ਨਵੀਂ ਦਿੱਲੀ, 2 ਅਗਸਤ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਖਿਲਾਫ਼ ਸੰਕਲਪ ਲੈਣ ਨੂੰ ਕਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਕੁਝ ਸਮੇਂ ਲਈ ਤਾਂ ਜੋਸ਼ ਮਿਲ ਸਕਦਾ ਹੈ, ਪਰ ਇਸ ਨਾਲ ਉਨ੍ਹਾਂ ਦਾ ਪੂਰਾ ਕਰੀਅਰ ਤੇ ਨਿੱਜੀ ਜ਼ਿੰਦਗੀ ਪੂਰੀ ਤਰ੍ਹਾਂ ਬਰਬਾਦ ਹੋ ਸਕਦੀ ਹੈ। ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਦੀ ਸ਼ੁਰੂਆਤ ਕਰਦੇ ਹੋਏ ਮੋਦੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦਾ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਹੋਣਾ ਜ਼ਰੂਰੀ ਹੈ ਤੇ ਇਸ ਦੇ ਲਈ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਨਸ਼ੇ ਤੋਂ ਦੂਰ ਰਹਿਣਾ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਦੁਸ਼ਮਣ ਦੇਸ਼ ਨਸ਼ਿਆਂ ਦੀ ਸਪਲਾਈ ਦੀ ਵਰਤੋਂ ਆਪਣੀਆਂ ਅੱਤਵਾਦੀ ਯੋਜਨਾਵਾਂ ਤਹਿਤ ਕਰਦੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ। ਇਹ ਪਹਿਲ 100 ਹਫ਼ਤਿਆਂ ਦਾ ਦੇਸ਼ ਵਿਆਪੀ ਜਨ-ਭਾਗੀਦਾਰੀ ਪ੍ਰੋਗਰਾਮ ਹੈ। ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਨਸ਼ੇ ਨੂੰ ਸਮਾਜ ਤੇ ਦੇਸ਼ ਦੇ ਭਵਿੱਖ ਲਈ ਗੰਭੀਰ ਚੁਣੌਤੀ ਕਰਾਰ ਦਿੰਦੇ ਹੋਏ ਇਸ ਦੇ ਖ਼ਿਲਾਫ਼ ਜਨ-ਭਾਗੀਦਾਰੀ ਵਧਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦੇ ਨਿਰਮਾਣ ਦਾ ਸੁਪਨਾ ਤਦ ਹੀ ਪੂਰਾ ਹੋ ਸਕਦਾ ਹੈ ਜਦ ਦੇਸ਼ ਦਾ ਨੌਜਵਾਨ ਵਰਗ ਸਿਹਤਮੰਦ, ਜਾਗਰੂਕ ਅਤੇ ਨਸ਼ਿਆਂ ਤੋਂ ਦੂਰ ਰਹੇ। ਨਸ਼ੇ ਦੀ ਆਦਤ ਨਾ ਸਿਰਫ਼ ਨੌਜਵਾਨਾਂ ਦੇ ਭਵਿੱਖ ਨੂੰ ਨੁਕਸਾਨ ਪਹੁੰਚਾਉਂਦੀ ਹੈ ,ਬਲਕਿ ਪਰਿਵਾਰ, ਸਮਾਜ ਅਤੇ ਰਾਸ਼ਟਰ ਦੇ ਵਿਕਾਸ ਨੂੰ ਵੀ ਪ੍ਰਭਾਵਿਤ ਕਰਦੀ ਹੈ। ਮੋਦੀ ਨੇ ਕਿਹਾ ਕਿ ਸਮਾਜ ਵਿਚੋਂ ਨਸ਼ੇ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਨਵੀਂ ਪੀੜ੍ਹੀ ਦੀ ਵਚਨਬੱਧਤਾ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਮੁੜ ਦੁਹਰਾਇਆ ਹੈ ਕਿ ਭਾਰਤ ਦੇ ਨੌਜਵਾਨ ਸਮਾਜਿਕ ਤੌਰ ‘ਤੇ ਜਾਗਰੂਕ ਹਨ ਅਤੇ ਆਪਣੇ ਫ਼ਰਜ਼ਾਂ ਪ੍ਰਤੀ ਗੰਭੀਰ ਹਨ। ਉਨ੍ਹਾਂ ਦੱਸਿਆ ਕਿ ‘ਮੇਰਾ ਯੁਵਾ ਭਾਰਤ’ ਦੇ ਵਲੰਟੀਅਰਾਂ ਦੀ ਅਗਵਾਈ ਵਿਚ ਇਕ ਦੇਸ਼-ਵਿਆਪੀ ਜਨਤਕ ਭਾਗੀਦਾਰੀ ਲਹਿਰ ਵਜੋਂ ਸ਼ੁਰੂ ਕੀਤੀ ਗਈ ਇਸ ਪਹਿਲ ਦਾ ਉਦੇਸ਼ ਦੇਸ਼ ਦੇ ਨੌਜਵਾਨਾਂ ਨੂੰ ਨਸ਼ੇ ਦੀ ਲਤ ਵਿਰੁੱਧ ਇਕਜੁੱਟ ਕਰਨਾ ਹੈ। ਇਹ ਪਹਿਲ ਵਿਅਕਤੀ, ਪਰਿਵਾਰ, ਸਮਾਜ ਅਤੇ ਸਭ ਤੋਂ ਮਹੱਤਵਪੂਰਨ, ਦੇਸ਼ ਲਈ ਹੈ। ਇਸ ਪਹਿਲਕਦਮੀ ਵਿਚ ਖੇਡ ਸਮਾਗਮ, ਵਾਕਾਥੌਨ, ਧਿਆਨ ਸੈਸ਼ਨ, ਸਭਿਆਚਾਰਕ ਪ੍ਰੋਗਰਾਮ, ਜਾਗਰੂਕਤਾ ਮੁਹਿੰਮਾਂ ਅਤੇ ਹੋਰ ਬਹੁਤ ਕੁਝ ਸ਼ਾਮਿਲ ਹੋਵੇਗਾ। ਉਨ੍ਹਾਂ ਕਿਹਾ ਕਿ ਹਰ ਐਤਵਾਰ ਨੂੰ ਦੇਸ਼ ਭਰ ਵਿਚ ਹਫ਼ਤਾਵਾਰੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤਾਂ ਜੋ ਜਾਗਰੂਕਤਾ ਪੈਦਾ ਕੀਤੀ ਜਾ ਸਕੇ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਜਨਤਕ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਹ ਪਹਿਲ ਨੌਜਵਾਨ ਨਾਗਰਿਕਾਂ ਨੂੰ ਨਸ਼ਾ ਮੁਕਤ ਭਾਰਤ ਦੇ ਦ੍ਰਿਸ਼ਟੀਕੋਣ ਵਿਚ ਯੋਗਦਾਨ ਦੇਣ ਅਤੇ ਨਾਲ ਹੀ ਵਿਕਸਿਤ ਭਾਰਤ 2047 ਦੇ ਵੱਡੇ ਟੀਚੇ ਦਾ ਸਮਰਥਨ ਕਰਨ ਲਈ ਤਿਆਰ ਕੀਤੀ ਗਈ ਹੈ। ਮੋਦੀ ਨੇ ਦੇਸ਼ ਦੇ ਹਰੇਕ ਨਾਗਰਿਕ, ਵਿਸ਼ੇਸ਼ ਤੌਰ ’ਤੇ ਨੌਜਵਾਨ ਵਰਗ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ, ਨੌਜਵਾਨਾਂ ਨੂੰ ਖੇਡਾਂ, ਯੋਗਾ ਅਤੇ ਸਾਕਾਰਾਤਮਿਕ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਲਈ ਤਿਆਰ ਕੀਤਾ ਗਿਆ ਹੈ ਅਤੇ ਇਸ ਦਾ ਟੀਚਾ ਦੇਸ਼ ਭਰ ਦੇ ਨੌਜਵਾਨਾਂ ਨੂੰ ਨਸ਼ਾ ਮੁਕਤ ਭਾਰਤ ਬਣਾਉਣ ਦੇ ਮਿਸ਼ਨ ਵਿਚ ਸਰਗਰਮ ਰੂਪ ਵਿਚ ਹਿੱਸਾ ਲੈਣ ਦੇ ਲਈ ਪ੍ਰੇਰਿਤ ਕਰਨਾ ਹੈ। ਕੇਂਦਰੀ ਖੇਡ ਅਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਮਨਸੁਖ ਮਾਂਡਵੀਆ ਨੇ ਇਸ ਪਹਿਲ ਦੀ ਸ਼ੁਰੂਆਤ ਮੌਕੇ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ 2020 ਵਿਚ ਪ੍ਰਧਾਨ ਮੰਤਰੀ ਦੇ ਨਸ਼ਾ ਮੁਕਤ ਭਾਰਤ ਬਣਾਉਣ ਦੇ ਦ੍ਰਿਸ਼ਟੀਕੋਣ ਤਹਿਤ ਸ਼ੁਰੂ ਕੀਤਾ ਗਿਆ ਸੀ।
ਨਸ਼ੇ ਦਾ ਵਪਾਰ ਦੁਸ਼ਮਣ ਦੇਸ਼ਾਂ ਦੇ ਅੱਤਵਾਦੀ ਏਜੰਡੇ ਦਾ ਹਿੱਸਾ-ਮੋਦੀ
ਨਵੀਂ ਦਿੱਲੀ, 2 ਅਗਸਤ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਖਿਲਾਫ਼ ਸੰਕਲਪ ਲੈਣ ਨੂੰ ਕਿਹਾ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਕੁਝ ਸਮੇਂ ਲਈ ਤਾਂ ਜੋਸ਼ ਮਿਲ ਸਕਦਾ ਹੈ, ਪਰ ਇਸ ਨਾਲ ਉਨ੍ਹਾਂ ਦਾ ਪੂਰਾ ਕਰੀਅਰ ਤੇ ਨਿੱਜੀ ਜ਼ਿੰਦਗੀ ਪੂਰੀ ਤਰ੍ਹਾਂ ਬਰਬਾਦ ਹੋ ਸਕਦੀ ਹੈ। ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਦੀ ਸ਼ੁਰੂਆਤ ਕਰਦੇ ਹੋਏ ਮੋਦੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦਾ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਹੋਣਾ ਜ਼ਰੂਰੀ ਹੈ ਤੇ ਇਸ ਦੇ ਲਈ
ਅਜੀਤ ਡੈਸਕ
03-08-2026