01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਭਾਰਤ ਨੇ ਜੂਡੋ ’ਚ ਪਹਿਲੀ ਵਾਰ ਦੋ ਸੋਨ ਤਗਮੇ ਜਿੱਤੇ

Ad Position 21
No active advertisement
ਅਜੀਤ ਡੈਸਕ 01-08-2026

ਗਲਾਸਗੋ, 31 ਜੁਲਾਈ (ਏਜੰਸੀ) -ਭਾਰਤ ਨੇ ਰਾਸ਼ਟਰਮੰਡਲ ਖੇਡਾਂ 2026 ’ਚ ਜੂਡੋ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਕੋ ਦਿਨ ਦੋ ਸੋਨ ਤਗਮੇ ਆਪਣੇ ਨਾਂਅ ਕਰਕੇ ਨਵਾਂ ਇਤਿਹਾਸ ਰਚ ਦਿੱਤਾ ਹੈ। ਅਸਮਿਤਾ ਡੇ ਤੇ ਹਰਸ਼ ਸਿੰਘ ਨੇ ਆਪੋ-ਆਪਣੇ ਵਰਗਾਂ ’ਚ ਸੋਨ ਤਗਮਾ ਜਿੱਤ ਕੇ ਭਾਰਤ ਦਾ ਮਾਣ ਵਧਾਇਆ। ਇਹ ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ’ਚ ਪਹਿਲਾ ਮੌਕਾ ਹੈ ਜਦੋਂ ਭਾਰਤ ਨੇ ਜੂਡੋ ’ਚ ਦੋ ਸੋਨ ਤਗਮੇ ਹਾਸਲ ਕੀਤੇ ਹਨ। ਮਹਿਲਾਵਾਂ ਦੇ 48 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ’ਚ
ਅਸਮਿਤਾ ਡੇ ਨੇ ਕੈਨੇਡਾ ਦੀ ਹੈਡੀ ਕਵਾਚ ਨੂੰ ਸਖ਼ਤ ਮੁਕਾਬਲੇ ’ਚ ਹਰਾਇਆ। ਮੁਕਾਬਲਾ ਕਾਫ਼ੀ ਰੋਮਾਂਚਕ ਰਿਹਾ ਤੇ ਆਖ਼ਰਕਾਰ ਅਸਮਿਤਾ ਨੇ ਸ਼ਾਨਦਾਰ ਦਾਅਵਾਂ ਨਾਲ ਜਿੱਤ ਦਰਜ ਕਰਕੇ ਸੋਨ ਤਗਮਾ ਆਪਣੇ ਨਾਂਅ ਕੀਤਾ। ਇਸ ਜਿੱਤ ਨਾਲ ਉਹ ਰਾਸ਼ਟਰਮੰਡਲ ਖੇਡਾਂ ’ਚ ਜੂਡੋ ਦਾ ਸੋਨ ਤਗਮਾ ਜਿੱਤਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਜੂਡੋਕਾ ਬਣ ਗਈ ਹੈ। ਇਸ ਤੋਂ ਕੁਝ ਹੀ ਸਮੇਂ ਬਾਅਦ ਪੁਰਸ਼ਾਂ ਦੇ 60 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ’ਚ ਹਰਸ਼ ਸਿੰਘ ਨੇ ਆਸਟ੍ਰੇਲੀਆ ਦੇ ਜੋਸ਼ੂਆ ਕੈਟਜ਼ ਨੂੰ ਹਰਾ ਕੇ ਦੂਜਾ ਸੋਨ ਤਗਮਾ ਭਾਰਤ ਦੀ ਝੋਲੀ ’ਚ ਪਾ ਦਿੱਤਾ। ਹਰਸ਼ ਨੇ ਪੂਰੇ ਮੁਕਾਬਲੇ ਦੌਰਾਨ ਆਤਮਵਿਸ਼ਵਾਸ ਨਾਲ ਖੇਡਦਿਆਂ ਵਿਰੋਧੀ ਨੂੰ ਵਾਪਸੀ ਦਾ ਮੌਕਾ ਨਹੀਂ ਦਿੱਤਾ। ਭਾਰਤੀ ਜੂਡੋ ਖਿਡਾਰੀਆਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਨਾਲ ਦੇਸ਼ ਦੇ ਤਗਮਿਆਂ ਦੀ ਗਿਣਤੀ ’ਚ ਵੀ ਮਹੱਤਵਪੂਰਨ ਵਾਧਾ ਹੋਇਆ ਹੈ। ਖੇਡ ਮਾਹਿਰਾਂ ਨੇ ਇਸ ਉਪਲਬਧੀ ਨੂੰ ਭਾਰਤੀ ਜੂਡੋ ਲਈ ਇਕ ਨਵੇਂ ਯੁੱਗ ਦੀ ਸ਼ੁਰੂਆਤ ਕਰਾਰ ਦਿੱਤਾ ਹੈ।

 

Ad Position 22
No active advertisement
ਪਿਛਲੀ ਖ਼ਬਰ ਯਾਮਿਨੀ ਮੌਰੀਆ ਨੇ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਕੁਲਗਾਮ ’ਚ ਗੈਰ-ਕਸ਼ਮੀਰੀਆਂ ’ਤੇ ਅੱਤਵਾਦੀ ਹਮਲਾ-1 ਮੌਤ
Ad Position 24
No active advertisement