਣ ਵਾਲੀ ਗੱਲ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜਿਹੀ ਪਾਰਦਰਸ਼ੀ ਵਿਵਸਥਾ ਬਣਾਈ ਹੈ, ਜਿਸ ਤਹਿਤ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ ਅਤੇ ਸਿਫ਼ਾਰਸ਼, ਰਿਸ਼ਵਤ ਜਾਂ ਪੱਖਪਾਤ ਲਈ ਕੋਈ ਥਾਂ ਨਹੀਂ ਹੈ । ਜ਼ੀਰਕਪੁਰ ਵਿਚ ਨੀਟ-2026 ਪਾਸ ਕਰਨ ਵਾਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੀ ਸਿੱਖਿਆ ਪ੍ਰਣਾਲੀ ਵਿਚ ਆਏ ਬਦਲਾਅ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਵਿਚ ਸਰਕਾਰੀ ਸਕੂਲਾਂ ਦੇ ਸਿਰਫ਼ 82 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਇਸ ਸਾਲ ਇਹ ਗਿਣਤੀ ਵਧ ਕੇ 882 ਹੋ ਗਈ ਹੈ । ਉਨ੍ਹਾਂ ਇਸਨੂੰ ਪੰਜਾਬ ਦੇ ਸਿੱਖਿਆ ਖੇਤਰ ਦੀ ਇਤਿਹਾਸਕ ਪ੍ਰਾਪਤੀ ਕਰਾਰ ਦਿੱਤਾ । ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਮੁਫ਼ਤ ਕੋਚਿੰਗ, ਮੈਂਟਰਸ਼ਿਪ, ਕਰੀਅਰ ਕੌਂਸਲਿੰਗ ਅਤੇ ਆਧੁਨਿਕ ਸਿੱਖਿਆ ਸਹੂਲਤਾਂ ਉਪਲਬਧ ਕਰਵਾਉਣ ਕਾਰਨ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰੀਖਿਆਵਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ । ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿਚ 2,166 ਵਿਦਿਆਰਥੀਆਂ ਨੇ ਨੀਟ ਅਤੇ 786 ਨੇ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ । ਪੇਪਰ ਲੀਕ ਦੇ ਮੁੱਦੇ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ 2017, 2024 ਅਤੇ 2026 ਦੌਰਾਨ ਪੇਪਰ ਲੀਕ ਦੀਆਂ ਘਟਨਾਵਾਂ ਸਾਹਮਣੇ ਆਈਆਂ, ਜਿਸ ਕਾਰਨ ਕਈ ਯੋਗ ਵਿਦਿਆਰਥੀਆਂ ਦਾ ਨੁਕਸਾਨ ਹੋਇਆ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਜਦੋਂ ਵੀ ਨਕਲ ਜਾਂ ਗੜਬੜ ਦੀ ਕੋਸ਼ਿਸ਼ ਸਾਹਮਣੇ ਆਈ ਤਾਂ ਸਰਕਾਰ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਕਾਨੂੰਨੀ ਕਾਰਵਾਈ ਯਕੀਨੀ ਬਣਾਈ । ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਹੁਣ ਤੱਕ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ । ਉਨ੍ਹਾਂ ਕਿਹਾ ਕਿ ਕਈ ਨੌਜਵਾਨ ਆਪਣੀ ਯੋਗਤਾ ਦੇ ਬਲਬੂਤੇ ਇੱਕ ਤੋਂ ਵੱਧ ਸਰਕਾਰੀ ਨੌਕਰੀਆਂ ਹਾਸਲ ਕਰ ਚੁੱਕੇ ਹਨ ਤੇ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀ ਵੀ ਹੁਣ ਸੂਬੇ ਵਿਚ ਵਾਪਸ ਆ ਕੇ ਕੰਮ ਕਰਨ ਵਿਚ ਦਿਲਚਸਪੀ ਦਿਖਾ ਰਹੇ ਹਨ । ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਨੀਟ ਪਾਸ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਨਿਮਰਤਾ, ਸਖ਼ਤ ਮਿਹਨਤ ਅਤੇ ਸਮਾਜ ਸੇਵਾ ਦੀ ਭਾਵਨਾ ਨਾਲ ਅੱਗੇ ਵਧਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਨੇ ਈਰਾਨ ’ਤੇ ਹਮਲੇ ਦੋ ਹਫ਼ਤਿਆਂ ਲਈ ਰੋਕੇ ਅਗਲੀ ਖ਼ਬਰ ਰਾਹੁਲ ਵਲੋਂ ਅਮਿਤ ਸ਼ਾਹ ਨੂੰ ਪੱਤਰ
Ad Position 24
No active advertisement