02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸੁਧਾਰ ਇਨ੍ਹਾਂ ਦੇ ਵੱਸ ਦਾ ਨਹੀਂ-ਰਾਹੁਲ ਗਾਂਧੀ

Ad Position 21
No active advertisement
ਅਜੀਤ ਡੈਸਕ 28-07-2026
ਨਵੀਂ ਦਿੱਲੀ, 27 ਜੁਲਾਈ (ਉਪਮਾ ਡਾਗਾ ਪਾਰਥ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪੇਪਰ ਲੀਕ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਕਿਹਾ ਕਿ ਦਿੱਲੀ ’ਚ ਵਿਦਿਆਰਥੀਆਂ ’ਤੇ ਪੈਲਟ ਗੰਨ ਚੱਲੀ ਅਤੇ ਬਿਹਾਰ ’ਚ ਏ.ਕੇ.-47, ਉਨ੍ਹਾਂ ਸਰਕਾਰ ’ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਸੁਧਾਰ ਇਨ੍ਹਾਂ (ਸਰਕਾਰ) ਦੇ ਵੱਸ ਦਾ ਨਹੀਂ ਹੈ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਕਿਹਾ ਕਿ ਵਿਦਿਆਰਥੀਆਂ ਖ਼ਿਲਾਫ਼ ਪੂਰਾ ਦਾ ਪੂਰਾ ਤੰਤਰ ਹੀ ਜਾਨਲੇਵਾ ਹੈ। ਉਨ੍ਹਾਂ ਕਿਹਾ ਕਿ ਖ਼ਬਰ ਆ ਰਹੀ ਹੈ ਕਿ ਬਿਹਾਰ ’ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਏ.ਕੇ.-47 ਨਾਲ ਗੋਲੀਆਂ ਚਲਾਈਆਂ ਗਈਆਂ ਅਤੇ ਸੈਂਕੜੇ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ’ਤੇ ਐਫ.ਆਈ.ਆਰ. ਕੀਤੀ ਜਾ ਰਹੀ ਹੈ। ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਵਾਲੀਆ ਅੰਦਾਜ਼ ’ਚ ਪੁੱਛਿਆ ਕਿ ਮੋਦੀ ਜੀ ਕਿੱਥੇ ਗਿਆ ਤੁਹਾਡਾ ਵਾਅਦਾ ਕਿ ਵਿਦਿਆਰਥੀਆਂ ’ਤੇ ਕੋਈ ਐਫ.ਆਈ.ਆਰ. ਨਹੀਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ, ਸਗੋਂ ਉਨ੍ਹਾਂ ’ਤੇ ਹਮਲੇ ਅਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਕਾਂਗਰਸੀ ਨੇਤਾ ਨੇ ਕਿਹਾ ਕਿ ਦਿੱਲੀ ’ਚ ਵਿਦਿਆਰਥੀਆਂ ’ਤੇ ਪੈਲਟ ਗੰਨ ਚੱਲੀ ਅਤੇ ਬਿਹਾਰ ’ਚ ਏ.ਕੇ.-47, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ ਹੋਵੇ ਜਾਂ ਦਿੱਲੀ, ਹਰ ਥਾਂ ’ਤੇ ਪੈਟਰਨ ਇਕੋ ਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਿਹਾ ਸੀ ਕਿ ਇਹ ਸਰਕਾਰ ਝੂਠੀ ਹੈ। ਸੁਧਾਰ ਇਨ੍ਹਾਂ ਦੇ ਵੱਸ ਦਾ ਨਹੀਂ ਹੈ। ਆਪਣੀਆਂ ਗੱਲਾਂ ਤੋਂ ਮੁੱਕਰ ਜਾਵੇਗੀ ਅਤੇ ਹਰ ਤਰਕੀਬ ਨਾਲ ਵਿਦਿਆਰਥੀਆਂ ਦੀ ਆਵਾਜ਼ ਦਬਾਏਗੀ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੇ ਪ੍ਰਧਾਨ ਮੰਤਰੀ ਤੋਂ ਵਿਦਿਆਰਥੀਆਂ ਤੋਂ ਮੁਆਫ਼ੀ ਦੀ ਮੰਗ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਕੁਚਲਿਆ ਹੈ, ਉਨ੍ਹਾਂ ’ਤੇ ਕਾਰਵਾਈ ਕੀਤੀ ਜਾਵੇ, ਵਿਦਿਆਰਥੀਆਂ ’ਤੇ ਨਹੀਂ।
ਵਿਦਿਆਰਥੀਆਂ ’ਤੇ ਨਹੀਂ ਹੋਇਆ ਏ.ਕੇ.-47 ਦਾ ਇਸਤੇਮਾਲ - ਭਾਜਪਾ
ਬਿਹਾਰ ਦੇ ਸਿਵਾਨ ’ਚ ਵਿਦਿਆਰਥੀਆਂ ’ਤੇ ਏ.ਕੇ.-47 ਨਾਲ ਗੋਲੀਬਾਰੀ ਦੇ ਰਾਹੁਲ ਗਾਂਧੀ ਦੇ ਇਲਜ਼ਾਮਾਂ ਨੂੰ ਭਾਜਪਾ ਨੇ ਖਾਰਜ ਕਰਦਿਆਂ ਇਸ ਨੂੰ ਗ਼ੈਰ-ਜ਼ਿੰਮੇਵਾਰਾਨਾ ਬਿਆਨ ਕਰਾਰ ਦਿੱਤਾ। ਭਾਜਪਾ ਸੰਸਦ ਮੈਂਬਰ ਸੰਬਿਤ ਪਾਤਰਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਨੇ ਬਹੁਤ ਗ਼ੈਰ ਜ਼ਿੰਮੇਵਾਰਾਨਾ ਵਰਤਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਕੀ ਇਸ ਦੇਸ਼ ’ਚ ਪੁਲਿਸ ਕਦੇ ਪ੍ਰਦਰਸ਼ਨਕਾਰੀਆਂ ’ਤੇ ਗੋਲੀ ਚਲਾਉਣ ਲਈ ਏ.ਕੇ.-47 ਦੀ ਵਰਤੋਂ ਕਰਦੀ ਹੈ। ਹਾਲਾਂਕਿ ਏ.ਕੇ.-47 ਨਾਲ ਗੋਲੀਬਾਰੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹੈੱਡਕੁਆਰਟਰ ਵਲੋਂ ਸੰਬੰਧਿਤ ਜਵਾਨ ਅਭਿਸ਼ੇਕ ਪਟੇਲ ਨੂੰ ਬਰਖ਼ਾਸਤ ਕਰ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮਿੰਦਰ ਪ੍ਰਧਾਨ ਦਾ ਭਾਜਪਾ ਨੇਤਾਵਾਂ ਵਲੋਂ ਸਵਾਗਤ ਅਗਲੀ ਖ਼ਬਰ ਹੰਗਾਮੇ ਦੌਰਾਨ ਪੇਪਰ ਲੀਕ ਸੋਧ ਬਿੱਲ ਲੋਕ ਸਭਾ ’ਚ ਪੇਸ਼
Ad Position 24
No active advertisement