28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪਿਛਲੇ ਸਾਢੇ ਚਾਰ ਸਾਲਾਂ ’ਚ ਪੰਜਾਬ ’ਚ ਇਕ ਵੀ ਪੇਪਰ ਲੀਕ ਨਹੀਂ ਹੋਇਆ- ਭਗਵੰਤ ਮਾਨ

Ad Position 21
No active advertisement
ਅਜੀਤ ਡੈਸਕ 29-07-2026

ਨਵੀਂ ਦਿੱਲੀ, 28 ਜੁਲਾਈ (ਅਜੀਤ ਬਿਊਰੋ)-ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਤੇ ਇਸ ਦੇ ਮਿਹਨਤੀ ਨੌਜਵਾਨਾਂ ਦੀ ਸਾਖ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕਰਨ ’ਤੇ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਵਲੋਂ ਬਿਨਾਂ ਕਿਸੇ ਪੈਸੇ, ਸਿਫ਼ਾਰਸ਼ ਤੇ ਪੇਪਰ ਲੀਕ ਤੋਂ ਸਿਰਫ਼ ਯੋਗਤਾ ਦੇ ਆਧਾਰ ’ਤੇ 50,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਆਪਣੀ ਸੰਸਦ ਫੇਰੀ ਦੌਰਾਨ ਮੁੱਖ ਮੰਤਰੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਤੇ ਹੋਰ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਰਾਜਨੀਤਿਕ ਲਾਭ ਲਈ ਪੰਜਾਬੀਆਂ ਨੂੰ ਬਦਨਾਮ ਕਰਨਾ ਬੰਦ ਕਰਨਾ ਚਾਹੀਦਾ ਹੈ ਤੇ ਇਸ ਦੀ ਬਜਾਏ ਉਨ੍ਹਾਂ ਨਾਲ ਆਪਣੀ ਰਾਜਨੀਤਿਕ ਲੜਾਈ ਲੜਨੀ ਚਾਹੀਦੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਦੀ ਖੂਬਸੂਰਤੀ ਇਹ ਹੈ ਕਿ ਲੋਕਾਂ ਨੂੰ ਇਕ ਦੂਜੇ ਨਾਲ ਮਿਲਦੇ ਰਹਿਣਾ ਚਾਹੀਦਾ ਹੈ ਤੇ ਗੱਲਬਾਤ ਕਰਦੇ ਰਹਿਣਾ ਚਾਹੀਦਾ ਹੈ। ਰਾਜਨੀਤੀ ’ਚ ਮਤਭੇਦ ਹੋਣਾ ਸੁਭਾਵਿਕ ਹੈ ਤੇ ਇਹ ਮਤਭੇਦ ਹਮੇਸ਼ਾ ਰਹਿਣਗੇ, ਪਰ ਇਨ੍ਹਾਂ ਨੂੰ ਦਿਲਾਂ ਅੰਦਰ ਘਰ ਨਹੀਂ ਕਰਨ ਦੇਣਾ ਚਾਹੀਦਾ। ਪੇਪਰ ਲੀਕ ਬਾਰੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੱਤਾ ਦੇ ਸਾਢੇ ਚਾਰ ਸਾਲ ਪੂਰੇ ਕਰ ਲਏ ਹਨ, ਪਰ ਇਸ ਸਮੇਂ ਦੌਰਾਨ ਪੰਜਾਬ ’ਚ ਇਕ ਵੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਸਾਨੂੰ ਫਾਰਮੇਸੀ ਪ੍ਰੀਖਿਆ ਦੌਰਾਨ ਨਕਲ ਦੀ ਕੋਸ਼ਿਸ਼ ਬਾਰੇ ਪਤਾ ਲੱਗਾ ਸੀ। ਪ੍ਰੀਖਿਆ ਸਵੇਰੇ 11 ਵਜੇ ਸ਼ੁਰੂ ਹੋਈ ਸੀ ਤੇ 11:35 ਵਜੇ ਤੱਕ ਅਸੀਂ ਪਾਇਆ ਕਿ ਇਕ ਉਮੀਦਵਾਰ ਬਲੂਟੁੱਥ ਵਾਲੇ ਪੈਨ ਰਾਹੀਂ ਪ੍ਰਸ਼ਨ ਪੱਤਰ ਨੂੰ ਸਕੈਨ ਕਰਕੇ ਬਾਹਰ ਬੈਠੇ ਲੋਕਾਂ ਤੋਂ ਈਅਰਪੀਸ ਰਾਹੀਂ ਉੱਤਰ ਪ੍ਰਾਪਤ ਕਰ ਰਿਹਾ ਸੀ। ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ, ਬਾਹਰੋਂ ਕੰਮ ਕਰ ਰਹੇ 11 ਮੈਂਬਰੀ ਗਰੋਹ ਸਮੇਤ 10 ਉਮੀਦਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਪੈਸੇ ਤੇ ਸਿਫ਼ਾਰਸ਼ ਤੋਂ ਸਿਰਫ਼ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।”

Ad Position 22
No active advertisement
ਪਿਛਲੀ ਖ਼ਬਰ ਡਰੋਨਾਂ ਤੇ ਬੰਦਰਗਾਹਾਂ ਰਾਹੀਂ ਭਾਰਤ ਵਿਚ ਨਸ਼ੇ ਦੀ ਤਸਕਰੀ 5 ਸਾਲਾਂ ’ਚ 10 ਲੱਖ ਕਰੋੜ ਦੇ ਨਸ਼ੇ ਆਉਣ ਦਾ ਅੰਦਾਜ਼ਾ ਅਗਲੀ ਖ਼ਬਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਏਅਰ ਇੰਡੀਆ ਦੀ ਈਜ਼ੀ ਕੁਨੈਕਟ ਹੱਬ ਐਂਡ ਸਪੋਕ ਹਵਾਈ ਸੇਵਾ ਸ਼ੁਰੂ
Ad Position 24