16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕੁਲਗਾਮ ’ਚ ਗੈਰ-ਕਸ਼ਮੀਰੀਆਂ ’ਤੇ ਅੱਤਵਾਦੀ ਹਮਲਾ-1 ਮੌਤ

Ad Position 21
repet_subhas-goyals [Copy P29]
ਅਜੀਤ ਡੈਸਕ 01-08-2026
ਸ੍ਰੀਨਗਰ, 31 ਜੁਲਾਈ (ਪੀ.ਟੀ.ਆਈ.)-ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਇਕ ਇੱਟਾਂ ਦੇ ਭੱਠੇ ’ਤੇ ਹੋਏ ਅੱਤਵਾਦੀ ਹਮਲੇ ’ਚ ਛੱਤੀਸਗੜ੍ਹ ਦਾ ਇਕ ਮਜ਼ਦੂਰ ਮਾਰਿਆ ਗਿਆ ਤੇ ਉਸੇ ਰਾਜ ਦਾ ਇਕ ਹੋਰ ਜ਼ਖਮੀ ਹੋ ਗਿਆ। ਹਮਲਾਵਰਾਂ ਨੇ ਦੇਰ ਸ਼ਾਮ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਕੇਲਮ ਖੇਤਰ ਵਿਚ ਇੱਟਾਂ ਦੇ ਭੱਠੇ ’ਤੇ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਇਆ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ’ਚ 2 ਮਜ਼ਦੂਰ ਜ਼ਖ਼ਮੀ ਹੋ ਗਏ ਸਨ ਤੇ ਉਨ੍ਹਾਂ ਵਿਚੋਂ ਇਕ ਨੇ ਹਸਪਤਾਲ ਲਿਜਾਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਦੀਪਕ ਰਾਤਰੇ (24) ਵਜੋਂ ਹੋਈ ਹੈ ਅਤੇ ਜ਼ਖਮੀ ਮਜ਼ਦੂਰ ਬੋਪਿੰਦਰ (28) ਹੈ, ਦੋਵੇਂ ਛੱਤੀਸਗੜ੍ਹ ਤੋਂ ਸੰਬੰਧਿਤ ਹਨ। ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਸ਼ੁੱਕਰਵਾਰ ਸ਼ਾਮ ਸ਼ੱਕੀ ਅੱਤਵਾਦੀਆਂ ਨੇ ਗੈਰ-ਸਥਾਨਕ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਬਾਰੀ ਕਰ ਦਿੱਤੀ, ਜਿਸ ’ਚ ਇਕ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਦੱਖਣੀ ਕਸ਼ਮੀਰ ’ਚ 22 ਜੁਲਾਈ ਤੋਂ ਬਾਅਦ ਇਹ ਦੂਜਾ ਨਿਸ਼ਾਨਾ ਬਣਾ ਕੇ ਕੀਤਾ ਗਿਆ ਹਮਲਾ ਹੈ। ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੁਲਗਾਮ ਦੇ ਕਿਲਮ ਇਲਾਕੇ ’ਚ ਦੋ ਗੈਰ-ਸਥਾਨਕ ਮਜ਼ਦੂਰਾਂ ’ਤੇ ਗੋਲੀਆਂ ਚਲਾਈਆਂ ਗਈਆਂ। ਹਮਲੇ ’ਚ ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰੀਆਂ ਮੁਤਾਬਕ ਜ਼ਖ਼ਮੀ ਮਜ਼ਦੂਰ ਨੂੰ ਬਿਹਤਰ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.) ਅਨੰਤਨਾਗ ਭੇਜਿਆ ਗਿਆ ਹੈ। ਦੇਰ ਰਾਤ ਤੱਕ ਮ੍ਰਿਤਕ ਤੇ ਜ਼ਖ਼ਮੀ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਸੀ। ਮੁਢਲੀ ਜਾਣਕਾਰੀ ਅਨੁਸਾਰ ਸ਼ੱਕੀ ਅੱਤਵਾਦੀਆਂ ਨੇ ਸੂਰਜ ਡੁੱਬਣ ਤੋਂ ਬਾਅਦ ਗੈਰ-ਸਥਾਨਕ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਇਆ ਤੇ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਹਮਲੇ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਹਮਲਾਵਰਾਂ ਦੀ ਭਾਲ ਲਈ ਵਿਆਪਕ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਜੰਮੂ-ਕਸ਼ਮੀਰ ਦੇ ਉੱਪ-ਰਾਜਪਾਲ ਮਨੋਜ ਸਿਨਹਾ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ
Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ ਜੂਡੋ ’ਚ ਪਹਿਲੀ ਵਾਰ ਦੋ ਸੋਨ ਤਗਮੇ ਜਿੱਤੇ ਅਗਲੀ ਖ਼ਬਰ ਮੈਨੂੰ ਬੁਰਾ ਭਲਾ ਕਹਿਣ ਵਾਲਿਆਂ ਨੂੰ ਮੈਂ ਮੁਆਫ਼ ਕਰਦਾ ਹਾਂ-ਮੋਦੀ
Ad Position 24