02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਕੇਂਦਰ ਪ੍ਰਦਰਸ਼ਨਾਂ ਦੌਰਾਨ ਤਾਇਨਾਤ ਆਰ.ਏ.ਐਫ. ਦੇ ਗੋਲਾ-ਬਾਰੂਦ ਰਿਕਾਰਡ ਸੁਰੱਖਿਅਤ ਰੱਖੇ-ਸੁਪਰੀਮ ਕੋਰਟ

Ad Position 21
No active advertisement
ਅਜੀਤ ਡੈਸਕ 31-07-2026

ਨਵੀਂ ਦਿੱਲੀ, 30 ਜੁਲਾਈ (ਪੀ.ਟੀ.ਆਈ.) ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਪੈਲੇਟ ਗੰਨ ’ਤੇ ਉਦੋਂ ਤੱਕ ਪਾਬੰਦੀ ਨਹੀਂ ਲਗਾਈ ਜਾ ਸਕਦੀ ਜਦੋਂ ਤੱਕ ਮੌਜੂਦਾ ਐਡਵਾਈਜ਼ਰੀ ਸੁਰੱਖਿਆ ਏਜੰਸੀਆਂ ਦੁਆਰਾ ਅਸਾਧਾਰਨ ਹਾਲਾਤਾਂ ਵਿਚ ਭੀੜ ਨੂੰ ਕੰਟਰੋਲ ਕਰਨ ਲਈ ਉਨ੍ਹਾਂ ਦੀ ਵਰਤੋਂ ਦੀ ਇਜਾਜ਼ਤ ਦਿੰਦੀ ਹੈ। ਨੀਟ ਪੇਪਰ ਲੀਕ ਵਿਰੁੱਧ ਦਿੱਲੀ ਵਿਚ ਹਾਲ ਹੀ ਵਿਚ ਹੋਏ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਧਾਤੂ ਪੈਲੇਟ ਗੰਨਾਂ ਦੀ ਵਰਤੋਂ ਸੰਬੰਧੀ ਦਾਇਰ ਪਟੀਸ਼ਨ ਦਾ ਨੋਟਿਸ ਲੈਂਦੇ ਹੋਏ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੇਂਦਰ ਨੂੰ ਜੰਤਰ-ਮੰਤਰ ’ਤੇ ਤਾਇਨਾਤ ਰੈਪਿਡ ਐਕਸ਼ਨ ਫੋਰਸ (ਆਰ.ਏ.ਐਫ.) ਦੇ ਗੋਲਾ-ਬਾਰੂਦ ਰਿਕਾਰਡ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ। ਇਹ ਨੋਟ ਕਰਦੇ ਹੋਏ ਕਿ ਪੁਲਿਸ ‘ਬਿਊਰੋ ਆਫ਼ ਪੁਲਿਸ ਰਿਸਰਚ ਐਂਡ ਡਿਵੈੱਲਪਮੈਂਟ’ ਦੀ ਸਲਾਹ ਦੇ ਅਨੁਸਾਰ ਅਸਾਧਾਰਨ ਸਥਿਤੀਆਂ ਵਿਚ ਪੈਲੇਟ ਗੰਨਾਂ ਦੀ ਵਰਤੋਂ ਕਰਨ ਲਈ ਅਧਿਕਾਰਤ ਹੈ, ਸੁਪਰੀਮ ਕੋਰਟ ਨੇ ਅਜਿਹੀਆਂ ਬੰਦੂਕਾਂ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਪਟੀਸ਼ਨ ਦੀ ਮੰਗ ਨੂੰ ਅਸਪੱਸ਼ਟ ਕਰਾਰ ਦਿੱਤਾ । ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਪਟੀਸ਼ਨਕਰਤਾਵਾਂ ਵਲੋਂ ਸੀਨੀਅਰ ਵਕੀਲ ਵਰਿੰਦਾ ਗਰੋਵਰ ਵਲੋਂ ਪੇਸ਼ ਕੀਤੀਆਂ ਦਲੀਲਾਂ ’ਤੇ ਵਿਚਾਰ ਕੀਤਾ ਤੇ ਦਿੱਲੀ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਪ੍ਰਸ਼ਾਂਤ ਕੁਮਾਰ, ਸ਼ੇਖ ਇਰਸ਼ਾਦ ਮਨਸੂਰੀ ਤੇ ਹੋਰਾਂ ਨੂੰ ਸਭ ਤੋਂ ਵਧੀਆ ਸੰਭਵ ਡਾਕਟਰੀ ਇਲਾਜ ਪ੍ਰਦਾਨ ਕਰੇ ਜਿਨ੍ਹਾਂ ਨੂੰ 20 ਜੁਲਾਈ ਨੂੰ ਇੱਥੇ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਪੈਲੇਟ ਗੰਨ ਨਾਲ ਸੱਟਾਂ ਲੱਗੀਆਂ ਸਨ । ਸਾਬਕਾ ਕੇਂਦਰੀ ਸੂਚਨਾ ਕਮਿਸ਼ਨਰ ਅਤੇ ਸੇਵਾਮੁਕਤ ਆਈਪੀਐਸ ਅਧਿਕਾਰੀ ਯਸ਼ੋਵਰਧਨ ਆਜ਼ਾਦ ਨੇ ਦੋ ਪੀੜਤਾਂ ਦੇ ਨਾਲ, ਕਾਨੂੰਨ ਅਤੇ ਵਿਵਸਥਾ ਦੀਆਂ ਸਥਿਤੀਆਂ ਨਾਲ ਨਜਿੱਠਣ ਲਈ ਧਾਤੂ ਪੈਲੇਟ ਗੰਨ ਦੀ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਮੰਗ ਕਰਦਿਆਂ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ।

Ad Position 22
No active advertisement
ਪਿਛਲੀ ਖ਼ਬਰ ਦਿੱਲੀ ਪੁਲਿਸ ਸੀ.ਜੇ.ਪੀ. ਪ੍ਰਦਰਸ਼ਨਕਾਰੀਆਂ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕਰੇਗੀ-ਸਰਕਾਰ ਅਗਲੀ ਖ਼ਬਰ ਅੰਮ੍ਰਿਤਸਰ ਦੇ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ
Ad Position 24
No active advertisement