ਚੰਡੀਗੜ੍ਹ, 2 ਅਗਸਤ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੂਬੇ ਦੇ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਵਲੋਂ ਇਸ ਸੰਬੰਧੀ ਸੂਚੀ ਜਾਰੀ ਕੀਤੀ ਗਈ। ਹਾਲਾਂਕਿ, ਪਾਰਟੀ ਵਲੋਂ ਪਹਿਲਾਂ ਜਾਰੀ ਕੀਤੀ ਗਈ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਅਤੇ ਬਾਅਦ ’ਚ ਅੱਜ ਜਾਰੀ ਕੀਤੀ ਗਈ ਸੂਚੀ ’ਚ ਅਹਿਮ ਫੇਰਬਦਲ ਕਰਦਿਆਂ ਫ਼ਰੀਦਕੋਟ, ਹੁਸ਼ਿਆਰਪੁਰ (ਦਿਹਾਤੀ), ਹੁਸ਼ਿਆਰਪੁਰ (ਸ਼ਹਿਰੀ), ਸ੍ਰੀ ਮੁਕਤਸਰ ਸਾਹਿਬ ਅਤੇ ਸੰਗਰੂਰ-1 ਦੇ ਪਹਿਲਾਂ ਐਲਾਨੇ ਜ਼ਿਲ੍ਹਾ ਪ੍ਰਧਾਨ ਬਦਲ ਕੇ ਨਵੇਂ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਵਲੋਂ ਅੱਜ ਜਾਰੀ ਕੀਤੀ ਗਈ ਸੂਚੀ ਅਨੁਸਾਰ ਸੰਦੀਪ ਸਿੰਘ ਬਰਾੜ ਨੂੰ ਫ਼ਰੀਦਕੋਟ, ਸੰਜੀਵ ਮਨਹਾਸ ਨੂੰ ਹੁਸ਼ਿਆਰਪੁਰ (ਦਿਹਾਤੀ), ਨਿਤਿਨ ਗੁਪਤਾ ਨੂੰ ਹੁਸ਼ਿਆਰਪੁਰ (ਸ਼ਹਿਰੀ), ਅਨੂਪ ਸ਼ਰਮਾ ਨੂੰ ਖੰਨਾ, ਕੁਲਦੀਪ ਸਿੰਘ ਭੰਗੇਵਾਲਾ ਨੂੰ ਸ੍ਰੀ ਮੁਕਤਸਰ ਸਾਹਿਬ, ਸਰਜੀਵਨ ਜਿੰਦਲ ਨੂੰ ਸੰਗਰੂਰ-1 ਅਤੇ ਅਨੂਪ ਸ਼ਰਮਾ ਨੂੰ ਖੰਨਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਜਾਰੀ ਕੀਤੀ ਗਈ ਸੂਚੀ ਵਿਚ ਫ਼ਰੀਦਕੋਟ ਤੋਂ ਗੌਰਵ ਕੱਕੜ, ਹੁਸ਼ਿਆਰਪੁਰ (ਦਿਹਾਤੀ) ਤੋਂ ਯੋਗੇਸ਼ ਸੱਪਰਾ, ਹੁਸ਼ਿਆਰਪੁਰ (ਸ਼ਹਿਰੀ) ਤੋਂ ਸਤੀਸ਼ ਠਾਕੁਰ ਬਾਵਾ, ਸ੍ਰੀ ਮੁਕਤਸਰ ਸਾਹਿਬ ਤੋਂ ਸਤੀਸ਼ ਅਸੀਜਾ ਅਤੇ ਸੰਗਰੂਰ-1 ਤੋਂ ਮਨਿੰਦਰ ਸਿੰਘ ਕਪਿਲਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਸੀ। ਸੋਧੀ ਸੂਚੀ ਜਾਰੀ ਹੋਣ ਨਾਲ ਇਨ੍ਹਾਂ ਪੰਜਾਂ ਜ਼ਿਲ੍ਹਿਆਂ ’ਚ ਨਵੇਂ ਪ੍ਰਧਾਨਾਂ ਨੂੰ ਸੰਗਠਨ ਦੀ ਕਮਾਨ ਸੌਂਪੀ ਗਈ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਅਤੇ ਵਿਕਾਸਮੁਖੀ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੱਧਰ ’ਤੇ ਸੰਗਠਨ ਨੂੰ ਹੋਰ ਸਰਗਰਮ ਬਣਾਇਆ ਜਾਵੇਗਾ। ਢਿੱਲੋਂ ਨੇ ਕਿਹਾ ਕਿ ਇਹ ਨਿਯੁਕਤੀਆਂ ਭਾਜਪਾ ਪੰਜਾਬ ਦੇ ਸੰਗਠਨਾਤਮਿਕ ਵਿਸਥਾਰ ਦਾ ਅਹਿਮ ਹਿੱਸਾ ਹਨ ਅਤੇ ਨਵੇਂ ਜ਼ਿਲ੍ਹਾ ਪ੍ਰਧਾਨ ਆਪਣੇ ਤਜਰਬੇ, ਲੀਡਰਸ਼ਿਪ ਅਤੇ ਸੰਗਠਨਾਤਮਿਕ ਯੋਗਤਾ ਦੇ ਆਧਾਰ ’ਤੇ ਪਾਰਟੀ ਨੂੰ ਨਵੀਂ ਊਰਜਾ ਦੇਣ ਦੇ ਨਾਲ-ਨਾਲ ਕਾਰਕੁੰਨਾਂ ਨੂੰ ਜੋੜਨ ਤੇ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਪਹੁੰਚ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ।
ਭਾਜਪਾ ਨੇ ਪੰਜਾਬ ’ਚ 6 ਜ਼ਿਲ੍ਹਾ ਪ੍ਰਧਾਨ ਐਲਾਨੇ
ਚੰਡੀਗੜ੍ਹ, 2 ਅਗਸਤ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਨੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੂਬੇ ਦੇ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਵਲੋਂ ਇਸ ਸੰਬੰਧੀ ਸੂਚੀ ਜਾਰੀ ਕੀਤੀ ਗਈ। ਹਾਲਾਂਕਿ, ਪਾਰਟੀ ਵਲੋਂ ਪਹਿਲਾਂ ਜਾਰੀ ਕੀਤੀ ਗਈ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਅਤੇ ਬਾਅਦ ’ਚ ਅੱਜ ਜਾਰੀ ਕੀਤੀ ਗਈ ਸੂਚੀ ’ਚ ਅਹਿਮ ਫੇਰਬਦਲ ਕਰਦਿਆਂ ਫ਼ਰੀਦਕੋਟ, ਹੁਸ਼ਿਆਰਪੁਰ (ਦਿਹਾਤੀ), ਹੁਸ਼ਿਆਰਪੁਰ (ਸ਼ਹਿਰੀ), ਸ੍ਰੀ ਮੁਕਤਸਰ ਸਾਹਿਬ ਅਤੇ ਸੰਗਰੂਰ-1 ਦੇ ਪਹਿਲਾਂ ਐਲਾਨੇ
ਅਜੀਤ ਡੈਸਕ
03-08-2026